Nabaz-e-punjab.com

ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਮੁਹਾਲੀ ਸਮੇਤ 8 ਜ਼ਿਲ੍ਹਿਆ ਵਿੱਚ 14 ਥਾਵਾਂ ’ਤੇ ਮੁੜ ਚੋਣਾਂ ਕਰਵਾਉਣ ਦੇ ਹੁਕਮ

ਜ਼ਿਲ੍ਹਾ ਮੁਹਾਲੀ ਦੇ ਪਿੰਡ ਟੜਕ ਅਤੇ ਘਟੌਰ ਵਿੱਚ ਗੜਬੜੀ ਦੇ ਚੱਲਦਿਆਂ 2 ਜਨਵਰੀ ਨੂੰ ਮੁੜ ਹੋਵੇਗੀ ਸਰਪੰਚੀ ਦੀ ਚੋਣ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਮੁਹਾਲੀ, 31 ਦਸੰਬਰ:
ਰਾਜ ਚੋਣ ਕਮਿਸ਼ਨ ਪੰਜਾਬ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ 8 ਜ਼ਿਲ੍ਹਿਆਂ ਦੇ 14 ਬੂਥਾਂ ਉੱਤੇ ਸਰਪੰਚ ਅਤੇ ਪੰਚ ਲਈ ਮੁੜ ਵੋਟਾਂ ਪਵਾਉਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ 80.38 ਫੀਸਦੀ ਵੋਟਰਾਂ ਨੇ ਅਪਣੇ ਵੋਟ ਅਧਿਕਾਰ ਦੀ ਵਰਤੋਂ ਕੀਤੀ। ਮਾਨਸਾ ਵਿੱਚ ਸਭ ਤੋਂ ਵੱਧ 88.21 ਫੀਸਦੀ ਅਤੇ ਸਭ ਤੋਂ ਘੱਟ ਪੋਲਿੰਗ ਤਰਨਤਾਰਨ ਵਿੱਚ 66.14 ਫੀਸਦੀ ਹੋਈ। ਜਿਨ੍ਹਾਂ ਬੂਥਾਂ ’ਤੇ ਮੁੜ ਵੋਟਾ ਪਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉੱਥੇ ਵੋਟਾਂ ਦੌਰਾਨ ਗੜਬੜੀਆਂ ਦੀ ਰਿਪੋਰਟਾਂ ਪ੍ਰਾਪਤ ਹੋਈਆਂ ਸਨ। ਇਨ੍ਹਾਂ 14 ਥਾਵਾਂ ਉੱਤੇ ਭਲਕੇ 2 ਜਨਵਰੀ 2019 ਨੂੰ ਮੁੜ ਵੋਟਿੰਗ ਕਰਵਾਉਣ ਦਾ ਫੈਸਲਾ ਕੀਤਾ ਹੈ। ਪ੍ਰਭਾਵਿਤ ਇਲਾਕਿਆਂ ਵਿੱਚ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮੀਂ 4 ਵਜੇ ਤੱਕ ਪੈਣਗੀਆਂ।
ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਜ਼ਿਲ੍ਹੇ ਦੇ ਵੇਰਕਾ ਬਲਾਕ ਦੇ ਪਿੰਡ ਵਡਾਲਾ ਭਿੱਟੇਵਿੰਡ ਅਤੇ ਬਲਾਕ ਹਰਸ਼ਾ ਛੀਨਾ ਦੀ ਗ੍ਰਾਮ ਪੰਚਾਇਤ ਦਾਲੇਹ ਦੀ ਸਮੁਚੀ ਪੰਚਾਇਤ, ਜ਼ਿਲ੍ਹਾ ਗੁਰਦਾਸਪੁਰ ਦੇ ਧਾਰੀਵਾਲ ਬਲਾਕ ਦੀ ਗ੍ਰਾਮ ਪੰਚਾਇਤ ਬਜੁਰਗਵਾਲਾ ਦੀ ਸਮੁੱਚੀ ਪੰਚਾਇਤ ਅਤੇ ਇਸੇ ਬਲਾਕ ਦੇ ਪਿੰਡ ਚੌੜਾ ਦੀ ਵਾਰਡ ਨੰਬਰ 5 ਅਤੇ 6 ਵਿੱਚ ਮੁੜ ਵੋਟਾ ਪੈਣਗੀਆਂ ਜਦਕਿ ਫਿਰੋੋਜਪੁਰ ਜ਼ਿਲ੍ਹੇ ਦੇ ਮਮਦੋਟ ਬਲਾਕ ਦੇ ਪਿੰਡ ਲਖਮੀਰ ਕੇ ਹਿਠਾੜ ਦੀ ਸਮੁੱਚੀ ਗ੍ਰਾਮ ਪੰਚਾਇਤ ਅਤੇ ਇਸੇ ਬਲਾਕ ਅਧੀਨ ਆਉਂਦੇ ਨਾਨਕਪੁਰਾ ਪਿੰਡ ਦੇ ਮਹੁੱਲਾ ਨਾਨਕਪੁਰਾ ਵਿੱਚ ਮੁੜ ਵੋਟਾ ਪੈਣਗੀਆ। ਲੁਧਿਆਣਾ ਜ਼ਿਲ੍ਹੇ ਦੇ ਬਲਾਕ ਸੁਧਾਰ ਪੈਂਦੇ ਪਿੰਡ ਦੇਵਤਵਾਲ ਦੀ ਸਮੁੱਚੀ ਗ੍ਰਾਮ ਪੰਚਾਇਤ ਲਈ ਵੋਟਾਂ ਪੈਣਗੀਆਂ। ਪਟਿਆਲਾ ਜ਼ਿਲ੍ਹੇ ਦੇ ਘਨੌਰ ਬਲਾਕ ਦੇ ਪਿੰਡ ਲਾਛੜੂ ਤੇ ਹਰੀ ਮਾਜਰਾ ਅਤੇ ਬਲਾਕ ਪਟਿਆਲਾ ਦੇ ਪਿੰਡ ਮਹਿਮਦਪੁਰ ਦੀ ਸਮੁੱਚੀ ਗ੍ਰਾਮ ਪੰਚਾਇਤ ਲਈ ਮੁੜ ਵਟਿਾ ਪੈਣਗੀਆਂ। ਜਲੰਧਰ ਦੇ ਗ੍ਰਾਮ ਪੰਚਾਇਤ ਸੈਦਪੁਰ ਝਿੜੀ (ਵੈਸਟ ਸਾਈਡ) ਦੇ ਵਾਰਡ ਨੰਬਰ 7 ਵਿੱਚ ਮੁੜ ਵੋਟਾਾਂ ਪੈਣਗੀਆਂ।
ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਦੇ ਪਿੰਡ ਟਰੜਕ (ਡੇਰਾਬੱਸੀ) ਅਤੇ ਘਟੌਰ (ਕੁਰਾਲੀ) ਵਿੱਚ ਸਰਪੰਚ ਲਈ ਮੁੜ ਵੋਟਾਂ ਪੈਣਗੀਆਂ ਜਦਕਿ ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਵਾਲਾ ਦੇ ਪਿੰਡ ਰਤਨਗੜ੍ਹ ਵਿੱਚ ਸਰਪੰਚ ਲਈ ਮੁੜ ਵੋਟਾਂ ਪੈਣਗੀਆਂ। ਰਾਜ ਭਰ ’ਚੋਂ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ ਅੰਮ੍ਰਿਤਸਰ ਵਿੱਚ 75.16 ਫੀਸਦੀ, ਬਠਿੰਡਾ ਵਿੱਚ 84.75 ਫੀਸਦੀ, ਬਰਨਾਲਾ 81 ਫੀਸਦੀ, ਫਿਰੋਜ਼ਪੁਰ 81 ਫੀਸਦੀ, ਫਤਹਿਗੜ੍ਹ ਸਾਹਿਬ 83.89 ਫੀਸਦੀ, ਫਰੀਦਕੋਟ 83.15 ਫੀਸਦੀ, ਫਾਜ਼ਿਲਕਾ 86 ਫੀਸਦੀ, ਗੁਰਦਾਸਪੁਰ 78 ਫੀਸਦੀ, ਹਸ਼ਿਆਰਪੁਰ 74.10 ਫੀਸਦੀ, ਜਲੰਧਰ 75.21 ਫੀਸਦੀ, ਕਪੂਰਥਲਾ 77.03 ਫੀਸਦੀ, ਲੁਧਿਆਣਾ 77.92 ਫੀਸਦੀ, ਮੋਗਾ 81.21 ਫੀਸਦੀ, ਸ੍ਰੀ ਮੁਕਤਸਰ ਸਾਹਿਬ 84.32 ਫੀਸਦੀ, ਮਾਨਸਾ 88.21 ਫੀਸਦੀ, ਪਟਿਆਲਾ 82 ਫੀਸਦੀ, ਪਠਾਨਕੋਟ 82 ਫੀਸਦੀ, ਰੂਪਨਗਰ 81.6 ਫੀਸਦੀ, ਸੰਗਰੂਰ 86.55 ਫੀਸਦੀ, ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) 84 ਫੀਸਦੀ, ਸ਼ਹੀਦ ਭਗਤ ਸਿੰਘ ਨਗਰ 75.22 ਫੀਸਦੀ ਅਤੇ ਤਰਨਤਾਰਨ ਵਿੱਚ 66.14 ਫੀਸਦੀ ਵੋਟਿੰਗ ਹੋਈ।
ਉਧਰ, ਪਿੰਡ ਘਟੌਰ ਤੋਂ ਸਰਪੰਚੀ ਦੇ ਉਮੀਦਵਾਰ ਰਣਜੀਤ ਸਿੰਘ ਸਮੇਤ ਹੋਰਨਾਂ ਪਿੰਡ ਵਾਸੀਆਂ ਨੇ ਪੰਚਾਇਤੀ ਚੋਣਾਂ ਵਿੱਚ ਚੋਣ ਅਮਲੇ ਵੱਲੋਂ ਡਿਊਟੀ ਵਿੱਚ ਕੁਤਾਹੀ ਕਰਨ ਦਾ ਦੋਸ਼ ਲਗਾਉਂਦਿਆਂ ਡਿਪਟੀ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਚੋਣ ਅਮਲੇ ਦੇ ਮੈਂਬਰਾਂ ਵੱਲੋਂ ਆਪ ਵੋਟਰ ਕੈਬਨ ਵਿੱਚ ਜਾ ਕੇ ਬਹੁਤ ਸਾਰੇ ਬਜ਼ੁਰਗਾਂ ਅਤੇ ਅੌਰਤਾਂ ਦੀਆਂ ਵੋਟਾਂ ਸਟਾਫ਼ ਵੱਲੋਂ ਹੀ ਪਾਈਆਂ ਗਈਆਂ। ਮੌਕੇ ’ਤੇ ਆਏ ਆਰਓ ਨੂੰ ਵੀ ਰਿਪੋਰਟ ਕੀਤੀ ਗਈ ਪਰ ਇਸ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸ਼ਾਮ ਨੂੰ ਗਿਣਤੀ ਠੀਕ ਨਹੀਂ ਹੋਈ ਅਤੇ ਕੁੱਝ ਬੈਲਟ ਪੇਪਰ ਬਾਹਰ ਤੋਂ ਫੜੇ ਗਏ ਅਤੇ ਹਾਰੇ ਹੋਏ ਉਮੀਦਵਾਰ ਨੂੰ ਜੇਤੂ ਕਰਾਰ ਦੇ ਦਿੱਤਾ ਗਿਆ। ਉਨ੍ਹਾਂ ਡੀਸੀ ਤੋਂ ਮੰਗ ਕੀਤੀ ਕਿ ਇਸ ਸਬੰਧੀ ਉੱਚ ਪੱਧਰੀ ਜਾਂਚ ਕਰਵਾ ਕੇ ਕਥਿਤ ਦੋਸ਼ੀ ਚੋਣ ਅਮਲੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਪੀੜਤ ਉਮੀਦਵਾਰ ਰਣਜੀਤ ਸਿੰਘ, ਕੁਲਦੀਪ ਸਿੰਘ, ਅਮਰੀਕ ਸਿੰਘ, ਸੁਖਜਿੰਦਰ ਸਿੰਘ, ਜਗਦੀਸ਼ ਸਿੰਘ ਕੁਲਵਿੰਦਰ ਸਿੰਘ, ਗੁਰਦੀਪ ਸਿੰਘ, ਸ਼ਰਨਜੀਤ ਸਿੰਘ, ਕੁਲਵੀਰ ਸਿੰਘ, ਮਨਦੀਪ ਸਿੰਘ, ਰਜਿੰਦਰ ਸਿੰਘ, ਅਵਤਾਰ ਸਿੰਘ, ਬੇਅੰਤ ਸਿੰਘ, ਪਿਆਰਾ ਸਿੰਘ, ਸਪਿੰਦਰ ਸਿੰਘ, ਨਰਿੰਦਰ ਸਿੰਘ, ਜਸਵੀਰ ਸਿੰਘ, ਸੁਰਜੀਤ ਸਿੰਘ, ਬਲਜਿੰਦਰ ਸਿੰਘ, ਜਗਦੀਪ ਸਿੰਘ, ਦਲਜੀਤ ਸਿੰਘ, ਗੁਰਮੀਤ ਸਿੰਘ ਅਤੇ ਹੋਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…