Share on Facebook Share on Twitter Share on Google+ Share on Pinterest Share on Linkedin ਛੇਵੇਂ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਖ਼ਿਲਾਫ਼ ਸਿੱਖਿਆ ਬੋਰਡ ਮੁਲਾਜ਼ਮਾਂ ਦੀ ਕਲਮਛੋੜ ਹੜਤਾਲ ਜਾਰੀ ਦਫ਼ਤਰੀ ਕੰਮ ਠੱਪ ਹੋਣ ਕਾਰਨ ਬਾਰ੍ਹਵੀਂ ਜਮਾਤ ਦਾ ਨਤੀਜਾ ਲਮਕਣ ਦੇ ਆਸਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੂਨ: ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਖ਼ਿਲਾਫ਼ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕਰਮਚਾਰੀਆਂ ਦੀ ਲੜੀਵਾਰ ਕਲਮਛੋੜ ਹੜਤਾਲ ਅੱਜ 7ਵੇਂ ਦਿਨ ਵਿੱਚ ਦਾਖ਼ਲ ਹੋ ਗਈ। ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਦੇ ਨਾਲ-ਨਾਲ ਜ਼ਿਲ੍ਹਾ ਪੱਧਰ ’ਤੇ ਵੱਖ-ਵੱਖ ਖੇਤਰੀ ਦਫ਼ਤਰਾਂ ਵਿੱਚ ਵੀ ਪੂਰਨ ਤੌਰ ’ਤੇ ਕਲਮਛੋੜ ਹੜਤਾਲ ਕੀਤੀ ਗਈ। ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਅਤੇ ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ ਨੇ ਦੱਸਿਆ ਕਿ ਛੇਵੇਂ ਤਨਖ਼ਾਹ ਕਮਿਸ਼ਨ ਖ਼ਿਲਾਫ਼ ਸਕੂਲ ਬੋਰਡ ਦੇ ਕਰਮਚਾਰੀ ਬੀਤੀ 23 ਜੂਨ ਤੋਂ ਲਗਾਤਾਰ ਹੜਤਾਲ ਚੱਲ ’ਤੇ ਹਨ। ਜਿਸ ਕਾਰਨ ਸਾਰੇ ਕੰਮ ਠੱਪ ਪਏ ਹਨ। ਜਿਸ ਦਾ ਅਸਰ ਬਾਰ੍ਹਵੀਂ ਜਮਾਤ ਦੇ ਨਤੀਜੇ ’ਤੇ ਵੀ ਪੈ ਸਕਦਾ ਹੈ। ਕਿਉਂਕਿ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ 31 ਜੁਲਾਈ ਤੋਂ ਪਹਿਲਾਂ ਹਰ ਹਾਲ ਵਿੱਚ ਨਤੀਜਾ ਘੋਸ਼ਿਤ ਕਰਨਾ ਹੈ। ਉਧਰ, ਦਫ਼ਤਰੀ ਸਟਾਫ਼ ਆਪਣੀ ਜ਼ਿੱਦ ’ਤੇ ਅੜਿਆ ਹੋਇਆ ਹੈ। ਕਰਮਚਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨ ਲੈਂਦੀ ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਆਗੂਆਂ ਨੇ ਦੱਸਿਆ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਗਠਿਤ ਅਧਿਕਾਰੀਆਂ ਦੀ ਉੱਚ ਕਮੇਟੀ ਨਾਲ ਹੋਈ ਮੀਟਿੰਗ ਦੌਰਾਨ ਮੁਲਾਜ਼ਮਾਂ ਦਾ ਉਸਾਰੂ ਪੱਖ ਰੱਖਦਿਆਂ ਕਿਹਾ ਗਿਆ ਕਿ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨਾਲ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਧਣ ਦੀ ਥਾਂ ਘੱਟ ਰਹੀਆਂ ਹਨ। ਸਰਕਾਰ ਦੇ ਨੁਮਾਇੰਦਿਆਂ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਸਬੰਧੀ ਪੂਰਨ ਅੰਕੜੇ ਅਤੇ ਟੇਬਲ ਦਾ ਵੇਰਵਾ ਮੁਲਾਜ਼ਮਾਂ ਆਗੂਆਂ ਨੂੰ ਛੇਤੀ ਸੌਂਪ ਦਿੱਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਸਰਕਾਰ ਤੋਂ ਪ੍ਰਾਪਤ ਹੋਣ ਵਾਲੇ ਵੇਰਵਿਆਂ ਨੂੰ ਵਾਚਣ ਉਪਰੰਤ ਅਗਲੀ ਮੀਟਿੰਗ ਵਿੱਚ ਠੋਸ ਤਰੀਕੇ ਨਾਲ ਆਪਣਾ ਪੱਖ ਰੱਖਿਆ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਦੇ ਵੇਰਵੇ ਮੁਲਾਜ਼ਮ ਪੱਖੀ ਨਹੀਂ ਹੋਣਗੇ ਤਾਂ ਸੰਘਰਸ਼ ਦੀ ਅਗਲੀ ਰੂਪਰੇਖਾ ਉਲੀਕੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਪੈਡਿੰਗ ਪਈਆਂ ਡੀਏ ਦੀਆਂ ਕਿਸ਼ਤਾਂ ਜਾਰੀ ਕਰਨ ਸਬੰਧੀ ਸਰਕਾਰ ਦੀ ਭੇਦਭਰੀ ਚੁੱਪ ਤੋਂ ਮੁਲਾਜ਼ਮ ਕਾਫ਼ੀ ਪ੍ਰੇਸ਼ਾਨ ਹਨ। ਇਸ ਮੌਕੇ ਗੁਰਚਰਨ ਸਿੰਘ ਤਰਮਾਲਾ, ਪਰਮਜੀਤ ਸਿੰਘ ਬੈਨੀਪਾਲ, ਸਤਨਾਮ ਸਿੰਘ ਸੱਤਾ, ਹਰਮਨਦੀਪ ਸਿੰਘ ਬੋਪਾਰਾਏ, ਗੁਰਦੀਪ ਸਿੰਘ ਪਨੇਸਰ, ਹਰਦੀਪ ਸਿੰਘ, ਰਮਨਦੀਪ ਗਿੱਲ, ਕੰਵਲਜੀਤ ਕੌਰ ਗਿੱਲ, ਕੁਲਦੀਪ ਸਿੰਘ ਮੰਡੇਰ ਜਗਤਾਰ ਸਿੰਘ ਬਲਵਿੰਦਰ ਸਿੰਘ ਅਜੈਬ ਸਿੰਘ ਸਮੇਤ ਯੂਨੀਅਨ ਦੇ ਅਹੁਦੇਦਾਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ