Share on Facebook Share on Twitter Share on Google+ Share on Pinterest Share on Linkedin ਸਿੱਖਿਆ ਬੋਰਡ ਸੇਵਾਮੁਕਤ ਆਫ਼ੀਸਰ ਐਸੋਸੀਏਸ਼ਨ ਵੱਲੋਂ ਸੰਮੇਲਨ ਕਰਵਾਉਣ ਦਾ ਐਲਾਨ ਨਬਜ਼-ਏ-ਪੰਜਾਬ, ਮੁਹਾਲੀ, 3 ਨਵੰਬਰ: ਪੰਜਾਬ ਸਕੂਲ ਸਿੱਖਿਆ ਬੋਰਡ ਸੇਵਾਮੁਕਤ ਆਫ਼ੀਸਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਅੱਜ ਇੱਥੇ ਫੇਜ਼-4 ਵਿਖੇ ਪ੍ਰਧਾਨ ਰਣਜੀਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ। ਜਿਸ ਵਿੱਚ 15 ਨਵੰਬਰ ਨੂੰ ਸਕੂਲ ਬੋਰਡ ਦੇ ਆਡੀਟੋਰੀਅਮ ਵਿੱਚ ਸੇਵਾਮੁਕਤ ਅਧਿਕਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਹੋਰ ਭਖਦੇ ਮਸਲਿਆਂ ’ਤੇ ਸੰਮੇਲਨ ਕਰਵਾਉਣ ਦਾ ਫ਼ੈਸਲਾ ਲਿਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਣਜੀਤ ਸਿੰਘ ਮਾਨ ਅਤੇ ਗੁਰਮੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਸੰਮੇਲਨ ਵਿੱਚ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਿਬੀਰ ਬੇਦੀ, ਸਕੱਤਰ ਅਵਿਕੇਸ਼ ਗੁਪਤਾ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਸੰਮੇਲਨ ਵਿੱਚ ਪੈਨਸ਼ਨਰਾਂ ਨੂੰ ਦਰਪੇਸ਼ ਪੈਨਸ਼ਨ ਅਦਾਇਗੀ, ਮੈਡੀਕਲ ਬਿੱਲ ਅਤੇ ਐਲਟੀਸੀ ਸਬੰਧੀ ਸਮੱਸਿਆਵਾਂ ’ਤੇ ਖੁੱਲ੍ਹ ਕੇ ਵਿਚਾਰਾਂ ਕੀਤੀਆਂ ਜਾਣਗੀਆਂ ਅਤੇ ਬੋਰਡ ਨੂੰ ਵਿੱਤੀ ਸੰਕਟ ਤੋਂ ਬਾਹਰ ਕੱਢਣ ਅਤੇ ਪੰਜਾਬ ਸਰਕਾਰ, ਸਿੱਖਿਆ ਵਿਭਾਗ ਅਤੇ ਭਲਾਈ ਵਿਭਾਗ ਤੋਂ ਸਾਢੇ 6 ਕਰੋੜ ਦੀ ਬਕਾਇਆ ਰਾਸ਼ੀ ਹਾਸਲ ਕਰਨ ਲਈ ਉਸਾਰੂ ਚਰਚਾ ਹੋਵੇਗੀ। ਮੀਟਿੰਗ ਵਿੱਚ ਇਕ ਮਤਾ ਪਾਸ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਬੀਰ ਬੇਦੀ ਵੱਲੋਂ ਪੰਜਾਬ ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਲਈ ਕਰਵਾਏ ਜਾ ਰਹੇ ਕੌਮਾਂਤਰੀ ਪੰਜਾਬੀ ਬੋਲੀ ਓਲੰਪਿਅਡ ਦੀ ਸ਼ਲਾਘਾ ਕਰਦਿਆਂ ਐਸੋਸੀਏਸ਼ਨ ਵੱਲੋਂ ਪੂਰਾ ਸਹਿਯੋਗ ਦੇਣ ਦਾ ਫੈਸਲਾ ਲਿਆ ਗਿਆ। ਮੀਟਿੰਗ ਵਿੱਚ ਮੁਲਾਜ਼ਮ ਜਥੇਬੰਦੀ ਦੇ ਸਾਬਕਾ ਪ੍ਰਧਾਨ ਗੁਰਦੀਪ ਸਿੰਘ ਢਿੱਲੋਂ, ਗੁਰਮੀਤ ਸਿੰਘ ਰੰਧਾਵਾ, ਹਰਬੰਸ ਸਿੰਘ ਬਾਗੜੀ, ਗੁਰਦੇਵ ਸਿੰਘ, ਮੇਘ ਰਾਜ ਗੋਇਲ, ਮਲੂਕ ਸਿੰਘ, ਹਰਵਿੰਦਰ ਸਿੰਘ, ਜਤਿੰਦਰਪਾਲ ਸਿੰਘ, ਜਸਬੀਰ ਸਿੰਘ, ਜਗਦੀਸ਼ ਸ਼ਾਰਦਾ, ਰਾਮ ਨਾਥ ਗੋਇਲ ਅਤੇ ਵਰਿੰਦਰ ਸਿੰਘ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ