Nabaz-e-punjab.com

ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਵੱਲੋਂ ਕਿਰਤੀ ਦਿਵਸ ਦੇ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਈ:
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਕਰਮਚਾਰੀ ਐਸੋਸੀਏਸ਼ਨ ਅਤੇ ਸਮੂਹ ਮੁਲਾਜ਼ਮਾਂ ਵੱਲੋਂ ਮਈ ਦਿਵਸ ਦੇ ਮੌਕੇ ’ਤੇ ਮੁੱਖ ਦਫ਼ਤਰ ਵਿੱਚ ਰੈਲੀ ਕਰਕੇ ਸ਼ਿਕਾਂਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਰੈਲੀ ਵਿੱਚ ਸ਼ਾਮਲ ਹੋਣ ਵਾਲੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਮਿਹਨਤਕਸ਼ਾਂ ਦੀ ਕਿਰਤ ਸਮਾਨ ਮਿਹਨਤ ਵਿੱਚ ਹਮੇਸ਼ਾ ਭਰੋਸਾ ਰੱਖਣ ਦਾ ਪ੍ਰਣ ਕੀਤਾ। ਇਸ ਸਬੰਧੀ ਕਰਮਚਾਰੀ ਐਸੋਸੀਏਸ਼ਨ ਅਤੇ ਸਮੂਹ ਕਰਮਚਾਰੀਆਂ ਨੇ ਸਵੇਰੇ 9 ਵਜੇ ਰੈਲੀ ਕੀਤੀ। ਜਿਸ ਸ਼ਾਮਲ ਹੋਏ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਬਲਜਿੰਦਰ ਸਿੰਘ ਬਰਾੜ, ਜਨਰਲ ਸਕੱਤਰ ਸੁਨੀਲ ਅਰੋੜਾ ਅਤੇ ਹੋਰਨਾਂ ਅਹੁਦੇਦਾਰਾਂ ਪਰਮਜੀਤ ਸਿੰਘ ਪੰਮਾ, ਪ੍ਰਭਦੀਪ ਸਿੰਘ ਬੋਪਾਰਾਏ, ਰਜਿੰਦਰ ਮੈਣੀ, ਮਨੋਜ ਰਾਣਾ, ਜਸਵਿੰਦਰ ਸਿੰਘ ਸੈਣੀ, ਸੋਮ ਨਾਥ ਤੱਕਲਾ, ਸਤਨਾਮ ਸਿੰਘ ਸੱਤਾ ਅਤੇ ਤੇਜ ਕੌਰ ਨੇ ਆਪਣੀਆਂ ਤਕਰੀਰਾਂ ਰਾਹੀਂ ਸ਼ਿਕਾਗੋ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ।
ਰੈਲੀ ਵਿੱਚ ਚਲੰਤ ਮੁਲਾਜ਼ਮ ਮੰਗਾਂ ਸਬੰਧੀ ਵੀ ਚਰਚਾ ਕੀਤੀ ਗਈ ਅਤੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਮੁਲਾਜ਼ਮਾਂ ਦੇ ਹਿੱਤਾਂ ਦੀ ਪੂਰਤੀ ਲਈ ਪਹਿਰਾ ਦੇਣ ਦੇ ਆਪਣੇ ਵਾਅਦੇ ਨੂੰ ਦੁਹਰਾਉਂਦਿਆਂ ਹਮੇਸ਼ਾ ਮੁਲਾਜ਼ਮਾਂ ਹੱਕਾਂ ਲਈ ਤਤਪਰ ਰਹਿਣ ਦਾ ਪ੍ਰਣ ਲਿਆ। ਐਸੋਸੀਏਸ਼ਨ ਦੇ ਜਨਰਲ ਸਕੱਤਰ ਸੁਨੀਲ ਅਰੋੜਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਅਤੇ ਸਮੂਹ ਉੱਚ ਅਧਿਕਾਰੀਆਂ ਵੱਲੋਂ ਸਕੂਲ ਬੋਰਡ ਦੀ ਬਿਹਤਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਕਰਮਚਾਰੀ ਐਸੋਸੀਏਸ਼ਨ ਨੇ ਝੰਡਾ ਲਹਿਰਾਇਆ ਅਤੇ ਕਰਮਚਾਰੀਆਂ ਨੂੰ ਲੱਡੂ ਵੀ ਵੰਡੇ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…