
ਕਣਕ ਦੀ ਖ਼ਰੀਦ, ਲਿਫ਼ਟਿੰਗ ਤੇ ਅਦਾਇਗੀ ਬਾਰੇ ਅਧਿਕਾਰੀਆਂ ਨੂੰ ਡਿਊਟੀਆਂ ਸੌਂਪੀਆਂ
ਮੰਡੀਆਂ ਵਿੱਚ ਸਾਰੇ ਪ੍ਰਬੰਧਾਂ ਲਈ ਐਸਡੀਐਮ ਹੋਣਗੇ ਓਵਰਆਲ ਇੰਚਾਰਜ
ਨਬਜ਼-ਏ-ਪੰਜਾਬ, ਮੁਹਾਲੀ, 27 ਮਾਰਚ:
ਪੰਜਾਬ ਵਿੱਚ ਹਾੜ੍ਹੀ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਮੁਹਾਲੀ ਪ੍ਰਸ਼ਾਸਨ ਨੇ ਅਗਾਊਂ ਤਿਆਰੀਆਂ ਆਰੰਭ ਦਿੱਤੀਆਂ ਹਨ ਅਤੇ ਮੰਡੀਆਂ ਵਿੱਚ ਕਣਕ ਦੀ ਖ਼ਰੀਦ, ਲਿਫ਼ਟਿੰਗ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਬਾਰੇ ਵੱਖ-ਵੱਖ ਅਧਿਕਾਰੀਆਂ ਨੂੰ ਡਿਊਟੀਆਂ ਸੌਂਪੀਆਂ ਗਈਆਂ ਹਨ। ਇਹ ਜਾਣਕਾਰੀ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਆਪਣੀ ਫ਼ਸਲ ਕੱਟ ਕੇ ਮੰਡੀਆਂ ਵਿੱਚ ਵੇਚਣ ਲਈ ਲਿਆਂਦੀ ਜਾਂਦੀ ਹੈ। ਕਈ ਕਾਰਨਾਂ ਕਰਕੇ ਫ਼ਸਲ ਦੀ ਖ਼ਰੀਦ/ਲਿਫ਼ਟਿੰਗ/ਅਦਾਇਗੀ ਦਾ ਕੰਮ ਸਮੇਂ ਸਿਰ ਨਹੀਂ ਹੁੰਦਾ। ਜਿਸ ਕਾਰਨ ਕਿਸਾਨਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਕਈ ਵਾਰ ਅਮਨ ਤੇ ਕਾਨੂੰਨ ਦੀ ਸਥਿਤੀ ਦਾ ਭੰਗ ਹੋਣ ਦਾ ਖ਼ਤਰਾ ਬਣ ਜਾਂਦਾ ਹੈ।
ਸਬ-ਡਵੀਜ਼ਨ ਮੁਹਾਲੀ ਦੀਆਂ ਮੰਡੀਆਂ ਵਿੱਚ ਮੁਹਾਲੀ, ਸਨੇਟਾ ਅਤੇ ਬਨੂੜ ਵਿੱਚ ਨਾਇਬ ਤਹਿਸੀਲਦਾਰ ਮਿਸ ਰਮਨਦੀਪ ਕੌਰ (73071-11161), ਪਿੰਡ ਭਾਗੋਮਾਜਰਾ ਵਿੱਚ ਨਾਇਬ ਤਹਿਸੀਲਦਾਰ ਹਰਮਨਪ੍ਰੀਤ ਸਿੰਘ ਚੀਮਾ (79863-82951) ਦੀ ਡਿਊਟੀ ਲਗਾਈ ਗਈ ਹੈ। ਜਦੋਂਕਿ ਐਸਡੀਐਮ ਆਪਣੀ ਸਬ-ਡਵੀਜ਼ਨ ਵਿੱਚ ਕਣਕ ਦੀ ਖ਼ਰੀਦ/ਲਿਫ਼ਟਿੰਗ/ਅਦਾਇਗੀ ਸਬੰਧੀ ਦੇ ਪ੍ਰਬੰਧਾਂ ਲਈ ਓਵਰਆਲ ਇੰਚਾਰਜ ਹੋਣਗੇ।
ਇਹ ਅਧਿਕਾਰੀ ਰੋਜ਼ਾਨਾ ਮੰਡੀਆਂ ਵਿੱਚ ਜਾਣਗੇ ਅਤੇ ਸਰਕਾਰੀ ਖ਼ਰੀਦ ਸਮੇਤ ਲਿਫ਼ਟਿੰਗ ਅਤੇ ਅਦਾਇਗੀ ਸਬੰਧੀ ਬਣਦੀ ਕਾਰਵਾਈ ਯਕੀਨੀ ਬਣਾਉਣਗੇ। ਉਹ ਰੋਜ਼ਾਨਾ ਐਸਡੀਐਮ ਨੂੰ ਰਿਪੋਰਟ ਕਰਨਗੇ। ਇਹ ਅਧਿਕਾਰੀ ਕਣਕ ਦੀ ਖ਼ਰੀਦ ਦਾ ਕੰਮ ਸ਼ੁਰੂ ਹੋਣ ਤੋਂ ਪਹਿਲਾਂ ਮੰਡੀਆਂ ਵਿੱਚ ਪਹੁੰਚ ਕੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਯੋਗ ਪ੍ਰਬੰਧ ਵੀ ਕਰਵਾਉਣਗੇ ਅਤੇ ਸਰਕਾਰ ਵੱਲੋਂ ਸਮੇਂ ਸਮੇਂ ’ਤੇ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣਗੇ।
ਸਬ-ਡਵੀਜ਼ਨ ਡੇਰਾਬੱਸੀ ਦੀਆਂ ਮੰਡੀਆਂ, ਡੇਰਾਬੱਸੀ, ਸਮਗੌਲੀ ਅਤੇ ਲਾਲੜੂ ਵਿੱਚ ਤਹਿਸੀਲਦਾਰ ਲਖਵਿੰਦਰ ਸਿੰਘ (98147-50975), ਜੜੋਤ ਤੇ ਅਮਲਾਲਾ ਵਿੱਚ ਨਾਇਬ ਤਹਿਸੀਲਦਾਰ ਲਵਪ੍ਰੀਤ ਸਿੰਘ (79739-34844) ਅਤੇ ਟਿਵਾਣਾ, ਤਸਿੰਬਲੀ ਵਿੱਚ ਬੀਡੀਪੀਓ ਗੁਰਪ੍ਰੀਤ ਸਿੰਘ ਮਾਂਗਟ (94635-56415), ਖਰੜ ਤੇ ਦਾਊਂ ਮਾਜਰਾ ਵਿੱਚ ਤਹਿਸੀਲਦਾਰ ਸ੍ਰੀਮਤੀ ਰੌਬਿਨਜੀਤ ਕੌਰ (84277-69222), ਖਿਜਰਾਬਾਦ ਵਿੱਚ ਨਾਇਬ ਤਹਿਸੀਲਦਾਰ ਮਾਜਰੀ ਕਸ਼ਿਸ਼ ਗਰਗ (78375-97492), ਕੁਰਾਲੀ ਵਿੱਚ ਬੀਡੀਪੀਓ ਮਹਿਕਮੀਤ ਸਿੰਘ (98141-71290) ਅਤੇ ਰੁੜਕੀ ਵਿੱਚ ਨਾਇਬ ਤਹਿਸੀਲਦਾਰ ਘੜੂੰਆਂ ਅੰਕੁਸ਼ ਅਗਰਵਾਲ (9888686365) ਦੀ ਡਿਊਟੀ ਲਗਾਈ ਗਈ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।