Share on Facebook Share on Twitter Share on Google+ Share on Pinterest Share on Linkedin ਸਿੱਖਿਆ ਬੋਰਡ ਵੱਲੋਂ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਲਈ ਸ਼ਡਿਊਲ ਜਾਰੀ ਨਬਜ਼-ਏ-ਪੰਜਾਬ, ਮੁਹਾਲੀ, 30 ਜੂਨ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2023-24 ਦੀ ਦੂਜੀ ਤਿਮਾਹੀ ਵਿੱਚ ਮੈਟ੍ਰਿਕ ਪੱਧਰ ਦੇ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਲੈਣ ਲਈ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਅੱਜ ਇੱਥੇ ਸਿੱਖਿਆ ਬੋਰਡ ਦੇ ਉਪ ਸਕੱਤਰ (ਦਸਵੀਂ) ਡਾ. ਗੁਰਮੀਤ ਕੌਰ ਨੇ ਦੱਸਿਆ ਕਿ ਸਾਲ 2023-24 ਦੀ ਦੂਜੀ ਤਿਮਾਹੀ ਵਿੱਚ ਲਈ ਜਾਣ ਵਾਲੀ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ 28 ਤੇ 29 ਜੁਲਾਈ ਨੂੰ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 28 ਜੁਲਾਈ ਨੂੰ ਪੰਜਾਬੀ-ਏ ਅਤੇ 29 ਜੁਲਾਈ ਨੂੰ ਪੰਜਾਬੀ-ਬੀ ਦੀ ਪ੍ਰੀਖਿਆ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬੀ ਵਾਧੂ ਵਿਸ਼ੇ ਦੀ ਇਹ ਪ੍ਰੀਖਿਆ ਦੇਣ ਦੇ ਇੱਛੁਕ ਪ੍ਰੀਖਿਆਰਥੀਆਂ ਲਈ ਪ੍ਰੀਖਿਆ ਫਾਰਮ ਪੰਜਾਬ ਬੋਰਡ ਦੀ ਵੈੱਬਸਾਈਟ www.pseb.ac.in ’ਤੇ 3 ਜੁਲਾਈ ਨੂੰ ਅਪਲੋਡ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਹਰ ਪੱਖੋਂ ਮੁਕੰਮਲ ਪ੍ਰੀਖਿਆ ਫਾਰਮ 19 ਜੁਲਾਈ ਤੱਕ ਬੋਰਡ ਦੇ ਮੁੱਖ ਦਫ਼ਤਰ ਵਿੱਚ ਸਿੰਗਲ ਵਿੰਡੋ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਉਪ ਸਕੱਤਰ ਨੇ ਦੱਸਿਆ ਕਿ ਇਸ ਪ੍ਰੀਖਿਆ ਲਈ ਪ੍ਰੀਖਿਆਰਥੀਆਂ ਨੂੰ ਰੋਲ ਨੰਬਰ ਵੈਬਸਾਈਟ ’ਤੇ ਆਨਲਾਈਨ ਵਿਧੀ ਰਾਹੀਂ 24 ਜੁਲਾਈ ਤੋਂ ਉਪਲਬਧ ਹੋਣਗੇ। ਉਨ੍ਹਾਂ ਹਦਾਇਤ ਕੀਤੀ ਕਿ ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਸਮੇਂ ਪ੍ਰੀਖਿਆਰਥੀ ਆਪਣੇ ਮੈਟ੍ਰਿਕ ਪਾਸ ਦੇ ਅਸਲ ਸਰਟੀਫਿਕੇਟ, ਫ਼ੋਟੋ ਪਛਾਣ ਪੱਤਰ ਅਤੇ ਤਸਦੀਕਸ਼ੁਦਾ ਕਾਪੀਆਂ ਨਾਲ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਪ੍ਰੀਖਿਆ ਫਾਰਮ ਦੀ ਤਸਦੀਕਸ਼ੁਦਾ ਹਾਰਡ ਕਾਪੀ, ਦਸਵੀਂ ਪਾਸ ਸਰਟੀਫਿਕੇਟ ਦੀ ਤਸਦੀਕਸ਼ੁਦਾ ਕਾਪੀ ਅਤੇ ਆਧਾਰ ਕਾਰਡ, ਮੁੱਖ ਦਫ਼ਤਰ ਵਿੱਚ ਜਮ੍ਹਾਂ ਕਰਵਾਉਣੇ ਲਾਜ਼ਮੀ ਹਨ, ਅਜਿਹਾ ਨਾ ਕਰਨ ਦੀ ਸੂਰਤ ਵਿੱਚ ਪ੍ਰੀਖਿਆਰਥੀ ਦਾ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ। ਜਿਸ ਦੀ ਸਮੁੱਚੀ ਜ਼ਿੰਮੇਵਾਰੀ ਸਬੰਧਤ ਪ੍ਰੀਖਿਆਰਥੀ ਦੀ ਹੋਵੇਗੀ। ਪ੍ਰੀਖਿਆ ਸਬੰਧੀ ਪ੍ਰੀਖਿਆ ਫਾਰਮ ਅਤੇ ਹੋਰ ਜਾਣਕਾਰੀ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਉਪਲਬਧ ਕਰਵਾਈ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ