nabaz-e-punjab.com

ਆਰਥਿਕ ਤੰਗੀ: ਪਿੱਪਲ ਦੇ ਦਰਖ਼ਤ ਨਾਲ ਫਾਹਾ ਲਗਾ ਕੇ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਫਰਵਰੀ:
ਇੱਥੋਂ ਦੇ ਕਸਬਾ-ਨੁਮਾ ਬਲੌਂਗੀ ਦੀ ਆਦਰਸ਼ ਕਲੋਨੀ ਦੇ ਵਸਨੀਕ ਇਕ ਪ੍ਰਵਾਸੀ ਮਜ਼ਦੂਰ ਪਿੱਪਲ ਦੇ ਦਰਖ਼ਤ ਨਾਲ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ। ਮ੍ਰਿਤਕ ਦੀ ਪਛਾਣ ਮਹਿੰਦਰ ਕੁਮਾਰ ਵਜੋਂ ਹੋਈ ਹੈ। ਮੂਲ ਰੂਪ ਵਿੱਚ ਉਹ ਅਨੌਂਜਲਾ (ਯੂਪੀ) ਦਾ ਰਹਿਣ ਵਾਲਾ ਸੀ ਅਤੇ ਪਿਛਲੇ ਲਗਪਗ ਦੋ ਵਰ੍ਹਿਆਂ ਤੋਂ ਆਦਰਸ਼ ਕਲੋਨੀ ਬਲੌਂਗੀ ਵਿਖੇ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਦੱਸਿਆ ਗਿਆ ਹੈ ਕਿ ਕਰੋਨਾ ਮਾਹਾਮਾਰੀ ਦੇ ਚੱਲਦਿਆਂ ਲੌਕਡਾਊਨ ਲੱਗਣ ਤੋਂ ਬਾਅਦ ਉਸ ਦੇ ਕੋਲ ਕੋਈ ਕੰਮ ਧੰਦਾ ਨਾ ਹੋਣ ਕਾਰਨ ਉਹ ਕਾਫੀ ਤੰਗ ਪੇ੍ਰਸ਼ਾਨ ਸੀ ਅਤੇ ਉਸ ਕੋਲ ਮਕਾਨ ਦਾ ਕਿਰਾਇਆ ਦੇਣ ਲਈ ਵੀ ਪੈਸੇ ਨਹੀਂ ਸਨ। ਆਰਥਿਕ ਤੰਗੀ ਦੇ ਚੱਲਦਿਆਂ ਉਸ ਨੇ ਖ਼ੁਦਕੁਸ਼ੀ ਕਰ ਲਈ।
ਬਲੌਂਗੀ ਥਾਣੇ ਦੇ ਜਾਂਚ ਅਧਿਕਾਰੀ ਸਬ ਇੰਸਪੈਕਟਰ ਹਰਜੀਤ ਸਿੰਘ ਨੇ ਦੱਸਿਆ ਕਿ ਮਹਿੰਦਰ ਕੁਮਾਰ ਨੇ ਪਿਛਲੀ ਰਾਤ ਆਪਣੇ ਘਰ ਦੇ ਬਾਹਰ ਖਾਲੀ ਥਾਂ ਵਿੱਚ ਖੜੇ ਪਿੱਪਲ ਦੇ ਦਰਖ਼ਤ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਸਵੇਰੇ ਲੋਕਾਂ ਨੇ ਉਸ ਦੀ ਲਾਸ਼ ਪਿੱਪਲ ਦੇ ਦਰਖ਼ਤ ਨਾਲ ਲਮਕਦੀ ਹੋਈ ਦੇਖੀ ਤਾਂ ਕਿਸੇ ਨੇ ਪੁਲੀਸ ਨੂੰ ਫੋਨ ਕਰਕੇ ਇਸ ਦੀ ਹਾਦਸੇ ਬਾਰੇ ਇਤਲਾਹ ਦਿੱਤੀ ਗਈ ਅਤੇ ਸੂਚਨਾ ਮਿਲਦੇ ਹੀ ਤੁਰੰਤ ਪੁਲੀਸ ਕਰਮਚਾਰੀ ਮੌਕੇ ’ਤੇ ਪਹੁੰਚ ਗਏ ਅਤੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਅਤੇ ਅੱਜ ਸਰਕਾਰੀ ਹਸਪਤਾਲ ਖਰੜ ਵਿੱਚ ਪੋਸਟ ਮਾਰਟਮ ਕਰਵਾ ਕੇ ਮਜ਼ਦੂਰ ਦੀ ਲਾਸ਼ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…