Nabaz-e-punjab.com

ਸਿੱਖਿਆ ਬੋਰਡ ਮੁਲਾਜ਼ਮ ਐਸੋਸੀਏਸ਼ਨ ਦੀਆਂ ਸਾਲਾਨਾ ਚੋਣਾਂ 24 ਜਨਵਰੀ ਨੂੰ

ਖੰਗੁੂੜਾ-ਰਾਣੂ ਗਰੁੱਪ ਸਾਂਝੇ ਤੌਰ ’ਤੇ ਲੜੇਗਾ ਮੁਲਾਜ਼ਮ ਚੋਣਾਂ, ਕਾਬਜ਼ ਧਿਰ ਵੀ ਚੋਣਾਂ ਲਈ ਤਿਆਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜਨਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਸਾਲਾਨਾ ਚੋਣਾਂ 24 ਜਨਵਰੀ ਹੋਣ ਜਾ ਰਹੀਆਂ ਹਨ ਅਤੇ ਮੁਲਾਜ਼ਮਾਂ ਵਿੱਚ ਖ਼ੁਸ਼ੀ ਦੀ ਲਹਿਰ ਹੈ। ਇਨ੍ਹਾਂ ਚੋਣਾਂ ਨੂੰ ਕਰਵਾਉਣ ਲਈ ਖੰਗੂੜਾ-ਰਾਣੂ ਗਰੁੱਪ (ਵਿਰੋਧੀ ਧਿਰ) ਵੱਲੋਂ ਪਿਛਲੇ 4-5 ਮਹੀਨੇ ਤੋਂ ਕਾਬਜ਼ ਧਿਰ ਨੂੰ ਲਿਖਤੀ ਪੱਤਰ ਦਿੱਤੇ ਜਾ ਰਹੇ ਸਨ ਕਿ ਮੁਲਾਜ਼ਮ ਜਥੇਬੰਦੀ ਦੀਆਂ ਸਾਲਾਨਾ ਚੋਣਾਂ ਸਮੇਂ ਸਿਰ ਕਰਵਾਈਆਂ ਜਾਣ ਪਰ ਉਦੋਂ ਸਿੱਖਿਆ ਬੋਰਡ ਦੀ 50ਵੀਂ ਵਰ੍ਹੇਗੰਢ ਦਾ ਬਹਾਨਾ ਲਗਾ ਕੇ ਟਾਲਾ ਵਟਿਆ ਗਿਆ ਅਤੇ ਇਸ ਤੋਂ ਬਾਅਦ ਵੀ ਬਹਾਨੇਬਾਜ਼ੀ ਕੀਤੀ ਜਾਂਦੀ ਹੈ। ਖੰਗੂੜਾ-ਰਾਣੂ ਗਰੁੱਪ ਵੱਲੋਂ ਜਥੇਬੰਦੀ ਦੀਆਂ ਸਾਲਾਨਾ ਚੋਣਾਂ ਕਰਵਾਉਣ ਲਈ ਸਿੱਖਿਆ ਮੰਤਰੀ, ਸਿੱਖਿਆ ਸਕੱਤਰ/ਚੇਅਰਮੈਨ ਨੂੰ ਪੱਤਰ ਦਿੱਤੇ ਗਏ। ਇਨ੍ਹਾਂ ਪੱਤਰਾਂ ’ਤੇ ਕਾਰਵਾਈ ਕਰਦਿਆਂ ਬੋਰਡ ਮੈਨੇਜਮੈਂਟ ਵੱਲੋਂ 24 ਜਨਵਰੀ ਨੂੰ ਮੁਲਾਜ਼ਮ ਜਥੇਬੰਦੀ ਦੀਆਂ ਚੋਣਾਂ ਕਰਵਾਉਣ ਦੀ ਪ੍ਰਵਾਨਗੀ ਦਿੱਤੀ ਗਈ।
ਵਿਰੋਧੀ ਧਿਰ ਨੇ ਇਨ੍ਹਾਂ ਚੋਣਾਂ ਵਿੱਚ ਪਿਛਲੇ ਸਾਲਾਂ ਵਾਂਗ ਐਤਕੀਂ ਵੀ ਖੰਗੁੂੜਾ-ਰਾਣੂ ਗਰੁੱਪ ਸਾਂਝੇ ਤੌਰ ’ਤੇ ਚੋਣ ਲੜਨਗੇ। ਮੁਲਾਜ਼ਮ ਆਗੂ ਪਰਵਿੰਦਰ ਸਿੰਘ ਖੰਗੂੜਾ ਪ੍ਰਧਾਨ ਦੇ ਉਮੀਦਵਾਰ ਅਤੇ ਸੁਖਚੈਨ ਸਿੰਘ ਸੈਣੀ ਜਨਰਲ ਸਕੱਤਰ ਦੇ ਅਹੁਦੇ ਦੇ ਉਮੀਦਵਾਰ ਹੋਣਗੇ। ਇਨ੍ਹਾਂ ਆਗੂਆਂ ਨੇ ਦੱਸਿਆ ਕਿ ਉਹ ਚੋਣਾਂ ਲਈ ਬਿਲਕੁਲ ਤਿਆਰ ਹਨ ਅਤੇ ਸੋਮਵਾਰ ਨੂੰ ਅਹੁਦੇਦਾਰਾਂ ਦੀ ਸੂਚੀ ਐਲਾਨੀ ਜਾਵੇਗੀ।
ਇਸ ਮੌਕੇ ਪਰਮਜੀਤ ਸਿੰਘ ਬੈਨੀਪਾਲ, ਗੁਰਚਰਨ ਸਿੰਘ ਤਰਮਾਲਾ, ਹਰਮਨਦੀਪ ਸਿੰਘ ਬੋਪਾਰਾਏ, ਸਤਨਾਮ ਸਿੰਘ ਸੱਤਾ, ਲਖਵਿੰਦਰ ਸਿੰਘ ਘੜੂੰਆਂ, ਬਲਜੀਤ ਸਿੰਘ ਬਘੋਰੀਆ, ਕੁਲਵਿੰਦਰ ਸਿੰਘ ਸ਼ੇਰਗਿੱਲ, ਅਵਿਨਾਸ਼ ਸੰਧੂ, ਅਮਨਦੀਪ ਬੈਂਸ, ਬਲਵੰਤ ਸਿੰਘ, ਬਲਵਿੰਦਰ ਸਿੰਘ ਚਨਾਰਥਲ, ਹਰਦੀਪ ਸਿੰਘ, ਜਸਪ੍ਰੀਤ ਸਿੰਘ ਗਿੱਲ, ਹਰਬੰਸ ਸਿੰਘ, ਅਜੈਬ ਸਿੰਘ, ਕੰਵਲਜੀਤ ਕੌਰ ਗਿੱਲ, ਕੁਲਦੀਪ ਸਿੰਘ ਮੰਡੇਰ, ਜੀਤ ਸਿੰਘ, ਜਸਵਿੰਦਰ ਸਿੰਘ ਕਲੋੜ, ਗੁਰਦੀਪ ਸਿੰਘ ਪਨੇਸਰ, ਜਸਪਾਲ ਸਿੰਘ, ਸਵਰਨ ਸਿੰਘ ਤਿਊੜ, ਰਾਜਪਾਲ ਸਿੰਘ ਕੋਟਲੀ ਹਾਜ਼ਰ ਸਨ।
(ਬਾਕਸ ਆਈਟਮ)
ਉਧਰ, ਦੂਜੇ ਪਾਸੇ ਮੌਜੂਦਾ ਕਾਬਜ਼ ਧਿਰ ਦੇ ਜਨਰਲ ਸਕੱਤਰ ਸੁਨੀਲ ਅਰੋੜਾ ਨੇ ਦੱਸਿਆ ਕਿ ਸਾਲਾਨਾ ਚੋਣਾਂ 24 ਜਨਵਰੀ ਨੂੰ ਰਕਾਵਈਆਂ ਜਾਣਗੀਆਂ। ਇਸ ਸਬੰਧੀ ਜਥੇਬੰਦੀ ਵੱਲੋਂ ਚੇਅਰਮੈਨ ਨੂੰ ਪਹਿਲਾਂ 20 ਦਸੰਬਰ 2019 ਨੂੰ ਚੋਣ ਕਰਵਾਉਣ ਲਈ ਲਿਖ ਕੇ ਦਿੱਤਾ ਗਿਆ ਸੀ ਪਰ ਚੇਅਰਮੈਨ ਵੱਲੋਂ ਟੈੱਟ ਪ੍ਰੀਖਿਆ ਤੋਂ ਬਾਅਦ ਚੋਣ ਕਰਵਾਉਣ ਦੇ ਆਦੇਸ਼ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਚੋਣਾਂ ਸਬੰਧੀ ਸ਼ਡਿਊਲ ਆਉਣ ਵਾਲੇ ਦਿਨਾਂ ਵਿੱਚ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇਬੰਦੀ ਨੂੰ ਉਮੀਦ ਹੈ ਕਿ ਬੀਤੀ 6 ਜਨਵਰੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਬੀਬਾ ਜੈ ਇੰਦਰ ਕੌਰ ਅਤੇ 7 ਜਨਵਰੀ ਨੂੰ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨਾਲ ਹੋਈ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ਜਲਦੀ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…