Share on Facebook Share on Twitter Share on Google+ Share on Pinterest Share on Linkedin ਸਿੱਖਿਆ ਬੋਰਡ ਨੇ ਦਸਵੀਂ ਸ਼੍ਰੇਣੀ ਲਈ ਲਾਗੂ ਪਾਸ ਫ਼ਾਰਮੂਲਾ ’ਚ ਸੀਬੀਐੱਸਈ ਦੀ ਤਰਜ਼ ’ਤੇ ਸੋਧ ਐਤਕੀਂ ਪਹਿਲੀ ਵਾਰ ਲਿਆ ਜਾਵੇਗਾ 8ਵੀਂ, 10ਵੀਂ ਤੇ ਬਾਰ੍ਹਵੀਂ ਸ਼੍ਰੇਣੀਆਂ ਲਈ ਵਿਸ਼ਾ ਅੰਗਰੇਜ਼ੀ ਦਾ ਪ੍ਰੈਕਟੀਕਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜਨਵਰੀ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2019-20 ਤੋਂ ਦਸਵੀਂ ਸ਼੍ਰੇਣੀ ਲਈ ਲਾਗੂ ਪਾਸ ਫ਼ਾਰਮੂਲਾ ਵਿੱਚ ਸੀਬੀਐੱਸਈ ਦੀ ਤਰਜ਼ ’ਤੇ ਸੋਧ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ ਨੇ ਦੱਸਿਆ ਕਿ ਇਸ ਸਬੰਧੀ ਰਾਜ ਦੇ ਸਮੂਹ ਸਰਕਾਰੀ, ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਤਾਜ਼ਾ ਫੈਸਲੇ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਕਾਦਮਿਕ ਸਾਲ 2019-20 ਤੋਂ ਦਸਵੀਂ ਸ਼੍ਰੇਣੀ ਦੇ ਪਾਸ ਫ਼ਾਰਮੂਲੇ ਵਿੱਚ ਸੈਂਟਰਲ ਬੋਰਡ ਆਫ਼ ਸਕੂਲ ਐਜੂਕੇਸ਼ਨ (ਸੀਬੀਐਸਈ) ਦੀ ਤਰਜ਼ ’ਤੇ ਕੀਤੀ ਸੋਧ ਮੁਤਾਬਕ ਹੁਣ ਪ੍ਰੀਖਿਆਰਥੀ ਨੂੰ ਤਾਂ ਹੀ ਪ੍ਰੀਖਿਆ ’ਚੋਂ ਪਾਸ ਐਲਾਨਿਆ ਜਾਵੇਗਾ, ਜੇਕਰ ਉਹ ਹਰੇਕ ਵਿਸ਼ੇ ਦੀ ਲਿਖਤੀ ਪ੍ਰੀਖਿਆ, ਸਬੰਧਤ ਵਿਸ਼ਿਆਂ ਦੀ ਪ੍ਰਯੋਗੀ ਪ੍ਰੀਖਿਆ ਅਤੇ ਸੀਸੀਈ ’ਚੋਂ ਕੁਲ ਮਿਲਾ ਕੇ ਘੱਟ ਤੋਂ ਘੱਟ 33 ਪ੍ਰਤੀਸ਼ਤ ਅੰਕ ਪ੍ਰਾਪਤ ਕਰਦਾ ਹੈ। ਇਸ ਦੇ ਨਾਲ ਹੀ ਇਹ ਸ਼ਰਤ ਵੀ ਲਾਗੂ ਹੋਵੇਗੀ ਕਿ ਪ੍ਰੀਖਿਆਰਥੀ ਵੱਲੋਂ ਲਿਖਤੀ ਅਤੇ ਪ੍ਰਯੋਗੀ ਪ੍ਰੀਖਿਆਵਾਂ ਵਿੱਚ ਵੱਖੋ ਵੱਖਰੇ ਤੌਰ ’ਤੇ ਘੱਟ ਤੋਂ ਘੱਟ 20 ਪ੍ਰਤੀਸ਼ਤ ਅੰਕ ਜ਼ਰੂਰ ਪ੍ਰਾਪਤ ਕੀਤੇ ਗਏ ਹੋਣ। ਬੋਰਡ ਦੇ ਸਕੱਤਰ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਟ੍ਰਿਕ ਸ਼੍ਰੇਣੀ ਲਈ ਸੋਧਿਆ ਪਾਸ ਫ਼ਾਰਮੂਲਾ ਅਕਾਦਮਿਕ ਸਾਲ 2019-20 ਤੋ ਬੋਰਡ ਵੱਲੋਂ ਲਈਆਂ ਜਾਣ ਵਾਲੀਆਂ ਪੰਜਵੀਂ ਅਤੇ ਅੱਠਵੀਂ ਸ਼੍ਰੇਣੀਆਂ ਦੀਆਂ ਪ੍ਰੀਖਿਆਵਾਂ ਲਈ ਵੀ ਇੰਨ-ਬਿੰਨ ਲਾਗੂ ਕੀਤਾ ਜਾਵੇਗਾ। ਪੰਜਵੀਂ, ਅੱਠਵੀਂ ਅਤੇ ਦਸਵੀਂ ਸ਼੍ਰੇਣੀਆਂ ਲਈ ਸੋਧੀ ਸਕੀਮ ਆਫ਼ ਸਟੱਡੀਜ਼ ਅਤੇ ਵਿਸ਼ਾਵਾਰ ਅੰਕ ਵੰਡ ਸਬੰਧੀ ਵਿਸਥਾਰ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਉਪਲਬਧ ਹੈ। ਉਧਰ, ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2019-20 ਦੀਆਂ ਸਾਲਾਨਾ ਪ੍ਰੀਖਿਆਵਾਂ ਵਿੱਚ ਪਹਿਲੀ ਵਾਰ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਲਈ ਵਿਸ਼ਾ ਅੰਗਰੇਜ਼ੀ ਦਾ ਪ੍ਰੈਕਟੀਕਲ ਵੀ ਲਿਆ ਜਾਵੇਗਾ। ਇਸ ਸਬੰਧੀ ਵਿਦਿਆਰਥੀਆਂ ਨੂੰ ਤਿਆਰੀ ਕਰਵਾਈ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਸਕੂਲ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਨੇ ਦੱਸਿਆ ਕਿ ਪ੍ਰੈਕਟੀਕਲ ਸਬੰਧੀ ਜਾਰੀ ਜਾਣਕਾਰੀ ਅਨੁਸਾਰ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਲਈ ਸਲਾਨਾ ਪ੍ਰੀਖਿਆਵਾਂ ਵਿੱਚ ਵਿਸ਼ਾ ਅੰਗਰੇਜ਼ੀ ਦਾ ਪ੍ਰੈਕਟੀਕਲ ਲਿਆ ਜਾਵੇਗਾ ਅਤੇ ਹਰ ਟੈੱਸਟ ਦਾ ਅੰਦਰੂਨੀ ਮੁਲਾਂਕਣ 10 ਅੰਕਾਂ ’ਚੋਂ ਕੀਤਾ ਜਾਵੇਗਾ। ਬਾਰ੍ਹਵੀਂ ਅਤੇ ਦਸਵੀਂ ਸ਼੍ਰੇਣੀ ਲਈ ਇਹ ਮੁਲਾਂਕਣ ਸੀਸੀਈ ਮੌਡਿਊਲ ਦੇ ਤਹਿਤ ਹੀ ਲਿਆ ਜਾਣਾ ਹੈ ਜਦੋਂਕਿ ਅੱਠਵੀਂ ਸ਼੍ਰੇਣੀ ਲਈ ਪ੍ਰੈਕਟੀਕਲ ਦੇ ਅੰਕ ਸੀਸੀਈ ਮੌਡਿਊਲ ਤੋਂ ਵੱਖਰੇ ਹੋਣਗੇ। ਜਿਸ ਦਾ ਸਾਰਾ ਵੇਰਵਾ ਬੋਰਡ ਦੀ ਵੈੱਬਸਾਈਟ ਉੱਤੇ ਅਪਲੋਡ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਅੰਗਰੇਜ਼ੀ ਵਿਸ਼ੇ ਸਬੰਧੀ ਲੋੜੀਂਦੀਆਂ ਪ੍ਰੈਕਟਿਸ ਸ਼ੀਟਾਂ ਅਤੇ ਆਡੀਓ ਕਲਿੱਪ ਵੀ ਬੋਰਡ ਦੀ ਵੈੱਬਸਾਈਟ ਉੱਤੇ ਅਪਲੋਡ ਕੀਤੀ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ