Nabaz-e-punjab.com

ਸਿੱਖਿਆ ਬੋਰਡ ਕਰਮਚਾਰੀ ਯੂਨੀਅਨ ਦਾ ਵਫ਼ਦ ਤਨਖ਼ਾਹ-ਕਮਿਸ਼ਨ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜਨਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦਾ ਵਫ਼ਦ ਜਥੇਬੰਦੀ ਦੇ ਪ੍ਰਧਾਨ ਬਲਜਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਅੱਜ ਪੰਜਾਬ ਸਰਕਾਰ ਦੇ ਤਨਖ਼ਾਹ ਕਮਿਸ਼ਨ ਜੈ ਸਿੰਘ ਗਿੱਲ ਨੂੰ ਮਿਲਿਆ ਅਤੇ ਮੁਲਾਜ਼ਮ ਮੰਗਾਂ ਸਬੰਧੀ ਇੱਕ ਮੰਗ ਪੱਤਰ ਸੌਂਪਿਆ। ਇਹ ਜਾਣਕਾਰੀ ਦਿੰਦਿਆਂ ਮੁਲਾਜ਼ਮ ਜਥੇਬੰਦੀ ਦੇ ਸਕੱਤਰ ਪ੍ਰਭਦੀਪ ਸਿੰਘ ਬੋਪਾਰਾਏ ਨੇ ਦੱਸਿਆ ਕਿ ਭਾਵੇਂ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਨੂੰ ਗਰੇਡ ਅਤੇ ਹੋਰ ਸਹੂਲਤਾਂ ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਵਾਂਗ ਮਿਲਦੀਆਂ ਹਨ, ਪ੍ਰੰਤੂ ਸਿੱਖਿਆ ਬੋਰਡ ਦਾ ਸੁਪਰਡੈਂਟ ਤਰੱਕੀ ਮਿਲਣ ਤੋਂ ਬਾਅਦ ਸਹਾਇਕ ਸਕੱਤਰ ਬਣਦਾ ਹੈ ਜਿਸ ਦਾ ਦਰਜਾ ਪੰਜਾਬ ਸਿਵਲ ਸਕੱਤਰੇਤ ਵਿੱਚ ਕੰਮ ਕਰਦੇ ਅੰਡਰ ਸੈਕਟਰੀ ਦੇ ਬਰਾਬਰ ਮੰਨਿਆਂ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਵਿੱਚ ਸਹਾਇਕ ਸਕੱਤਰ ਦੀ ਅਸਾਮੀ ਬਾਰੇ ਕੋਈ ਜ਼ਿਕਰ ਨਹੀਂ ਹੈ। ਜਿਸ ਕਾਰਨ ਸਿੱਖਿਆ ਬੋਰਡ ਦੇ ਸੁਪਰਡੈਂਟ ਨੂੰ ਤਰੱਕੀ ਉਪਰੰਤ ਉਸ ਦੀ ਤਨਖ਼ਾਹ ਵਧਣ ਦੀ ਬਜਾਏ ਮੁਲਾਜ਼ਮ ਨੂੰ ਪਹਿਲਾਂ ਮਿਲ ਰਹੀ ਤਨਖ਼ਾਹ ਨਾਲੋਂ 2 ਹਜ਼ਾਰ ਰੁਪਏ ਘਟਾ ਦਿੱਤੀ ਜਾਂਦੀ ਹੈ। ਜਿਸ ਕਾਰਨ ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਇਸ ਤਕਨੀਕੀ ਤਰੁੱਟੀ ਨੂੰ ਦੂਰ ਕਰਵਾਉਣ ਲਈ ਸਰਕਾਰ ਦੇ ਤਰਲੇ ਕੱਢਦੇ ਆ ਰਹੇ ਹਨ ਲੇਕਿਨ ਹੁਣ ਤੱਕ ਇਸ ਸਮੱਸਿਆ ਨੂੰ ਹੱਲ ਨਹੀਂ ਕੀਤਾ ਗਿਆ।
ਉਨ੍ਹਾਂ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਕਿ ਇਸ ਤੋਂ ਇਲਾਵਾ ਬੋਰਡ ਵਿੱਚ ਕੰਮ ਕਰ ਰਹੇ ਡਿਪਟੀ ਡਾਇਰੈਕਟਰ, ਸੀਨੀਅਰ ਮੈਨੇਜਰ, ਜ਼ਿਲ੍ਹਾ ਮੈਨੇਜਰ, ਵਿਸ਼ਾ ਮਾਹਿਰ, ਲੇਅ ਆਊਟ ਮਾਹਿਰ, ਸਹਾਇਕ ਅੰਕੜਾ ਅਫ਼ਸਰ ਅਤੇ ਮਸ਼ੀਨ ਮੈਨ ਦੀਆਂ ਅਸਾਮੀਆਂ ਦਾ ਵੀ ਜ਼ਿਕਰ ਨਾ ਹੋਣ ਕਾਰਨ ਤਰੁੱਟੀਆਂ ਰਹਿੰਦੀਆਂ ਹਨ। ਉਨ੍ਹਾਂ ਦੱਸਿਆ ਕਿ ਕਮਿਸ਼ਨ ਨੂੰ ਉਨ੍ਹਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਹ ਇਸ ਸਬੰਧੀ ਢੁਕਵੀਂ ਕਾਰਵਾਈ ਕਰਨਗੇ। ਇਸ ਮੌਕੇ ਸਹਾਇਕ ਸਕੱਤਰ ਇਕਬਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਕਾਹਲੋਂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…