ਸਿੱਖਿਆ ਬੋਰਡ ਦੀ ਸਕੱਤਰ ਵੱਲੋਂ ਨਵੇਂ ਸਾਲ 2025 ਦਾ ਕਲੰਡਰ ਰਿਲੀਜ਼
ਨਬਜ਼-ਏ-ਪੰਜਾਬ, ਮੁਹਾਲੀ, 2 ਜਨਵਰੀ:
ਨਵੇਂ ਸਾਲ 2025 ਦੀ ਆਮਦ ’ਤੇ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਵੱਲੋਂ ਬੋਰਡ ਦੇ ਮੁੱਖ ਦਫ਼ਤਰ ਵਿਖੇ ਭਰਵਾਂ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਬੋਰਡ ਦੇ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਮੁਲਾਜ਼ਮਾਂ ਨੂੰ ਸੰਬੋਧਨ ਕਰਦੇ ਹੋਏ ਐਸੋਸੀਏਸ਼ਨ ਦੇ ਵੱਖ-ਵੱਖ ਬੁਲਾਰਿਆਂ ਨੇ ਨਵੇਂ ਸਾਲ ਦੀ ਵਧਾਈ ਦਿੱਤੀ। ਇਸ ਉਪਰੰਤ ਸਕੱਤਰ ਮੈਡਮ ਸ੍ਰੀਮਤੀ ਪਰਲੀਨ ਕੌਰ ਬਰਾੜ ਨੇ ਵੀ ਵਧਾਈ ਸੰਦੇਸ਼ ਦਿੱਤਾ।
ਸ੍ਰੀਮਤੀ ਪਰਲੀਨ ਕੌਰ ਬਰਾੜ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਪ੍ਰੀਖਿਆਵਾਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਅਤੇ ਨਵੇਂ ਵਿਦਿਅਕ ਵਰ੍ਹੇ ਦਿਆਂ ਪੁਸਤਕਾਂ ਵਿਦਿਆਰਥੀਆਂ ਤੱਕ ਪਹੁੰਚਾਉਣਾ ਬੋਰਡ ਦਾ ਮੁੱਖ ਮਨੋਰਥ ਹੈ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਮੁੱਚੀ ਟੀਮ ਦੇ ਸਹਿਯੋਗ ਨਾਲ ਇਸ ਟੀਚੇ ਨੂੰ ਬਾਖ਼ੂਬੀ ਸਮੇਂ ਪੂਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਕੱਤਰ ਜੀ ਵਲੋਂ ਕਿਹਾ ਗਿਆ ਕਿ ਰਹਿੰਦੇ ਕੰਮਾਂ ਅਤੇ ਸਿੱਖਿਆ ਬੋਰਡ ਨੂੰ ਦਰਪੇਸ਼ ਸਮੱਸਿਆਵਾਂ ਤੇ ਚੁਣੌਤੀਆਂ ਦਾ ਆਉਂਦੇ ਸਮੇਂ ਵਿੱਚ ਮਿਲ ਬੈਠ ਕੇ ਜਥੇਬੰਦੀ, ਬੋਰਡ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਹੱਲ ਕੀਤਾ ਜਾਵੇਗਾ। ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਵਿੱਚ ਸਕੱਤਰ ਜੀ ਵਲੋਂ ਕਰਮਚਾਰੀ ਐਸੋਸੀਏਸ਼ਨ ਵੱਲੋਂ ਤਿਆਰ ਕਰਵਾਇਆ ਗਿਆ ਸਾਲ 2025 ਦਾ ਕਲੰਡਰ ਰਿਲੀਜ਼ ਕੀਤਾ ਗਿਆ।
ਇਸ ਮੌਕੇ ਸੰਯੁਕਤ ਸਕੱਤਰ ਜੇਆਰ ਮਹਿਰੋਕ, ਉਪ ਸਕੱਤਰ ਗੁਰਤੇਜ ਸਿੰਘ, ਦਲਜੀਤ ਸਿੰਘ ਨਾਰੰਗ, ਉੱਪ ਸਕੱਤਰ ਸ੍ਰੀਮਤੀ ਅਮਰਜੀਤ ਕੌਰ ਦਾਲਮ ਉੱਪ ਸਕੱਤਰ ਗੁਰਮੀਤ ਕੌਰ, ਡਾਇਰੈਕਟਰ ਕੰਪਿਊਟਰ ਨਵਨੀਤ ਕੌਰ ਗਿੱਲ ਸਮੇਤ ਕਰਮਚਾਰੀ ਐਸੋਸੀਏਸ਼ਨ ਦੀ ਪ੍ਰਧਾਨ ਰਮਨਦੀਪ ਕੌਰ ਗਿੱਲ, ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ, ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਬਰਾੜ ਅਤੇ ਸਕੱਤਰ ਸੁਨੀਲ ਅਰੋੜਾ ਹਾਜ਼ਰ ਸਨ।