ਗਰਮੀ ਨਾਲ ਲੋਕ ਵੀ ਤਪਣ ਲੱਗੇ, ਪਿੰਡ ਕੈਲੋਂ ’ਚ ਗੋਲੀਬਾਰੀ, 3 ਜ਼ਖ਼ਮੀ, ਦੋ ਦੀ ਹਾਲਤ ਗੰਭੀਰ

ਨਬਜ਼-ਏ-ਪੰਜਾਬ, ਮੁਹਾਲੀ, 21 ਜੂਨ:
ਅਤਿ ਦੀ ਗਰਮੀ ਦੇ ਚੱਲਦਿਆਂ ਹੁਣ ਆਮ ਲੋਕਾਂ ਵਿੱਚ ਵੀ ਝਗੜੇ ਹੋਣੇ ਸ਼ੁਰੂ ਹੋ ਗਏ ਹਨ। ਮੁਹਾਲੀ ਨੇੜਲੇ ਪਿੰਡ ਕੈਲੋਂ ਵਿੱਚ ਟਰਾਂਸਫ਼ਾਰਮਰ ਨੂੰ ਲੈ ਕੇ ਦੋ ਗੁੱਟ ਆਪਸ ਵਿੱਚ ਭਿੜ ਗਏ ਅਤੇ ਗੱਲ ਗੋਲੀਬਾਰੀ ਤੱਕ ਪਹੁੰਚ ਗਈ। ਘਟਨਾ ਲੰਘੀ ਰਾਤ ਦੀ ਦੱਸੀ ਜਾ ਰਹੀ ਹੈ। ਜਿਸ ਵਿੱਚ ਤਿੰਨ ਵਿਅਕਤੀ ਲਖਬੀਰ ਸਿੰਘ, ਸਤਨਾਮ ਸਿੰਘ ਅਤੇ ਹਰਵਿੰਦਰ ਸਿੰਘ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਤੁਰੰਤ ਸੋਹਾਣਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਇਨ੍ਹਾਂ ’ਚੋਂ ਦੋ ਜ਼ਖ਼ਮੀਆਂ ਲਖਬੀਰ ਸਿੰਘ ਅਤੇ ਸਤਨਾਮ ਸਿੰਘ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਆਈਸੀਯੂ ਵਿੱਚ ਹਨ। ਸੂਚਨਾ ਮਿਲਦੇ ਹੀ ਸੋਹਾਣਾ ਥਾਣਾ ਦੇ ਐਸਐਚਓ ਜਸਪ੍ਰੀਤ ਸਿੰਘ ਕਾਹਲੋਂ ਤੁਰੰਤ ਪੁਲੀਸ ਫੋਰਸ ਲੈ ਕੇ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ।
ਪਿੰਡ ਵਾਸੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਚਚੇਰਾ ਭਰਾ ਲਖਬੀਰ ਸਿੰਘ ਲੰਘੀ ਰਾਤ ਬਿਜਲੀ ਗੁੱਲ ਹੋਣ ਤੋਂ ਬਾਅਦ ਟਰਾਂਸਫ਼ਾਰਮਰ ਦੇਖਣ ਗਿਆ ਸੀ। ਜਿੱਥੇ ਉਨ੍ਹਾਂ ਨਾਲ ਕੁੱਝ ਵਿਅਕਤੀਆਂ ਨੇ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਸਾਨੂੰ ਪਹੁੰਚੇ ਗੋਲੀ ਲੱਗਣ ਕਾਰਨ ਜ਼ਖ਼ਮੀ ਸੀ। ਜਦੋਂ ਉਨ੍ਹਾਂ ਦਾ ਚਾਚੇ ਦਾ ਲੜਕਾ ਸਤਨਾਮ ਸਿੰਘ ਹਟਾਉਣ ਲੱਗਿਆ ਤਾਂ ਉਸ ਵੱਲ ਵੀ ਫਾਇਰ ਕਰ ਦਿੱਤਾ। ਜਿਸ ਕਾਰਨ ਉਹ ਵੀ ਪੇਟ ਵਿੱਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਇਸੇ ਤਰ੍ਹਾਂ ਜਦੋਂ ਹਰਵਿੰਦਰ ਸਿੰਘ ਝਗੜਾ ਖ਼ਤਮ ਕਰਵਾਉਣ ਲਈ ਅੱਗੇ ਆਇਆ ਤਾਂ ਹਮਲਾਵਰਾਂ ਨੇ ਉਸ ’ਤੇ ਵੀ ਗੋਲੀ ਦਾਗ ਦਿੱਤੀ। ਅਸੀਂ ਵੀ ਰਾਤ ਦੇ ਹਨੇਰੇ ਵਿੱਚ ਬੜੀ ਮੁਸ਼ਕਲ ਨਾਲ ਮੌਕੇ ਤੋਂ ਭੱਜ ਕੇ ਆਪਣੀ ਜਾਨ ਬਚਾਈ ਹੈ। ਰਿਸ਼ਤੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਅੱਜ ਤੜਕੇ ਸਵੇਰੇ 3 ਵਜੇ ਤੋਂ ਲੈ ਕੇ 6 ਵਜੇ ਤੱਕ ਲਖਬੀਰ ਸਿੰਘ ਦਾ ਅਪਰੇਸ਼ਨ ਚੱਲਿਆ। ਡਾਕਟਰਾਂ ਦੇ ਦੱਸਣ ਅਨੁਸਾਰ ਗੋਲੀ ਸਰੀਰ ’ਚੋਂ ਆਰ-ਪਾਰ ਹੋ ਗਈ ਹੈ।
ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ। ਇਸ ਸਬੰਧੀ ਜ਼ਖ਼ਮੀ ਹਰਵਿੰਦਰ ਸਿੰਘ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਹਮਲਾਵਰਾਂ ਖ਼ਿਲਾਫ਼ ਪਰਚਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਘਟਨਾ ਤੋਂ ਬਾਅਦ ਹਮਲਾਵਰ ਫ਼ਰਾਰ ਦੱਸੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਮਲਾਵਰਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ ਸਰਕਾਰ ’ਤੇ ਵਾਰ-ਵਾਰ ਮ…