ਸਰਕਾਰੀ ਕਾਲਜ ਮੁਹਾਲੀ ਵਿੱਚ ਸਮਰ ਕੈਂਪ ਸਮਾਪਤ

ਅਖੀਰਲੇ ਦਿਨ ਕਾਲਜ ਦੇ ਵਿਦਿਆਰਥੀਆਂ ਵੱਲੋਂ ਤਿਆਰ ਆਰਟ ਐਂਡ ਕਰਾਫ਼ਟ ਦੀ ਪ੍ਰਦਰਸ਼ਨੀ ਲਗਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੂਨ:
ਪੋਸਟ ਗਰੈਜੂਏਸ਼ਨ ਵਿਭਾਗ ਫਾਈਨ ਆਰਟਸ ਵੱਲੋਂ ਇੱਥੋਂ ਦੇ ਸਰਕਾਰੀ ਕਾਲਜ ਫੇਜ਼-6, ਮੁਹਾਲੀ ਵਿੱਚ ਆਯੋਜਿਤ ਸਮਰ ਕੈਂਪ ਅੱਜ ਸਮਾਪਤ ਹੋ ਗਿਆ। ਅਖੀਰਲੇ ਦਿਨ ਕਾਲਜ ਦੇ ਵਿਦਿਆਰਥੀਆਂ ਵੱਲੋਂ ਤਿਆਰ ਆਰਟ ਐਂਡ ਕਰਾਫ਼ਟ ਦੀ ਪ੍ਰਦਰਸ਼ਨੀ ਲਗਾਈ ਗਈ। ਜਿਸ ਦਾ ਉਦਘਾਟਨ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ ਨੇ ਕੀਤਾ ਅਤੇ ਪ੍ਰਦਰਸ਼ਨੀ ਦਾ ਨਿਰੀਖਣ ਕਰਦਿਆਂ ਵਿਦਿਆਰਥੀਆਂ ਦਾ ਹੌਸਲਾ ਵਧਾਇਆ।
ਸਮਰ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਟਾਈ ਐਂਡ ਡਾਈ, ਫੈਬਰਿਕ ਪੇਂਟਿੰਗ ਸਟਰਾਕ ਪੇਂਟਿੰਗ, ਕੋਲਾਜ ਮੇਕਿੰਗ, ਸਕੈਚਿੰਗ ਅਤੇ ਕਲਰਰਿੰਗ, ਕਲੇਅ ਮਾਡਲਿੰਗ ਆਦਿ ਦੀ ਸਿਖਲਾਈ ਦਿੱਤੀ ਗਈ। ਇਸ ਕੈਂਪ ਵਿੱਚ ਛੇ ਤੋਂ 12 ਸਾਲ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਕਾਲਜ ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ ਨੇ ਬੱਚਿਆਂ ਦੇ ਕੰਮ ਦੀ ਪ੍ਰਸ਼ੰਸ਼ਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਦੇ ਆਯੋਜਨਾਂ ਨਾਲ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ ਵਧਦੀ ਹੈ। ਉਨ੍ਹਾਂ ਕਿਹਾ ਕਿ ਇਹ ਸਮਰ ਕੈਂਪ ਵਿਦਿਆਰਥੀਆਂ ਲਈ ਕਾਫੀ ਫਾਇਦੇਮੰਦ ਸਾਬਿਤ ਹੋਵੇਗਾ। ਪੋਸਟ ਗਰੈਜੂਏਸ਼ਨ ਵਿਭਾਗ ਫਾਈਨ ਆਰਟਸ ਦੇ ਪ੍ਰੋਫੈਸਰ ਸ੍ਰੀਮਤੀ ਗਾਇਤਰੀ ਸਿੰਘ, ਸ੍ਰੀਮਤੀ ਸੋਨੀਆ ਸ਼ਰਮਾ, ਹਰਚਰਨ ਸਿੰਘ ਅਤੇ ਸ੍ਰੀਮਤੀ ਨੇਹਾ ਸੂਦ ਨੇ ਕੈਂਪ ਦਾ ਸਫ਼ਲਤਾ ਪੂਰਵਕ ਆਯੋਜਨ ਕੀਤਾ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…