ਸਿੱਖਿਆ ਬੋਰਡ ਕਰਮਚਾਰੀ ਯੂਨੀਅਨ ਨੇ ਦੂਜੇ ਦਿਨ ਵੀ ਕੀਤੀ ਗੇਟ ਰੈਲੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਈ:
ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਵੱਲੋਂ ਗੇਟ ਰੈਲੀ ਕੀਤੀ ਗਈ। ਕੱਲ੍ਹ ਦੀ ਗੇਟ ਰੈਲੀ ਵਿੱਚ ਜੋ 5 ਵਜੇ ਤੱਕ ਦਾ ਮੁਲਾਜ਼ਮ ਮੰਗਾਂ ਸਬੰਧੀ ਅਲਟੀਮੇਟਮ ਦਿੱਤਾ ਸੀ, ਉਸ ਸਬੰਧੀ ਗੇਟ ਰੈਲੀ ਦੌਰਾਨ ਜਨਰਲ ਸਕੱਤਰ ਪਰਵਿੰਦਰ ਸਿੰਘ ਖੰਗੂੜਾ ਅਤੇ ਪ੍ਰਧਾਨ ਸੁਖਚੈਨ ਸਿੰਘ ਸੈਣੀ ਵੱਲੋਂ ਮੁਲਾਜ਼ਮਾਂ ਨੂੰ ਦੱਸਿਆ ਗਿਆ ਕਿ ਕੱਲ੍ਹ ਮਿਤੀ 24.05.2017 ਨੂੰ ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਮੀਟਿੰਗ ਕੀਤੀ ਗਈ ਜੋ ਬੇਸਿੱਟਾ ਰਹੀ ਅਤੇ ਉਨ੍ਹਾਂ ਵੱਲੋਂ ਮੁੜ ਸੰਦੇਸ਼ ਪ੍ਰਾਪਤ ਹੋਇਆ ਕਿ ਕੱਲ੍ਹ ਮਿਤੀ 25.05.2017 ਨੂੰ ਚੇਅਰਮੈਨ ਸਾਹਿਬ ਦੀ ਪ੍ਰਧਾਨਗੀ ਵਿੱਚ ਮੁਲਾਜ਼ਮ ਮੰਗਾਂ ’ਤੇ ਮੀਟਿੰਗ ਕੀਤੀ ਜਾਵੇਗੀ। ਪ੍ਰੰਤੂ ਚੇਅਰਮੈਨ ਸਾਹਿਬ ਵੱਲੋਂ ਅਚਾਨਕ ਅਸਤੀਫ਼ਾ ਦੇਣ ਕਾਰਣ ਮੁਲਾਜ਼ਮਾਂ ਦੀਆਂ ਮੰਗਾਂ ਲਮਕ ਵਿੱਚ ਪੈ ਗਈਆਂ। ਹੁਣ ਇਨ੍ਹਾਂ ਮੰਗਾਂ ਤੇ ਨਵਾਂ ਚੇਅਰਮੈਨ ਆਉਣ ਉਪਰੰਤ ਹੀ ਕਾਰਵਾਈ ਆਰੰਭੀ ਜਾਵੇਗੀ। ਜਥੇਬੰਦੀ ਨੇ ਰੈਲੀ ਦੌਰਾਨ ਡੀਪੀਆਈ ਤੋਂ ਬਣਦਾ ਕਿਰਾਇਆ ਨਾ ਆਉਣ ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਸੀਨੀਅਰ ਵਾਈਸ ਚੇਅਰਪਰਸਨ ਦੀ ਬੇਲੋੜੀ ਪੋਸਟ ਨੂੰ ਖਤਮ ਕਰਨ ਲਈ ਸਰਕਾਰ ਨੂੰ ਅਪੀਲ ਕੀਤੀ। ਰੈਲੀ ਦੌਰਾਨ ਜਥੇਬੰਦੀ ਦੇ ਅਹੁਦੇਦਾਰ/ਮੈਂਬਰ ਸਤਨਾਮ ਸਿੰਘ ਸੱਤਾ, ਪਰਮਜੀਤ ਸਿੰਘ ਬੈਨੀਪਾਲ, ਹਰਮਨਦੀਪ ਸਿੰਘ ਬੋਪਾਰਾਏ, ਬਲਜੀਤ ਸਿੰਘ ਬਘੌਰੀਆ, ਸੁਰਿੰਦਰ ਸਿੰਘ, ਹਰਦੀਪ ਸਿੰਘ, ਬਲਵੰਤ ਸਿੰਘ, ਬਲਵਿੰਦਰ ਸਿੰਘ, ਗੁਰਦੀਪ ਸਿੰਘ ਪਨੇਸਰ, ਗੁਰਨਾਮ ਸਿੰਘ ਅਤੇ ਵੱਡੀ ਗਿਣਤੀ ਵਿੱਚ ਬੋਰਡ ਮੁਲਾਜ਼ਮ ਸ਼ਾਮਲ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…