ਸਿੱਖਿਆ ਬੋਰਡ ਤੇ ਮੁਲਾਜ਼ਮ ਜਥੇਬੰਦੀ ਨੇ ਵਣ-ਮਹਾਂਉਤਸਵ ਮਨਾਇਆ, ਫਲਦਾਰ ਪੌਦੇ ਲਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਗਸਤ:
ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਮੁਲਾਜ਼ਮ ਜਥੇਬੰਦੀ ਵੱਲੋਂ ਮੰਗਲਵਾਰ ਨੂੰ ਵਣ-ਮਹਾਂਉਤਸਵ ਮਨਾਇਆ ਗਿਆ। ਇਸ ਮੌਕੇ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਅਤੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਨੇ ਮੁੱਖ ਦਫ਼ਤਰ ਦੇ ਵਿਹੜੇ ਅਤੇ ਸਿੱਖਿਆ ਬੋਰਡ ਦੇ ਰਿਹਾਇਸ਼ੀ ਕੰਪਲੈਕਸ ਵਿੱਚ ਅੰਬ, ਅਮਰੂਦ, ਜ਼ਾਮਨ, ਬਿੱਲ ਆਦਿ ਦੋ ਦਰਜਨ ਤੋਂ ਵੱਧ ਫਲਦਾਰ ਪੌਦੇ ਲਗਾਏ ਗਏ। ਤੰਦਰੁਸਤ ਪੰਜਾਬ ਅਤੇ ਹਰਿਆਲੀ ਮੁਹਿੰਮ ਤਹਿਤ ਬੋਰਡ ਦੇ ਉਪ ਸਕੱਤਰ ਗੁਰਤੇਜ ਸਿੰਘ, ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਲਜਿੰਦਰ ਸਿੰਘ ਬਰਾੜ, ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ, ਦਫ਼ਤਰ ਸਕੱਤਰ ਪ੍ਰਭਦੀਪ ਸਿੰਘ ਬੋਪਾਰਾਏ, ਸੀਨੀਅਰ ਮੀਤ ਪ੍ਰਧਾਨ ਰਮਨਦੀਪ ਕੌਰ ਗਿੱਲ, ਮੀਤ ਪ੍ਰਧਾਨ ਪਰਮਜੀਤ ਸਿੰਘ, ਰਜਿੰਦਰ ਮੈਣੀ ਅਤੇ ਹੋਰ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੇ ਵੀ ਆਪਣੇ ਹੱਥੀਂ ਪੌਦੇ ਲਾਏ ਅਤੇ ਪਹਿਲਾਂ ਤੋਂ ਲੱਗੇ ਰੁੱਖਾਂ ਦੀ ਸਾਂਭ-ਸੰਭਾਲ ਕਰਨ ਦਾ ਪ੍ਰਣ ਲਿਆ।
ਇਸ ਮੌਕੇ ਪ੍ਰੋ. ਯੋਗਰਾਜ ਨੇ ਰੁੱਖਾਂ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਗਲੋਬਲ ਵਾਰਮਿੰਗ ਤੋਂ ਬਚਾਅ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਰੁੱਖਾਂ ਦੀ ਮਹੱਤਤਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਰੁੱਖ ਕੁਦਰਤ ਵੱਲੋਂ ਦਿੱਤੀ ਅਨਮੋਲ ਦਾਤ ਹਨ ਜੋ ਸਾਨੂੰ ਫੁੱਲ, ਫ਼ਲ, ਠੰਡੜੀ ਛਾਂ, ਸ਼ੁੱਧ ਵਾਤਾਵਰਨ ਅਤੇ ਆਕਸੀਜਨ ਦਾ ਭੰਡਾਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਰੁੱਖ ਇਨਸਾਨੀ ਜ਼ਿੰਦਗੀ ਲਈ ਅਤਿ ਜ਼ਰੂਰੀ ਹਨ। ਲਿਹਾਜ਼ਾ ਹਰ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ।
ਇਸੇ ਦੌਰਾਨ ਚੇਅਰਮੈਨ ਪ੍ਰੋ. ਯੋਗਰਾਜ ਨੇ ਮੁੱਖ ਦਫ਼ਤਰ ਦੀਆਂ ਵੱਖ-ਵੱਖ ਬ੍ਰਾਂਚਾਂ ਦਾ ਦੌਰਾ ਕਰਕੇ ਬ੍ਰਾਂਚ ਮੁਖੀਆਂ ਅਤੇ ਦਫ਼ਤਰੀ ਸਟਾਫ਼ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦਫ਼ਤਰੀ ਕੰਮ-ਕਾਜ ਸਬੰਧੀ ਦਰਪੇਸ਼ ਅੌਕੜਾਂ ਬਾਰੇ ਜਾਣਿਆ। ਉਨ੍ਹਾਂ ਨੇ ਬੋਰਡ ਮੁਲਾਜ਼ਮਾਂ ਨੂੰ ਜਲਦੀ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ ਅਤੇ ਕਰਮਚਾਰੀਆਂ ਨੂੰ ਪੂਰੀ ਲਗਨ ਅਤੇ ਸੇਵਾ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਆ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ 10 ਗਜ਼ਟਿ…