ਸਿੱਖਿਆ ਬੋਰਡ ਡੇਲੀਵੇਜ ਕਰਮਚਾਰੀ ਯੂਨੀਅਨ ਦਾ ਨਵੇਂ ਸਾਲ ਦਾ ਕਲੰਡਰ ਰਿਲੀਜ਼
ਨਬਜ਼-ਏ-ਪੰਜਾਬ, ਮੁਹਾਲੀ, 2 ਜਨਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਕੱਤਰ ਪਰਲੀਨ ਕੌਰ ਬਰਾੜ ਨੇ ਅੱਜ ਡੇਲੀਵੇਜ ਕਰਮਚਾਰੀ ਯੂਨੀਅਨ ਦਾ ਨਵੇਂ ਸਾਲ 2025 ਦਾ ਕਲੰਡਰ ਰਿਲੀਜ਼ ਕੀਤਾ ਗਿਆ। ਇਸ ਸਬੰਧੀ ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਰਾਜ ਕੁਮਾਰ ਦੀ ਅਗਵਾਈ ਹੇਠ ਸਕੂਲ ਬੋਰਡ ਦੇ ਆਡੀਟੋਰੀਅਮ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਯੁਕਤ ਸਕੱਤਰ (ਜ) ਜੇਆਰ ਮਹਿਰੋਕ, ਉਪ ਸਕੱਤਰ ਗੁਰਤੇਜ ਸਿੰਘ, ਅਮਰਜੀਤ ਕੌਰ ਦਾਲਮ ਤੇ ਗੁਰਮੀਤ ਕੌਰ ਅਤੇ ਡਾਇਰੈਕਟਰ (ਕੰਪਿਊਟਰ) ਨਵਨੀਤ ਕੌਰ ਗਿੱਲ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
ਜਥੇਬੰਦੀ ਦੇ ਪ੍ਰਧਾਨ ਰਾਜ ਕੁਮਾਰ ਨੇ ਸਮੂਹ ਬੋਰਡ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਬਾਦ ਦਿੰਦੇ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਬੋਰਡ ਵਿੱਚ ਪਿਛਲੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਡੇਲੀਵੇਜ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ ਅਤੇ ਹੋਰ ਬਾਕੀ ਜਾਇਜ਼ ਮੰਗਾਂ ਦਾ ਸਰਕਾਰ ਨਾਲ ਰਾਬਤਾ ਕਰਕੇ ਪਹਿਲ ਦੇ ਅਧਾਰ ’ਤੇ ਨਿਪਟਾਰਾ ਕੀਤਾ ਜਾਵੇ।
ਸਕੱਤਰ ਪਰਲੀਨ ਕੌਰ ਬਰਾੜ ਨੇ ਬੋਰਡ ਦੇ ਮੁਲਾਜ਼ਮਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦੇ ਹੋਏ ਡੇਲੀਵੇਜ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਡੇਲੀਵੇਜ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਬੋਰਡ ਦੇ ਚੇਅਰਮੈਨ ਦੇ ਧਿਆਨ ਵਿੱਚ ਲਿਆ ਕੇ ਜਲਦੀ ਹੱਲ ਕਰਵਾਈਆਂ ਜਾਣਗੀਆਂ ਅਤੇ ਆਉਣ ਵਾਲੇ ਦਿਨਾਂ ਵਿੱਚ ਬੋਰਡ ਮੈਨੇਜਮੈਂਟ ਅਤੇ ਜਥੇਬੰਦੀ ਦੇ ਮੋਹਰੀ ਆਗੂਆਂ ਦੀ ਮੀਟਿੰਗ ਕਰਵਾਈ ਜਾਵੇਗੀ।
ਇਸ ਮੌਕੇ ਜਨਰਲ ਸਕੱਤਰ ਇੰਦਰਜੀਤ ਸਿੰਘ, ਕੈਸ਼ੀਅਰ ਬੂਟਾ ਸਿੰਘ, ਭਗਵੰਤ ਸਿੰਘ, ਕਰਨ ਸਿੰਘ, ਸੁਖਚੈਨ ਸਿੰਘ, ਤੇਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਨਿਰਮਲ ਸਿੰਘ, ਹਰਵਿੰਦਰ ਸਿੰਘ ਅਤੇ ਸੁਖਬੀਰ ਸਿੰਘ ਹਾਜ਼ਰ ਸਨ।