ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ‘ਧਰਤੀ ਦਿਵਸ’ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 22 ਅਪਰੈਲ:
ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਵਿਖੇ ‘ਧਰਤੀ ਦਿਵਸ’ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਨੇ ਭਾਸ਼ਣ, ਕਵਿਤਾਵਾਂ ਪੇਸ਼ ਕੀਤੀਆਂ ਅਤੇ ਇੱਕ ਲਘੂ ਨਾਟਕ ਰਾਹੀਂ ਬੱਚਿਆਂ ਨੂੰ ਧਰਤੀ ਦੀ ਸੁਰੱਖਿਆ, ਵਾਤਾਵਰਨ ਦੀ ਸੰਭਾਲ ਅਤੇ ਇਸ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਬੱਚਿਆਂ ਨੇ ਰੁੱਖ ਨਾ ਕੱਟਣ, ਵਾਤਾਵਰਨ ਨੂੰ ਬਚਾਉਣ ਦੀ ਸਹੁੰ ਚੁੱਕੀ।
ਇਸ ਦੌਰਾਨ ਵਿਦਿਆਰਥੀਆਂ ਦੇ ਧਰਤੀ ਤੇ ਪਾਣੀ ਅਤੇ ਹਵਾ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਸਲੋਗਨ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੂੰ ਪੋਸਟਰ ਲੇਖ ਮੁਕਾਬਲੇ ਰਾਹੀਂ ਧਰਤੀ ਦੇ ਇਤਿਹਾਸ ਬਾਰੇ ਦੱਸਿਆ ਗਿਆ। ਪੌਲੀਥੀਨ ਦੀ ਵਰਤੋਂ ਨਾ ਕਰਨ, ਦਰਖ਼ਤਾਂ ਦੇ ਨਾਲ-ਨਾਲ ਦਰਿਆਵਾਂ ਦੀ ਸਾਂਭ-ਸੰਭਾਲ ਲਈ ਵੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਧਰਤੀ ਦਿਵਸ’ ਦੀ ਸ਼ੁਰੂਆਤ 1970 ਵਿੱਚ ਹੋਈ ਸੀ। ਇਸ ਦਾ ਮੁੱਖ ਉਦੇਸ਼ ਧਰਤੀ ਨੂੰ ਸਾਫ਼ ਕਰਨਾ, ਵਾਤਾਵਰਨ ਦੀ ਰੱਖਿਆ ਕਰਨਾ, ਨਦੀਆਂ ਵਿੱਚ ਰਸਾਇਣਾਂ ਦੇ ਵਹਾਅ ਨੂੰ ਰੋਕਣਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਸੁਰੱਖਿਅਤ ਰਹਿ ਸਕਣ। ‘ਧਰਤੀ ਦਿਵਸ’ ਮੌਕੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਕੂਲ ਦੀ ਡਾਇਰੈਕਟਰ ਸ੍ਰੀਮਤੀ ਪਵਨਦੀਪ ਕੌਰ ਗਿੱਲ ਨੇ ਕਿਹਾ ਕਿ ਧਰਤੀ ਅਤੇ ਵਾਤਾਵਰਨ ਦੀ ਸੁਰੱਖਿਆ ਹਰ ਨਾਗਰਿਕ ਦਾ ਮੁੱਖ ਫ਼ਰਜ਼ ਹੋਣਾ ਚਾਹੀਦਾ ਹੈ। ਸਾਨੂੰ ਸਾਰਿਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣਾ ਚਾਹੀਦਾ ਹੈ।

Load More Related Articles

Check Also

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ ਨਬਜ਼-ਏ-ਪੰਜਾਬ, ਮੁਹਾਲ…