Share on Facebook Share on Twitter Share on Google+ Share on Pinterest Share on Linkedin ਸਾਉਣੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 9 ਤੋਂ 16 ਜੁਲਾਈ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਉਲੀਕਿਆ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 7 ਜੁਲਾਈ ਸਾਉਣੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਸਿੰਚਾਈ ਵਿਭਾਗ ਪੰਜਾਬ ਦੇ ਇਕ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ 9 ਜੁਲਾਈ ਤੋਂ 16 ਜੁਲਾਈ, 2017 ਤੱਕ ਰੋਪੜ ਹੈਡ ਵਰਕਸ ’ਤੋਂ ਨਿਕਲਣ ਵਾਲੀਆਂ ਨਹਿਰਾਂ (ਸਰਹਿੰਦ ਕੈਨਾਲ ਸਿਸਟਮ) ਅਤੇ ਬਰਾਂਚਾਂ ਜਿਵੇ ਕਿ ਅਬੋਹਰ ਬ੍ਰਾਂਚ, ਪਟਿਆਲਾ ਫੀਡਰ, ਸਿਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ ਅਤੇ ਬਿਸਤ ਦੁਆਬ ਕੈਨਾਲ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਬੁਲਾਰੇ ਨੇ ਨਹਿਰੀ ਵਾਰੀ ਬੰਦੀ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ ‘ਬੀ’ ਵਿੱਟ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਭਾਖੜਾ ਨਹਿਰ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਸਿੰਚਾਈ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਸਰਹੰਦ ਫੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਰਹਿੰਦ ਫੀਡਰ ’ਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਸਿੰਚਾਈ ਵਿਭਾਗ ਦੇ ਬੁਲਾਰੇ ਨੇ ਅੱਗੇ ਹੋਰ ਦੱਸਿਆ ਕਿ ਅੱਪਰਬਾਰੀ ਦੁਆਬ ਕੈਨਾਲ ਵਿਚੋਂ ਨਿਕਲਦੀ ਮੇਨ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦ ਕਿ ਲਾਹੌਰ ਬ੍ਰਾਂਚ, ਸਭਰਾਓ ਬ੍ਰਾਂਚ, ਕਸੂਰ ਬ੍ਰਾਂਚ ਲੋਅਰ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ