ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਵੱਲੋਂ ਪਹਿਲੇ ਦਿਨ ਮੁਹਾਲੀ ਦੇ ਪ੍ਰੀਖਿਆ ਕੇਂਦਰਾਂ ਦਾ ਨਿਰੀਖਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਫਰਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਅੱਜ ਆਪਣਾ ਅਹੁਦਾ ਸੰਭਾਲਦਿਆਂ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਚੁੱਪ-ਚੁਪੀਤੇ ਮੁਹਾਲੀ ਸ਼ਹਿਰ ਦੇ ਕਈ ਪ੍ਰੀਖਿਆ ਕੇਂਦਰਾਂ ਦਾ ਨਿਰੀਖਣ ਕੀਤਾ। ਸਿੱਖਿਆ ਬੋਰਡ ਦੇ ਬੁਲਾਰੇ ਨੇ ਮੀਡੀਆ ਨੂੰ ਜਾਰੀ ਕੀਤੀ ਜਾਣਕਾਰੀ ਵਿੱਚ ਦੱਸਿਆ ਗਿਆ ਕਿ ਬੋਰਡ ਦੇ ਚੇਅਰਮੈਨ ਵੱਲੋਂ ਐੱਸ.ਏ.ਐੱਸ. ਨਗਰ (ਮੁਹਾਲੀ) ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਦਾ ਨਿਰੀਖਣ ਕੀਤਾ ਜਿੱਥੇ ਅਮਨ-ਅਮਾਨ ਨਾਲ ਚੱਲ ਰਹੇ ਪ੍ਰੀਖਿਆ ਕੇਂਦਰ-1 ਵਿੱਚ ਕੁੱਲ 175 ਬੱਚਿਆਂ ਵਿੱਚ 13 ਬੱਚੇ ਵਿਸ਼ੇਸ਼ ਜ਼ਰੂਰਤਾਂ ਵਾਲੇ ਸਨ। 4 ਬੱਚੇ ਗੈਰਹਾਜ਼ਰ ਸਨ। ਇਸੇ ਸਕੂਲ ਦੇ ਪ੍ਰੀਖਿਆ ਕੇਂਦਰ-2 ਵਿੱਚ 303 ਸਾਰੇ ਬੱਚੇ ਹਾਜ਼ਰ ਸਨ।
ਇਸੇ ਤਰ੍ਹਾਂ ਸੰਤ ਈਸ਼ਰ ਸਿੰਘ ਸੀਨੀਅਰ ਸੈਂਕੰਡਰੀ ਸਕੂਲ ਸੈਕਟਰ-70 ਵਿੱਚ 78 ਬੱਚਿਆਂ ਵਿੱਚੋੱ 2 ਵਿਸ਼ੇਸ਼ ਜਰੂਰਤਾਂ ਵਾਲੇ ਬੱਚੇ ਪ੍ਰੀਖਿਆ ਦੇ ਰਹੇ ਸਨ ਅਤੇ 8 ਬੱਚੇ ਗ਼ੈਂਰਹਾਜ਼ਰ ਸਨ। ਸਰਕਾਰੀ ਸੀਨੀਅਰ ਸੈਕੰਡਰੀ ਰੈਜ਼ੀਡੈਸ਼ੀਅਲ ਫਾਰ ਮੈਂਰੀਟੋਰੀਅਸ ਸਟੂਡੈਟਸ ਸਕੂਲ ਸੈਕਟਰ-70 ਵਿੱਚ 346 ਬੱਚਿਆਂ ਵਿੱਚੋਂ 5 ਬੱਚੇ ਗ਼ੈਰ ਹਾਜ਼ਰ ਸਨ। ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਕਲੋਹੀਆ ਨੇ ਉਪਰੋਕਤ ਪ੍ਰੀਖਿਆ ਕੇਂਦਰਾਂ ਦਾ ਮੁਆਇਨਾ ਕਰਨ ਬਾਅਦ ਹੋ ਰਹੀਆਂ ਪ੍ਰੀਖਿਆਵਾਂ ’ਤੇ ਤਸੱਲੀ ਪ੍ਰਗਟ ਕੀਤੀ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…