Share on Facebook Share on Twitter Share on Google+ Share on Pinterest Share on Linkedin ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਉਦਯੋਗ ਤਬਾਹ ਹੋਏ: ਸੈਹਬੀ ਆਨੰਦ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਨਵੰਬਰ: ਭਾਜਪਾ ਦੇ ਕੌਂਸਲਰ ਸ੍ਰੀ ਸੈਹਬੀ ਆਨੰਦ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਵਿੱਚ ਉਦਯੋਗ ਤਬਾਹ ਹੋ ਗਏ ਹਨ ਅਤੇ ਉਹਨਾਂ ਨੇ ਆਪਣੇ ਪੰਜਾਬ ਵਿਚਲੇ ਯੂਨਿਟ ਬੰਦ ਕਰਨੇ ਸ਼ੁਰੂ ਕਰ ਦਿੱਤੇ ਹਨ। ਅੱਜ ਇੱਥੇ ਜਾਰੀ ਬਿਆਨ ਵਿੱਚ ਯੁਵਾ ਆਗੂ ਸ੍ਰੀ ਆਨੰਦ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਦੁਖੀ ਹੋ ਕੇ ਮੁਹਾਲੀ ਵਿੱਚ ਫਿਲਿਪਸ ਕੰਪਨੀ ਵੱਲੋਂ ਆਪਣਾ ਯੂਨਿਟ ਬੰਦ ਕੀਤਾ ਜਾ ਰਿਹਾ ਹੈ। ਇਸ ਯੂਨਿਟ ਵਿੱਚ 800 ਵਿਅਕਤੀ ਕੰਮ ਕਰਦੇ ਹਨ, ਜੋ ਕਿ ਹੁਣ ਇਸ ਯੂਨਿਟ ਦੇ ਬੰਦ ਹੋ ਜਾਣ ਕਾਰਨ ਬੇਰੁਜ਼ਗਾਰ ਹੋ ਜਾਣਗੇ। ਉਹਨਾਂ ਕਿਹਾ ਕਿ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਦੇ ਵੀ ਫਿਲਿਪਸ ਕੰਪਨੀ ਦੀ ਸਾਰ ਨਹੀਂ ਲਈ। ਉਹ ਪੰਦਰਾਂ ਸਾਲ ਤੋਂ ਲਗਾਤਾਰ ਵਿਧਾਇਕ ਚਲੇ ਆ ਰਹੇ ਹਨ ਪਰ ਫਿਲਿਪਸ ਕੰਪਨੀ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ। ਹੁਣ ਤਾਂ ਪੰਜਾਬ ਵਿੱਚ ਕਾਂਗਰਸ ਦੀ ਹੀ ਸਰਕਾਰ ਹੈ ਅਤੇ ਸਿੱਧੂ ਵੀ ਕਾਂਗਰਸ ਦੇ ਹੀ ਵਿਧਾਇਕ ਹਨ ਇਸ ਲਈ ਉਹ ਇਸ ਕੰਪਨੀ ਦੀਆਂ ਸਮੱਸਿਆਵਾਂ ਹੱਲ ਕਰਵਾ ਸਕਦੇ ਸਨ ਪਰ ਫਿਰ ਵੀ ਸਿੱਧੂ ਨੇ ਇਸ ਕੰਪਨੀ ਦੀ ਸਾਰ ਨਹੀਂ ਲਈ ਜਿਸ ਕਰਕੇ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਦੁਖੀ ਹੋ ਕੇ ਇਸ ਕੰਪਨੀ ਨੇ ਮੁਹਾਲੀ ਵਿਚਲੇ ਆਪਣੇ ਯੂਨਿਟ ਨੂੰ ਬੰਦ ਕਰਨ ਦਾ ਫੈਸਲਾ ਕਰ ਲਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ