ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ‘ਧਰਤੀ ਦਿਵਸ’ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 22 ਅਪਰੈਲ:
ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਵਿਖੇ ‘ਧਰਤੀ ਦਿਵਸ’ ਮਨਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਰੁੱਖਾਂ ਅਤੇ ਬਨਸਪਤੀ ਦੀ ਅਹਿਮੀਅਤ ਨੂੰ ਬੜੇ ਸੁਚੱਜੇ ਢੰਗ ਨਾਲ ਬਿਆਨ ਕੀਤਾ। ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਆਪਣੀ ਸੁੰਦਰ ਕਲਾ ਰਾਹੀਂ ਧਰਤੀ ਅਤੇ ਰੁੱਖਾਂ ਦੇ ਮਹੱਤਵ ਨੂੰ ਦਰਸਾਇਆ ਅਤੇ ਨੁੱਕੜ ਨਾਟਕ ਰਾਹੀਂ ਵਾਤਾਵਰਨ ਨੂੰ ਸਾਫ਼ ਤੇ ਪ੍ਰਦੂਸ਼ਣ ਰੋਕਣ ਦਾ ਸੁਨੇਹਾ ਦਿੱਤਾ।
ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਪੋਸਟਰ ਮੇਕਿੰਗ, ਕਵਿਤਾ, ਭਾਸ਼ਣ, ਵਿਚਾਰ-ਚਰਚਾ ਅਤੇ ਪ੍ਰਸ਼ਨਵਿਧੀ ਰਾਹੀਂ ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਬਾਰੇ ਜਾਗਰੂਕਤਾ ਦਾ ਹੋਕਾ ਦਿੱਤਾ। ਵਿਦਿਆਰਥੀਆਂ ਨੇ ਪੋਸਟਰ ਬਣਾ ਕੇ ਬਨਸਪਤੀ ਦੀ ਸੁੰਦਰਤਾ ਅਤੇ ਇਸ ਦੇ ਮਹੱਤਵ ਨੂੰ ਬਾਖ਼ੂਬੀ ਪੇਸ਼ ਕੀਤਾ। ਕੁਦਰਤ ਦੀ ਸੁੰਦਰਤਾ ਅਤੇ ਮਨੁੱਖੀ ਜੀਵਨ ਨੂੰ ਸੰਭਵ ਬਣਾਈ ਰੱਖਣ ਲਈ ਭਾਸ਼ਣ ਰਾਹੀਂ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਵਿਦਿਆਰਥੀਆਂ ਨੇ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਲਈ ਖ਼ੂਬਸੂਰਤ ਕਵਿਤਾਵਾਂ ਪੇਸ਼ ਕੀਤੀਆਂ।
ਐਸਡੀਐਮ ਦਫ਼ਤਰ ਤੋਂ ਬੀਐੱਲਓ ਗਗਨਦੀਪ ਸਿੰਘ ਅਤੇ ਗੀਤ ਕੁਮਾਰ ਨੇ ਰੁੱਖ ਲਗਾਉਣ ਸਬੰਧੀ ਕਿਰਿਆਵਾਂ ਰਾਹੀਂ ਸਿਹਤਮੰਦ ਲੋਕਤੰਤਰ ਲਈ ਸ਼ੁੱਧ ਵਾਤਾਵਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਅਤੇ ਡਾਇਰੈਕਟਰ ਪਵਨਦੀਪ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਕੁਦਰਤ ਦੇ ਮਹੱਤਵ ਬਾਰੇ ਦੱਸਦਿਆਂ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਆ। ਉਨ੍ਹਾਂ ਪਾਣੀ ਦੀ ਸੰਭਾਲ ਅਤੇ ਪਲਾਸਟਿਕ ਦੀ ਵਰਤੋਂ ਨਾ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਹਵਾ ਅਤੇ ਸਾਫ਼-ਸੁਥਰਾ ਵਾਤਾਵਰਨ ਮਿਲੇਗਾ।

Load More Related Articles
Load More By Nabaz-e-Punjab
Load More In General News

Check Also

ਲੇਡੀ ਸਿੰਘ ਕੰਵਲਜੀਤ ਕੌਰ ਮੁੜ ਚੁਣੇ ਗਏ ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ

ਲੇਡੀ ਸਿੰਘ ਕੰਵਲਜੀਤ ਕੌਰ ਮੁੜ ਚੁਣੇ ਗਏ ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ ਹਰਜੀਤ ਗਰੇਵਾਲ ਸਕੱਤਰ ਤੇ ਹਰਸ਼ਰਨ …