ਸਵੈਇੱਛਤ ਸੇਵਾ ਨਿਵਰਤੀ ਦੇ ਮੌਕੇ ਸਿੱਖਿਆ ਬੋਰਡ ਦੇ ਮੁਲਾਜ਼ਮ ਬਲਦੇਵ ਢਿੱਲੋਂ ਦਾ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਦਸੰਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਉਪ ਸਕੱਤਰ ਬਲਦੇਵ ਸਿੰਘ ਢਿੱਲੋਂ ਦੀ ਸਵੈਇੱਛਤ ਸੇਵਾ ਨਿਵਰਤੀ ਮੌਕੇ ਗੁਰਮਤਿ ਵਿਚਾਰ ਸਭਾ ਵੱਲੋਂ ਸਨਮਾਨਿਤ ਕੀਤਾ ਗਿਆ। ਸ੍ਰੀ ਢਿੱਲੋਂ ਬੋਰਡ ਵਿੱਚ 1979 ਵਿੱਚ ਨੌਕਰੀ ਤੇ ਲੱਗੇ ਸਨ ਅਤੇ ਬੋਰਡ ਦੀ ਗੁਰਮਤਿ ਵਿਚਾਰ ਸਭਾ ਦੇ ਸੰਸਥਾਪਕ ਮੈਂਬਰਾਂ ਵਿੱਚੋੱ ਇੱਕ ਹਨ। ਉਹ ਲੰਮੇ ਸਮੇਂ ਤੋਂ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਦੇ ਤੌਰ ਤੇ ਸੇਵਾ ਨਿਭਾ ਰਹੇ ਸਨ। ਅੱਜ ਗੁਰਮਤਿ ਵਿਚਾਰ ਸਭਾ ਵੱਲੋਂ ਉਹਨਾਂ ਦੀਆਂ ਧਾਰਮਿਕ ਸੇਵਾਵਾਂ ਬਦਲੇ ਉਹਨਾਂ ਨੂੰ ਇੱਕ ਲੋਈ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਗੁਰਮਤਿ ਵਿਚਾਰ ਸਭਾ ਵੱਲੋਂ ਹਰ ਸਾਲ ਬੋਰਡ ਵਿੱਚ ਦਸ਼ਮੇਸ਼ ਮਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਂਦਾ ਹੈ ਅਤੇ ਸ੍ਰੀ ਢਿੱਲੋਂ ਇਸ ਵਿੱਚ ਮੋਹਰੀ ਭੂਮਿਕਾ ਨਿਭਾਉੱਦੇ ਆ ਰਹੇ ਹਨ।
ਸ੍ਰੀ ਢਿੱਲੋਂ ਨੇ ਸਾਰੀ ਨੌਕਰੀ ਇਮਾਨਦਾਰੀ ਅਤੇ ਮਿਹਨਤ ਨਾਲ ਕੀਤੀ। ਉਹਨਾਂ ਨੂੰ ਸਨਮਾਨਿਤ ਕਰਨ ਮੌਕੇੇ ਗੁਰਮਤਿ ਵਿਚਾਰ ਸਭਾ ਦੇ ਪ੍ਰਧਾਨ ਬਲਜਿੰਦਰ ਸਿੰਘ ਤੋਂ ਇਲਾਵਾ ਪ੍ਰਿਤਪਾਲ ਸਿੰਘ ਵਿਸ਼ੇ ਮਾਹਿਰ ਨਗਿੰਦਰ ਸਿੰਘ, ਜੀਤ ਸਿੰਘ, ਹਰਪਾਲ ਸਿੰਘ, ਕੁਲਦੀਪ ਸਿੰਘ ਪ੍ਰੈਸ ਸਕੱਤਰ, ਅਮਰਜੀਤ ਸਿੰਘ ਹਾਜ਼ਰ ਸਨ। ਇਸ ਮੌਕੇ ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਬੋਰਡ ਦੀ ਅਠੱਤੀ ਸਾਲ ਦੀ ਨੌਕਰੀ ਪ੍ਰਮਾਤਮਾ ਦੀ ਕ੍ਰਿਪਾ ਸਦਕੇ ਹੀ ਸੰਭਵ ਹੋ ਸਕੀ ਹੈ। ਉਹਨਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ। ਉਹਨਾਂ ਸਨਮਾਨਕਰਨ ਲਈ ਗੁਰਮਤਿ ਵਿਚਾਰ ਸਭਾ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…