nabaz-e-punjab.com

ਘੜੂੰਆਂ ਨੂੰ ਨਸ਼ਾ ਮੁਕਤ ਕਰਕੇ ਮਾਡਲ ਪਿੰਡ ਵਜੋਂ ਵਿਕਸ਼ਤ ਕੀਤਾ ਜਾਵੇਗਾ: ਡੀਸੀ

ਨਸ਼ਾ ਮੁਕਤੀ: ਡੀਸੀ ਅਤੇ ਐਸਐਸਪੀ ਨੇ ਪਿੰਡ ਘੜੂੰਆਂ ਦੇ ਲੋਕਾਂ ਨਾਲ ਸੱਥ ਵਿੱਚ ਬੈਠ ਕੇ ਕੀਤੀ ਗੱਲਬਾਤ
ਲੋਹੇ ਦੇ ਰਿਵਾਇਤੀ ਬਰਤਨ ਬਣਾਉਣ ਵਾਲੇ ਕਾਰੀਗਰਾਂ ਨਾਲ ਕਾਰਖਾਨਿਆਂ ਵਿੱਚ ਜਾ ਕੇ ਮੁਲਾਕਾਤ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 9 ਅਗਸਤ:
ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਅਤੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਆਪਣੇ ਵੱਲੋਂ ਨਸ਼ਾ ਮੁਕਤ ਕਰਨ ਲਈ ਅਪਣਾਏ ਇਤਿਹਾਸਕ ਪਿੰਡ ਘੜੂੰਆਂ ਦੇ ਕੰਮਿਉਨਿਟੀ ਹਾਲ ਵਿੱਚ ਲੋਕਾਂ ਦੇ ਸੱਥ ਵਿੱਚ ਬੈਠ ਕੇ ਪਿੰਡ ਨੂੰ ਮੁਕੰਮਲ ਨਸ਼ਾ ਮੁਕਤ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ। ਡਿਪਟੀ ਕਮਿਸ਼ਨਰ ਸ੍ਰੀਮਤੀ ਸਪਰਾ ਨੇ ਕਿਹਾ ਕਿ ਨਸ਼ਾ ਜੋ ਕਿ ਪੰਜਾਬ ਦੀ ਜਵਾਨੀ ਨੂੰ ਘੁਣ ਵਾਂਗ ਖਾ ਰਿਹਾ ਹੈ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਮੁੱਚੇ ਸਮਾਜ ਦੇ ਲੋਕਾਂ ਦੀ ਭਰਪੂਰ ਸਹਿਯੋਗ ਦੀ ਲੋੜ ਹੈ ਕਿਉਂਕਿ ਨਸ਼ਾ ਜੋ ਇਕ ਬਿਮਾਰੀ ਹੈ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਸ ਦਾ ਹਲ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਸਾਹਿਬਜਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਵੱਖ ਵੱਖ ਪ੍ਰੋਗਰਾਮ ਚਲਾਏ ਗਏ ਹਨ । ਜਿਨ੍ਹਾਂ ਵਿੱਚ ਹਰ ਵਰਗ ਤੋਂ ਸਹਿਯੋਗ ਲਿਆ ਜਾਵੇਗਾ।
ਸ੍ਰੀਮਤੀ ਸਪਰਾ ਨੇ ਕਿਹਾ ਕਿ ਨਰੋਏ ਸਮਾਜ ਦੀ ਸਿਰਜਨਾ ਲਈ ਸਮਾਜ ਦਾ ਤੰਦਰੁਸਤ ਹੋਣਾ ਬੇਹੱਦ ਜਰੂਰੀ ਹੈ। ਉਨ੍ਹਾਂ ਹੋਰ ਕਿਹਾ ਕਿ ਨਸ਼ਾ ਜਿਥੇ ਇਨਸਾਨ ਨੂੰ ਆਰÎਥਿਕ, ਸਮਾਜਿਕ ਪੱਖੋਂ ਕਮਜੋਰ ਕਰਦਾ ਹੈ ਉਥੇ ਇਨਸਾਨ ਨੂੰ ਜਿੰਦਗੀ ਤੋਂ ਵੀ ਹੱਥ ਧੋਣੇ ਪੈਂਦੇ ਹਨ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਚਾਹੀਦਾ ਹੈ ਕਿ ਉਹ ਜੇਕਰ ਉਨ੍ਹਾ ਦੇ ਗੁਆਂਢ ਵਿੱਚ ਕੋਈ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸ ਦੇ ਇਲਾਜ ਲਈ ਮੋਹਰੀ ਭੁਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਉਸ ਦਾ ਇਲਾਜ ਨਸ਼ਾ ਛੁਡਾਊ ਕੇਂਦਰਾਂ ਵਿੱਚ ਕਰਾਉਣਾ ਚਾਹੀਦਾ ਹੈ। ਸ੍ਰੀਮਤੀ ਸਪਰਾ ਨੇ ਪਿੰਡ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸਾਸ਼ਨ ਨਾਲ ਆਪਣੀ ਨੇੜਤਾ ਵਧਾਉਣ ਅਤੇ ਪ੍ਰਸਾਸ਼ਨ ਹਮੇਸਾਂ ਉਨ੍ਹਾਂ ਦੇ ਸਹਿਯੋਗ ਲਈ ਵਚਨਬੱਧ ਹੈ।
ਸ੍ਰੀਮਤੀ ਸਪਰਾ ਨੇ ਕਿਹਾ ਕਿ ਇਤਿਹਾਸਕ ਪਿੰਡ ਘੜੂੰਆਂ ਨੂੰ ਨਸ਼ਾ ਮੁਕਤ ਕਰਕੇ ਇਸ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ ਜਿਸ ਲਈ ਇੱਕ ਮਾਸਟਰ ਪਲਾਨ ਤਿਆਰ ਕੀਤਾ ਜਾਵੇਗਾ। ਉਨ੍ਹਾਂ ਹੋਰ ਕਿਹਾ ਕਿ ਪਿੰਡ ਦੇ ਲੋਕਾਂ ਨੁੰੂ ਆਪਣੇ ਸੋੜੇ ਹਿੱਤਾਂ ਤੋਂ ਉਪਰ ਉੱਠ ਕੇ ਸਮੁੱਚੇ ਪਿੰਡ ਦੀ ਭਲਾਈ ਦੀ ਗੱਲ ਕਰਨੀ ਚਾਹੀਦੀ ਹੈ। ਸ੍ਰੀਮਤੀ ਸਪਰਾ ਨੇ ਪਿੰਡ ਘੜੂੰਆਂ ਵਿਖੇ ਸਦੀਆਂ ਤੋਂ ਬਣਦੇ ਆ ਰਹੇ ਲੋਹੇ ਦੇ ਰਿਵਾਇਤੀ ਬਰਤਨ ਬਣਾਉਣ ਵਾਲੇ ਕਾਰੀਗਰਾਂ ਨਾਲ ਉਨ੍ਹਾਂ ਦੇ ਕਾਰਖਾਨਿਆਂ ਵਿੱਚ ਜਾ ਕੇ ਗੱਲਬਾਤ ਕੀਤੀ ਅਤੇ ਇਨ੍ਹਾਂ ਰਿਵਾਇਤੀ ਬਰਤਨਾਂ ਦੇ ਕਿੱਤੇ ਨੁੰੂ ਪੀੜੀ ਦਰ ਪੀੜੀ ਜਾਰੀ ਰੱਖਣ ਲਈ ਮੁਬਾਰਕਬਾਦ ਵੀ ਦਿੱਤੀ।
ਇਸ ਮੌਕੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਪਿੰਡ ਦੇ ਲੋਕਾਂ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਸੋਦਾਗਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆਂ ਨਹੀ ਜਾਵੇਗਾ। ਜੇਕਰ ਕਿਸੇ ਬਾਰੇ ਉਨ੍ਹਾਂ ਨੂੰ ਪਤਾ ਲਗਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਵਿਸਵਾਸ਼ ਦਿਵਾਇਆ ਕਿ ਨਸ਼ਾ ਤਿਆਗਣ ਵਾਲੇ ਅਤੇ ਨਸ਼ਿਆਂ ਤੋਂ ਮੁਕਤ ਹੋਣ ਲਈ ਇਲਾਜ ਕਰਾਉਣ ਵਾਲੇ ਕਿਸੇ ਵੀ ਨਸ਼ੇ ਦੇ ਮਰੀਜ਼ ਨੂੰ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ, ਸਗੋ ਉਸ ਦੇ ਇਲਾਜ ਲਈ ਪੁਲੀਸ ਆਪਣਾ ਬਣਦਾ ਸਹਿਯੋਗ ਦੇਵੇਗੀ।
ਇਸ ਮੌਕੇ ਮਨੋਰੋਗਾਂ ਦੀ ਮਾਹਿਰ ਡਾਕਟਰ ਪੂਜਾ ਗਰਗ ਨੇ ਨਸ਼ਿਆਂ ਦੀ ਲਤ ਵਿੱਚ ਫਸੇ ਵਿਅਕਤੀਆਂ ਦੇ ਇਲਾਜ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱÎਸਿਆ ਕਿ ਨਸ਼ਾ ਇੱਕ ਸਮਾਜਿਕ ਬਿਮਾਰੀ ਹੈ ਜੋ ਕਿ ਇਨਸਾਨ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਖੋਖਲਾ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਕਰਨ ਵਾਲਿਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਤੱਕ ਪਹੁੰਚਾਉਣ ਲਈ ਆਪਣਾ ਸਹਿਯੋਗ ਦੇਣ ਤਾਂ ਜੋ ਉਹ ਨਸ਼ਾ ਮੁਕਤ ਹੋ ਕੇ ਆਮ ਨਾਗਰਿਕ ਵਾਲੀ ਜਿੰਦਗੀ ਬਸਰ ਕਰ ਸਕਣ। ਇਸ ਮੌਕੇ ਮਾਸਟਰ ਗੁਰਚਰਨ ਸਿੰਘ, ਵਿਦਿਆਰਥੀ ਗੁਰਪ੍ਰੀਤ ਬੈਂਸ, ਜੀ.ਓ.ਜੀ ਕਰਨਲ ਭਜਨ ਸਿੰਘ, ਅਮਰਜੀਤ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਸਿਵਲ ਸਰਜਨ ਡਾ. ਰੀਟਾ ਭਾਰਦਵਾਜ, ਐਸ.ਡੀ.ਐਮ ਖਰੜ ਵਿਨੋਦ ਕੁਮਾਰ ਬਾਂਸਲ, ਖਰੜ ਦੇ ਡੀਐਸਪੀ ਦੀਪ ਕਮਲ, ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਸੁਖਸਾਗਰ ਸਿੰਘ ਸਿੰਘ, ਜ਼ਿਲ੍ਹਾ ਸਿੱਖਿਆ ਅਫਸ਼ਰ (ਐਲੀਮੈਂਟਰੀ) ਗੁਰਪ੍ਰੀਤ ਧਾਲੀਵਾਲ ਸਮੇਤ ਜ਼ਿਲ੍ਹਾ ਪੱਧਰ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …