ਡੀਟੀਐੱਫ਼ ਪੰਜਾਬ ਦੇ ਵਫ਼ਦ ਨੇ ਅਧਿਆਪਕ ਮਸਲਿਆਂ ਬਾਰੇ ਡੀਪੀਆਈ (ਸ) ਨਾਲ ਕੀਤੀ ਮੁਲਾਕਾਤ

ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਪੈਂਡਿੰਗ ਮੰਗਾਂ ’ਤੇ ਵਿਚਾਰਾਂ ਕੀਤੀਆਂ

ਵਿਭਾਗੀ ਪ੍ਰੀਖਿਆ, ਬਦਲੀਆਂ, ਤਰੱਕੀਆਂ ਅਤੇ ਹੋਰ ਮੁੱਦਿਆਂ ’ਤੇ ਖੁੱਲ੍ਹ ਕੇ ਕੀਤੀ ਚਰਚਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਗਸਤ:
ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀਟੀਐਫ਼) ਪੰਜਾਬ ਦੇ ਉੱਚ ਪੱਧਰੀ ਵਫ਼ਦ ਨੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਹੇਠ ਡੀਪੀਆਈ (ਸੈਕੰਡਰੀ) ਕੁਲਜੀਤਪਾਲ ਸਿੰਘ ਮਾਹੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਿੱਖਿਆ ਵਿਭਾਗ ਦੇ ਦਫ਼ਤਰ ਦੇ ਵੱਖ-ਵੱਖ ਸਹਾਇਕ ਡਾਇਰੈਕਟਰਾਂ ਤੋਂ ਇਲਾਵਾ ਨਿੱਜੀ ਸਹਾਇਕ ਭੂਸ਼ਨ ਰਤਨ ਵੀ ਮੌਜੂਦ ਸਨ। ਡੀਟੀਐਫ਼ ਦੇ ਸੂਬਾ ਵਿੱਤ ਸਕੱਤਰ ਅਸ਼ਵਨੀ ਅਵਸਥੀ, ਮੀਤ ਪ੍ਰਧਾਨ ਰਾਜੀਵ ਬਰਨਾਲਾ ਤੇ ਰਘਵੀਰ ਭਵਾਨੀਗੜ੍ਹ, ਸੰਯੁਕਤ ਸਕੱਤਰ ਹਰਜਿੰਦਰ ਸਿੰਘ ਵਡਾਲਾ ਬਾਂਗਰ ਅਤੇ ਗਿਆਨ ਚੰਦ (ਜ਼ਿਲ੍ਹਾ ਪ੍ਰਧਾਨ ਰੂਪਨਗਰ) ਨੇ ਮੀਟਿੰਗ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਡੀਪੀਆਈ ਵੱਲੋਂ ਮੁਲਾਜ਼ਮ ਸੰਘਰਸ਼ ਦਾ ਹਿੱਸਾ ਬਣਨ ਕਾਰਨ ਰਹਿੰਦੀਆਂ ਵਿਕਟੇਮਾਈਜੇਸ਼ਨਾਂ ਰੱਦ ਕਰਨ ਦਾ ਅਮਲ ਸ਼ੁਰੂ ਹੋਣ ਬਾਰੇ ਜਾਣਕਾਰੀ ਦਿੰਦਿਆਂ ਹਰਿੰਦਰ ਪਟਿਆਲਾ ਅਤੇ ਮੈਡਮ ਨਵਲਦੀਪ ਨੂੰ ਰੈਗੂਲਰ ਕਰਨ ਸਬੰਧੀ ਪਿਛਲੇ ਦਿਨੀਂ ਜਾਰੀ ਪੱਤਰਾਂ ਵਿੱਚ ਰੈਗੂਲਰ ਦੀ ਤਰੀਕ ਬਾਕੀ ਅਧਿਆਪਕਾਂ ਵਾਂਗ ਕਰਨ ’ਤੇ ਸਹਿਮਤੀ ਜਤਾਈ।
ਸਾਲ 2018 ਵਿੱਚ ਸਿੱਖਿਆ ਵਿਭਾਗ ਦੇ ਅਧਿਆਪਨ ਤੇ ਨਾਨ-ਟੀਚਿੰਗ ਕਾਡਰ ਲਈ ਬਣਾਏ ਮੁਲਾਜ਼ਮ ਵਿਰੋਧੀ ਸੇਵਾ ਨਿਯਮਾਂ ਨੂੰ ਸੋਧਣ, ਸਿੱਧੀ ਭਰਤੀ ਅਤੇ ਪਦਉੱਨਤ ਅਧਿਆਪਕਾਂ ਅਤੇ ਬਾਕੀ ਕਰਮਚਾਰੀਆਂ ਉੱਪਰ ਵਿਭਾਗੀ ਪ੍ਰੀਖਿਆ ਦੀ ਸ਼ਰਤ ਥੋਪਣ ਅਤੇ ਸਾਲਾਨਾ ਇੰਕਰੀਮੈਂਟ ਰੋਕਣ ਦੇ ਫ਼ੈਸਲੇ ਮੁੱਢੋਂ ਰੱਦ ਕਰਨ ਦੀ ਮੰਗ ਬਾਰੇ ਡੀਪੀਆਈ ਨੇ ਦੱਸਿਆ ਕਿ ਸਿੱਖਿਆ ਸਕੱਤਰ ਨੂੰ ਮੁਲਾਜ਼ਮਾਂ ਦੇ ਰੋਸ ਤੋਂ ਜਾਣੂ ਕਰਵਾ ਦਿੱਤਾ ਹੈ। ਇਸ ਸਬੰਧੀ ਡੀਟੀਐੱਫ਼ ਨੇ ਸਿੱਖਿਆ ਸਕੱਤਰ ਦੇ ਨਾਂਅ ਵੱਖਰੇ ਤੌਰ ’ਤੇ ਮੰਗ ਪੱਤਰ ਦਿੱਤਾ।
ਜਥੇਬੰਦੀ ਵੱਲੋਂ 3442, 7654 ਤੇ 5178 ਭਰਤੀਆਂ ’ਚੋਂ ਓਡੀਐੱਲ ਅਧਿਆਪਕਾਂ ਦੀ ਪੈਡਿੰਗ ਰੈਗੂਲਰਾਈਜੇਸ਼ਨ ਪੂਰੀ ਕਰਨ ਦੀ ਮੰਗ ਤਰਕ ਸਹਿਤ ਰੱਖੀ ਗਈ। ਜਥੇਬੰਦੀ ਨੇ ਸੈਕੰਡਰੀ ਅਧਿਆਪਕਾਂ ਦੀਆਂ ਬਦਲੀਆਂ ਦੀ ਪ੍ਰਕਿਰਿਆ ਨੂੰ ਰੋਕਣ ਪ੍ਰਤੀ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਆਪਸੀ ਬਦਲੀ ਅਤੇ ਪ੍ਰਮੋਸ਼ਨ ਦੇ ਮਾਮਲਿਆਂ ਨੂੰ ਬਦਲੀ ਪ੍ਰਕਿਰਿਆ ਦੌਰਾਨ ਸਟੇਅ ਦੀ ਸ਼ਰਤ ਤੋਂ ਛੋਟ ਦੇਣ, ਪਹਿਲਾਂ ਹੋ ਚੁੱਕੀਆਂ ਬਦਲੀਆਂ ਬਿਨਾਂ ਸ਼ਰਤ ਲਾਗੂ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਈਟੀਟੀ ਤੋਂ ਮਾਸਟਰ ਕਾਡਰ ਦੇ ਸਮੂਹ ਵਿਸ਼ਿਆਂ ਦੀਆਂ ਪੈਡਿੰਗ ਤਰੱਕੀਆਂ ਦਾ ਮਾਮਲਾ ਵੀ ਚੁੱਕਿਆ।
ਮਾਸਟਰ ਅਤੇ ਲੈਕਚਰਾਰ ਕਾਡਰ ਦੀਆਂ ਸੀਨੀਅਰਤਾ ਸੂਚੀਆਂ ਵਿੱਚ ਰਹਿੰਦੇ ਨਾਮ ਸ਼ਾਮਲ ਕਰਕੇ ਪ੍ਰਮੋਸ਼ਨ ਮੁਕੰਮਲ ਕਰਨ ਸਬੰਧੀ ਡੀਪੀਆਈ ਨੇ ਅਦਾਲਤੀ ਸਟੇਅ ਹੋਣ ਦਾ ਅੜਿੱਕਾ ਦੱਸਿਆ, ਇਸ ਸਬੰਧੀ ਜਥੇਬੰਦੀ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦੀ ਹੱਲ ਕਰਨ ਦੀ ਮੰਗ ਕੀਤੀ। ਸੀਐਂਡਵੀ ਤੋਂ ਮਾਸਟਰ ਕਾਡਰ, ਮਾਸਟਰ ਤੋਂ ਮੁੱਖ ਅਧਿਆਪਕ, ਲੈਕਚਰਾਰ/ਮੁੱਖ ਅਧਿਆਪਕ ਤੋਂ ਪ੍ਰਿੰਸੀਪਲ ਅਤੇ ਨਾਨ ਟੀਚਿੰਗ ਤੋਂ ਵੱਖ-ਵੱਖ ਕਾਡਰਾਂ ਲਈ ਤਰੱਕੀਆਂ ਵਿੱਚ ਟੈੱਟ ਪਾਸ ਦੀ ਸ਼ਰਤ ਹਟਾਉਣ ਦੀ ਮੰਗ ਕਰਦਿਆਂ ਸਾਰੀਆਂ ਤਰੱਕੀਆਂ ਜਲਦ ਪੂਰੀਆਂ ਕਰਨ ਦੀ ਮੰਗ ਕੀਤੀ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …