ਸਿੱਖਿਆ ਬੋਰਡ ਵੱਲੋਂ ਸ਼ਲਾਘਾਯੋਗ ਸੇਵਾਵਾਂ ਬਦਲੇ ਵੱਖ-ਵੱਖ ਮੁਲਾਜ਼ਮਾਂ ਤੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜਨਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਗੋਲਡਨ ਜੁਬਲੀ ਵਰ੍ਹੇ ਨੂੰ ਸਮਰਪਿਤ 70ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਵਿੱਦਿਆ ਭਵਨ ਦੇ ਵਿਹੜੇ ਵਿੱਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਸਮਾਗਮ ਵਿੱਚ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ, ਸਕੱਤਰ ਪ੍ਰਸ਼ਾਂਤ ਕੁਮਾਰ ਗੋਇਲ, ਸਿੱਖਿਆ ਬੋਰਡ ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਬਲਜਿੰਦਰ ਸਿੰਘ ਬਰਾੜ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਇਸ ਮੌਕੇ ਸੰਤ ਵਰਿਆਮ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ਸਾਹਿਬ ਦੇ ਵਿਦਿਆਰਥੀਆਂ ਨੇ ਕੌਮੀ ਤਰਾਨਾ ਗਾਇਆ ਤੇ ਰੰਗਾਰੰਗ ਪ੍ਰੋਗਰਾਮ ਵਿੱਚ ਦੇਸ਼ ਭਗਤੀ ਕਵਿਤਾਵਾਂ ਤੇ ਗੀਤ ਪੇਸ਼ ਕੀਤੇ। ਬੋਰਡ ਦੀ ਸੁਰੱਖਿਆ ਟੁਕੜੀ ਨੇ ਵੀ ਕੌਮੀ ਝੰਡੇ ਨੂੰ ਸਲਾਮੀ ਦਿੱਤੀ।
ਇਸ ਮੌਕੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਸਿੰਘ ਵਾਲਾ ਦੇ ਪ੍ਰਿੰਸੀਪਲ ਡਾ. ਅਮਨਦੀਪ ਵਾਤਿਸ਼, ਆਦਰਸ਼ ਸਕੂਲ ਕੋਟਭਾਈ ਦੇ ਲੈਕਚਰਾਰ ਰਵਿੰਦਰ ਕੌਰ, ਆਦਰਸ਼ ਸਕੂਲ ਸੀਰਵਾਲੀ-ਭੰਗੇਵਾਲੀ ਦੇ ਲੈਕਚਰਾਰ ਸੁਖਪਾਲ ਸਿੰਘ, ਫੀਲਡ ਪ੍ਰੋਗਰਾਮ ਸ਼ਾਖਾ ਦੇ ਸੁਪਰਡੈਂਟ ਦਰਸ਼ਨ ਸਿੰਘ, ਆਦਰਸ਼ ਸਕੂਲ ਜਵਾਹਰ ਸਿੰਘ ਵਾਲਾ ਦੇ ਸਾਇੰਸ ਅਧਿਆਪਕ ਦਵਿੰਦਰ ਸਿੰਘ, ਕੰਪਿਊਟਰ ਸੈੱਲ ਦੇ ਸੀਨੀਅਰ ਸਹਾਇਕ ਗੁਲਾਬ ਚੰਦ ਅਤੇ ਜੂਨੀਅਰ ਸਹਾਇਕ ਹਰਪਾਲ ਸਿੰਘ, ਲੇਖਾ ਸ਼ਾਖਾ ਦੇ ਜੂਨੀਅਰ ਸਹਾਇਕ ਦਰਸ਼ਨ ਰਾਮ ਅਤੇ ਦਿਹਾੜੀਦਾਰ ਹੈਲਪਰ ਗੁਰਮੀਤ ਸਿੰਘ ਨੂੰ ਸ਼ਲਾਘਾਯੋਗ ਸੇਵਾਵਾਂ ਬਦਲੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਸ੍ਰੀ ਕਲੋਹੀਆ ਨੇ ਆਪਣੇ ਭਾਸ਼ਣ ਵਿੱਚ ਸਿੱਖਿਆ ਬੋਰਡ ਮੁਲਾਜ਼ਮ ਜਥੇਬੰਦੀ ਵੱਲੋਂ ਸੰਸਥਾ ਵਿੱਚ ਵਧੀਆ ਅਨੁਸ਼ਾਸਨ ਅਤੇ ਕੰਮ ਕਾਜ ਦਾ ਮਾਹੌਲ ਬਣਾਉਣ ਲਈ ਪਾਏ ਯੋਗਦਾਨ ਲਈ ਸ਼ਲਾਘਾ ਕੀਤੀ। ਉਨ੍ਹਾਂ ਸਮਾਗਮ ਵਿੱਚ ਹਾਜ਼ਰ ਅਧਿਕਾਰੀਆਂ ਤੇ ਦਫ਼ਤਰੀ ਮੁਲਾਜ਼ਮਾਂ ਨੂੰ ਸਵੈ-ਅਨੁਸ਼ਾਸਨ ਵਿੱਚ ਰਹਿਣ ਦਾ ਸੱਦਾ ਦਿੰਦਿਆਂ ਸਕੂਲ ਬੋਰਡ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਬੋਰਡ ਮੁਖੀ ਨੇ ਹਰੇਕ ਸਾਲ ਗਣਤੰਤਰ ਦਿਵਸ ਸਮਾਗਮ ਮੌਕੇ ਅਨੁਸ਼ਾਸਨ ਵਿੱਚ ਰਹਿਣ ਦਾ ਤਹੱਈਆ ਕਰਨ ਦੀ ਅਪੀਲ ਕੀਤੀ।

Load More Related Articles
Load More By Nabaz-e-Punjab
Load More In General News

Check Also

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 4 ਜਨਵਰੀ: ਸ…