ਪੇਚਸ਼ ਦੀ ਬਿਮਾਰੀ: ਬਲੌਂਗੀ ਤੇ ਬੜਮਾਜਰਾ ਵਿੱਚ ਮੁੜ ਪਾਣੀ ਦੇ ਸੈਂਪਲ ਲਏ

ਨਬਜ਼-ਏ-ਪੰਜਾਬ, ਮੁਹਾਲੀ, 16 ਜੁਲਾਈ:
ਮੁਹਾਲੀ ਨੇੜਲੇ ਪਿੰਡਾਂ ਵਿੱਚ ਪੇਚਸ਼ ਦੀ ਬਿਮਾਰੀ ਫੈਲਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਸਿਹਤ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਚਾਇਤ ਵਿਭਾਗ, ਮੁਹਾਲੀ ਨਗਰ ਨਿਗਮ ਅਤੇ ਸਮੂਹ ਨਗਰ ਕੌਂਸਲਾਂ ਦੇ ਅਧਿਕਾਰੀ ਚੌਕੰਨੇ ਹੋ ਗਏ ਹਨ। ਐਤਵਾਰ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਟੀਮਾਂ ਨੇ ਬਲੌਂਗੀ ਅਤੇ ਬੜਮਾਜਰਾ ਵਿੱਚ ਲੋਕਾਂ ਦੇ ਘਰਾਂ ਵਿੱਚ ਸਪਲਾਈ ਹੋ ਰਹੇ ਪੀਣ ਵਾਲੇ ਪਾਣੀ ਦੇ ਸੈਂਪਲ ਲਏ ਗਏ। ਜਦੋਂਕਿ ਬੀਤੇ ਦਿਨੀਂ ਪੀਜੀਆਈ ਅਤੇ ਏਮਜ਼ (ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼) ਦੀਆਂ ਟੀਮਾਂ ਵੱਲੋਂ ਪਿੰਡ ਦਾਊਂ ਅਤੇ ਬਲੌਂਗੀ ਵਿੱਚ ਪੀਣ ਵਾਲੇ ਪਾਣੀ ਦੇ ਸੈਂਪਲ ਲਏ ਗਏ ਸਨ।
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਜੰਗੀ ਪੱਧਰ ’ਤੇ ਰਾਹਤ ਕਾਰਜ ਜਾਰੀ ਹਨ। ਟੁੱਟੀਆਂ ਸੜਕਾਂ ਦੀਆਂ ਮੁਰੰਮਤ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਹੁਣ ਸਮੁੱਚੇ ਜ਼ਿਲ੍ਹੇ ਵਿੱਚ ਸਥਿਤੀ ਕਾਬੂ ਹੇਠ ਪ੍ਰੰਤੂ ਇਸ ਦੇ ਬਾਵਜੂਦ ਉਹ ਰਾਹਤ ਕਾਰਜਾਂ ਦੀ ਖ਼ੁਦ ਨਜ਼ਰਸਾਨੀ ਕਰ ਰਹੇ ਹਨ ਅਤੇ ਅਧਿਕਾਰੀਆਂ ਤੋਂ ਪਲ-ਪਲ ਦੀ ਖ਼ਬਰ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਬਾਅਦ ਕਈ ਪਿੰਡਾਂ ਵਿੱਚ ਦੂਸ਼ਿਤ ਪਾਣੀ ਦੀ ਵਰਤੋਂ ਨਾਲ ਡਾਇਰੀਆ, ਹੈਜ਼ਾ ਫੈਲ ਗਿਆ ਹੈ। ਪ੍ਰਭਾਵਿਤ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾ ਕੇ ਪੀੜਤ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਰੋਗੀਆਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਲਈ ਸਰਕਾਰੀ ਹਸਪਤਾਲ ਵਿੱਚ ਵਿਸ਼ੇਸ਼ ਵਾਰਡ ਬਣਾਇਆ ਗਿਆ ਹੈ। ਜਿੱਥੇ 24 ਘੰਟੇ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ਼ ਦੀ ਤਾਇਨਾਤੀ ਦੇ ਆਦੇਸ਼ ਦਿੱਤੇ ਗਏ ਹਨ। ਐਂਬੂਲੈਂਸ ਸਮੇਤ ਦਵਾਈਆਂ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਦੀ ਟੀਮ ਵੱਲੋਂ ਪਸ਼ੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਪਿੰਡਾਂ ਵਿੱਚ ਜਾ ਕੇ ਪਸ਼ੂਆਂ ਦੀ ਜਾਂਚ ਕਰ ਰਹੀਆਂ ਹਨ।

Load More Related Articles
Load More By Nabaz-e-Punjab
Load More In General News

Check Also

ਸਿੱਖਿਆ ਭਵਨ ਦੀ ਛੇਵੀਂ ਮੰਜ਼ਲ ’ਤੇ ਡੀਪੀਆਈ ਦਫ਼ਤਰ ਮੂਹਰੇ ਡਟੇ ਈਟੀਟੀ ਬੇਰੁਜ਼ਗਾਰ ਅਧਿਆਪਕ

ਸਿੱਖਿਆ ਭਵਨ ਦੀ ਛੇਵੀਂ ਮੰਜ਼ਲ ’ਤੇ ਡੀਪੀਆਈ ਦਫ਼ਤਰ ਮੂਹਰੇ ਡਟੇ ਈਟੀਟੀ ਬੇਰੁਜ਼ਗਾਰ ਅਧਿਆਪਕ ਨਾਅਰੇ ਲਾਉਂਦੇ ਹੋਏ …