Nabaz-e-punjab.com

ਸਿੱਖਿਆ ਬੋਰਡ ਦੀ ਗੋਲਡਨ ਜੁਬਲੀ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਨਵੰਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਲੱਡ ਡੋਨਰਜ਼ ਸੁਸਾਇਟੀ ਵੱਲੋਂ ਮੈਨੇਜਮੈਂਟ ਦੇ ਸਹਿਯੋਗ ਨਾਲ ਸਕੂਲ ਬੋਰਡ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਅਤੇ ਸਕੱਤਰ ਮੁਹੰਮਦ ਤਾਇਅਬ ਨੇ ਸਾਂਝੇ ਤੌਰ ’ਤੇ ਕੀਤਾ। ਸ੍ਰੀ ਸਚਦੇਵਾ ਨੇ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਖੂਨਦਾਨ ਮਹਾਂਦਾਨ ਹੈ। ਸਾਡੇ ਵੱਲੋਂ ਦਾਨ ਵਿੱਚ ਦਿੱਤੀ ਖੂਨ ਦੀ ਇਕ ਬੂੰਦ ਨਾਲ ਲੋੜਵੰਦ ਮਰੀਜ਼ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਸਕੱਤਰ ਮੁਹੰਮਦ ਤਾਇਅਬ ਨੇ ਖੂਨਦਾਨ ਪ੍ਰਤੀ ਲੋਕ ਲਹਿਰ ਪੈਦਾ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਬੋਰਡ ਦੇ ਮੁਲਾਜ਼ਮਾਂ ਨੇ ਬਹੁਤ ਹੀ ਪੁੰਨ ਦਾ ਕੰਮ ਕੀਤਾ ਹੈ। ਭਵਿੱਖ ਵਿੱਚ ਉਨ੍ਹਾਂ ਨੂੰ ਅਜਿਹੇ ਉਪਰਾਲੇ ਕਰਦੇ ਰਹਿਣਾ ਚਾਹੀਦਾ ਹੈ।
ਇਹ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਅਮਰੀਕ ਸਿੰਘ ਭੜੀ ਅਤੇ ਜਨਰਲ ਸਕੱਤਰ ਪਲਵਿੰਦਰਪਾਲ ਸਿੰਘ ਪਾਲੀ ਨੇ ਦੱਸਿਆ ਕਿ ਸਰਕਾਰੀ ਕਾਲਜ ਤੇ ਹਸਪਤਾਲ ਸੈਕਟਰ-32 ਦੀ ਡਾ. ਅਵਨੀਤ ਕੌਰ ਦੀ ਅਗਵਾਈ ਵਾਲੀ ਮੈਡੀਕਲ ਟੀਮ ਨੇ 85 ਯੂਨਿਟ ਖੂਨ ਇਕੱਤਰ ਕੀਤਾ। ਉਨ੍ਹਾਂ ਦੱਸਿਆ ਕਿ ਬਲੱਡ ਡੋਨਰਜ਼ ਸੁਸਾਇਟੀ ਪਿਛਲੇ 40 ਸਾਲਾਂ ਤੋਂ ਖੂਨਦਾਨ ਕੈਂਪ ਲਗਾ ਰਹੀ ਹੈ। ਜਿਸ ਵਿੱਚ ਮੁਲਾਜ਼ਮ ਵੱਧ ਚੜ੍ਹਕੇ ਖੂਨਦਾਨ ਕਰਦੇ ਹਨ। ਉਨ੍ਹਾਂ ਦੱਸਿਆ ਕਿ ਸਾਰੇ ਖੂਨਦਾਨੀਆਂ ਨੂੰ ਵਿਸ਼ੇਸ਼ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁਲਾਜ਼ਮ ਜਥੇਬੰਦੀ ਦੇ ਜਨਰਲ ਸਕੱਤਰ ਸੁਨੀਲ ਕੁਮਾਰ, ਮੀਤ ਪ੍ਰਧਾਨ ਪ੍ਰਭਦੀਪ ਸਿੰਘ ਬੋਪਾਰਾਏ, ਅਮਰਜੀਤ ਸਿੰਘ, ਗਗਨਦੀਪ ਜੌਲੀ, ਭਗਵਾਨ ਸਿੰਘ, ਵਰਿੰਦਰ ਕੁਮਾਰ, ਗੁਰਜੀਤ ਸਿੰਘ ਬੀਦੋਵਾਲ, ਜਸਵੀਰ ਸਿੰਘ ਚੋਟੀਆਂ, ਪਰਮਜੀਤ ਸਿੰਘ ਰੰਧਾਵਾ, ਹਰਵਿੰਦਰ ਸਿੰਘ ਕਾਕਾ, ਅਤੇ ਗੌਰਵ ਸਾਂਪਲਾ ਅਤੇ ਹੋਰ ਆਗੂ ਅਤੇ ਬੋਰਡ ਮੁਲਾਜ਼ਮ ਹਾਜ਼ਰ ਸਨ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…