ਬੇਰੁਜ਼ਗਾਰ ਅਧਿਆਪਕਾਂ ’ਤੇ ਤਸ਼ੱਦਦ ਖ਼ਿਲਾਫ਼ ਡੀਟੀਐੱਫ਼ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ

5994 ਭਰਤੀ ’ਚੋਂ 2994 ਬੈਕਲਾਗ ਭਰਤੀ ਲਈ ਨਿਯੁਕਤੀ ਪੱਤਰ ਤੁਰੰਤ ਜਾਰੀ ਕੀਤੇ ਜਾਣ: ਡੀਟੀਐੱਫ਼

ਅਖੌਤੀ ਸਿੱਖਿਆ ਕ੍ਰਾਂਤੀ ਰਾਹੀਂ ਲੋਕਾਂ ਨੂੰ ਗੁਮਰਾਹ ਕਰਨਾ ਬੰਦ ਕਰੇ ਸਰਕਾਰ: ਡੀਟੀਐੱਫ਼

ਨਬਜ਼-ਏ-ਪੰਜਾਬ, ਮੁਹਾਲੀ, 25 ਅਪਰੈਲ:
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਬੀਤੀ 19 ਅਪਰੈਲ ਨੂੰ 5994 ਭਰਤੀ (ਬੈਕਲਾਗ) ਵਿੱਚ ਚੁਣੇ ਗਏ ਅਧਿਆਪਕਾਂ ਵੱਲੋਂ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਕੀਤੇ ਸੰਘਰਸ਼ ਦੌਰਾਨ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਜਿਸ ਦੇ ਵਿਰੋਧ ਵਿੱਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀਟੀਐਫ਼) ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਪਿਆਰ ਸਿੰਘ ਕੋਟਲੀ ਅਤੇ ਜਨਰਲ ਸਕੱਤਰ ਅਮਰੀਕ ਸਿੰਘ ਦੀ ਅਗਵਾਈ ਹੇਠ ਅੱਜ ਡੀਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਅਤੇ ਸਿੱਖਿਆ ਕ੍ਰਾਂਤੀ, ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦਾ ਪੁਤਲਾ ਸਾੜ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪਹਿਲਗਾਮ ਵਿਖੇ ਮਾਰੇ ਗਏ ਨਿਰਦੋਸ਼ ਸੈਲਾਨੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਸਰਕਾਰੀ ਸਕੂਲਾਂ ਵਿੱਚ ਉਦਘਾਟਨੀ ਪੱਥਰ ਲਗਾ ਕੇ ਸਿੱਖਿਆ ਕ੍ਰਾਂਤੀ ਦੇ ਜਾ ਰਹੇ ਪ੍ਰਚਾਰ ਨੂੰ ਅਸਲ ਸਚਾਈ ਤੋਂ ਕੋਹਾਂ ਦੂਰ ਐਲਾਨਦਿਆਂ ਵੱਡੀ ਗਿਣਤੀ ਵਿੱਚ ਸਕੂਲਾਂ ਵਿੱਚ ਖਾਲੀ ਪਈਆਂ ਅਸਾਮੀਆਂ ਭਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਥਾਨਕ ਹਾਲਾਤਾਂ ਅਨੁਸਾਰ ਸਿੱਖਿਆ ਨੀਤੀ ਅਤੇ ਵਿੱਦਿਅਕ ਕਲੰਡਰ ਬਣਾਉਣ ਦੀ ਥਾਂ ਕੇਂਦਰ ਸਰਕਾਰ ਦੀ ਨਿੱਜੀਕਰਨ, ਕੇਂਦਰੀਕਰਨ ਅਤੇ ਭਗਵਾਂਕਰਨ ਪੱਖੀ ਸਿੱਖਿਆ ਨੀਤੀ ਰਾਹੀਂ ਸਿੱਖਿਆ ਨੂੰ ਤਬਾਹ ਕੀਤਾ ਜਾ ਰਿਹਾ ਹੈ ਅਤੇ ਅਧਿਆਪਕਾਂ ’ਤੇ ਗੈਰ ਵਿੱਦਿਅਕ ਕੰਮਾਂ ਦਾ ਬੋਝ ਲੱਦ ਦਿੱਤਾ ਗਿਆ ਹੈ।
ਇਸ ਮੌਕੇ ਡੀਟੀਐੱਫ਼ ਦੇ ਆਗੂਆਂ ਸ਼ਿਵ ਸ਼ੰਕਰ, ਡਾ. ਹਰਿੰਦਰ ਸਿੰਘ, ਭੁਪਿੰਦਰ ਸਿੰਘ, ਰਮੇਸ਼ ਕੁਮਾਰ, ਹੀਰਾ ਸਿੰਘ, ਹਰਤੇਜ ਸਿੰਘ, ਪ੍ਰੇਮ ਰਾਣੀ, ਕਿਸਾਨ ਆਗੂ ਪਰਦੀਪ ਸਿੰਘ ਏਕਤਾ ਡਕੌਂਦਾ ਅਤੇ ਚਰਨਜੀਤ ਸਿੰਘ ਕਿਹਾ ਕਿ ਜਥੇਬੰਦੀ ਵੱਲੋਂ 6635 ਈਟੀਟੀ ਟੀਚਰ ਯੂਨੀਅਨ ਅਤੇ 4161 ਮਾਸਟਰ ਕਾਡਰ ਯੂਨੀਅਨ ਨਾਲ ਮਿਲ ਕੇ ਅਧਿਆਪਕਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿੱਚ 4 ਮਈ ਨੂੰ ਕੀਤੇ ਜਾ ਰਹੇ ਚਿਤਾਵਨੀ ਮਾਰਚ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।

Load More Related Articles

Check Also

ਵਿਜੀਲੈਂਸ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ…