Share on Facebook Share on Twitter Share on Google+ Share on Pinterest Share on Linkedin ਸਾਊਣੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 28 ਅਪਰੈਲ ਤੋਂ 5 ਮਈ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਅਪਰੈਲ: ਸਾਉਣੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਸਿੰਚਾਈ ਵਿਭਾਗ ਪੰਜਾਬ ਦੇ ਇਕ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ 28 ਅਪ੍ਰੈਲ ਤੋਂ 05 ਮਈ 2017 ਤੱਕ ਰੋਪੜ ਹੈਡ ਵਰਕਸ ’ਤੋਂ ਨਿਕਲਣ ਵਾਲੀਆਂ ਨਹਿਰਾਂ (ਸਰਹਿੰਦ ਕੈਨਾਲ ਸਿਸਟਮ) ਅਤੇ ਬਰਾਂਚਾਂ ਜਿਵੇ ਕਿ ਬਿਸਤ ਦੁਆਬ ਕੈਨਾਲ, ਸਿਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਬੁਲਾਰੇ ਨੇ ਨਹਿਰੀ ਵਾਰੀ ਬੰਦੀ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ‘ਏ’ ਵਿੱਚ ਹਨ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿੱਚੋਂ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਸਿੰਚਾਈ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਸਰਹਿੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਸਿੰਚਾਈ ਵਿਭਾਗ ਦੇ ਬੁਲਾਰੇ ਨੇ ਅੱਗੇ ਹੋਰ ਦੱਸਿਆ ਕਿ ਅੱਪਰਬਾਰੀ ਦੁਆਬ ਕੈਨਾਲ ਵਿਚੋਂ ਨਿਕਲਦੀ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦ ਕਿ ਸਭਰਾਓ ਬ੍ਰਾਂਚ, ਲਾਹੌਰ ਬ੍ਰਾਂਚ, ਮੇਨ ਬ੍ਰਾਂਚ ਲੋਅਰ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ