Share on Facebook Share on Twitter Share on Google+ Share on Pinterest Share on Linkedin ਸਿੱਖਿਆ ਬੋਰਡ ਕੱਚੇ ਮੁਲਾਜ਼ਮਾਂ ਤੋਂ ਲੈ ਰਿਹਾ ਹੈ ਲੇਬਰ ਦਾ ਕੰਮ: ਜਗਦੇਵ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਫਰਵਰੀ: ਆਮ ਆਦਮੀ ਪਾਰਟੀ (ਆਪ) ਜ਼ਿਲ੍ਹਾ ਮੁਹਾਲੀ ਦੇ ਮੀਤ ਪ੍ਰਧਾਨ ਜਗਦੇਵ ਸਿੰਘ ਮਲੋਆ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਲਾਨਾ ਪ੍ਰੀਖਿਆਵਾਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਕ੍ਰਮਵਾਰ 3 ਮਾਰਚ ਅਤੇ 17 ਮਾਰਚ ਤੋਂ ਸ਼ੁਰੂ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਇਹਨਾਂ ਪ੍ਰੀਖਿਆਵਾਂ ਦੌਰਾਨ ਬੋਰਡ ਦੇ ਗੁਪਤ ਹਾਲ ਵਿੱਚ ਪੜ੍ਹੀਆਂ ਲਿਖੀਆਂ ਮਹਿਲਾ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ। ਕਈ ਮਹਿਲਾ ਕਰਮਚਾਰੀਆਂ ਨੂੰ ਗਰਭਵਤੀ ਹੋਣ ਕਰਕੇ 50 ਤੋਂ 80 ਕਿੱਲੋ ਦਾ ਬੰਡਲ ਚੁੱਕਣ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ। ਉਹਨਾਂ ਕਿਹਾ ਕਿ ਗੁਪਤ ਹਾਲ ਵਿੱਚ ਜੇਕਰ ਕਿਸੇ ਗਰਭਵਤੀ ਮਹਿਲਾ ਨੂੰ ਕੋਈ ਮੁਸ਼ਕਿਲ ਪੇਸ਼ ਆਉੱਦੀ ਹੈ ਤਾਂ ਇਸਦੀ ਜਿੰਮੇਵਾਰ ਬੋਰਡ ਮਨੇਜਮੈਂਟ ਹੋਵੇਗੀ। ਉਹਨਾਂ ਇਲਜਾਮ ਲਗਾਇਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਪੜ੍ਹੇ ਲਿਖੇ ਕੱਚੇ ਮੁਲਾਜ਼ਮਾਂ ਤੋਂ ਸਾਰਾ ਸਾਲ ਕਲਰਕ, ਡਾਟਾ ਐਂਟਰੀ ਆਪਰੇਟਰ ਅਤੇ ਪਰੂਫ ਰੀਡਰ ਦਾ ਕੰਮ ਲਿਆ ਜਾਂਦਾ ਹੈ ਅਤੇ ਜਦੋਂ ਬੋਰਡ ਦੇ ਬੱਚਿਆਂ ਦੇ ਪੇਪਰਾਂ ਦੇ ਦਿਨ ਆਉਂਦੇ ਹਨ ਤਾਂ ਬੋਰਡ ਵੱਲੋਂ ਇਹਨਾਂ ਪੜ੍ਹੇ ਲਿਖੇ ਕੱਚੇ ਮੁਲਾਜ਼ਮਾਂ ਤੋਂ ਖਾਸ ਕਰਕੇ ਮਹਿਲਾਵਾਂ ਨੂੰ ਮਜ਼ਦੂਰੀ ਦੇ ਕੰਮ ਲਈ ਮਜਬੂਰ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਬੋਰਡ ਵਿੱਚ ਲੱਗਭੱਗ ਡੇਢ ਸੌ ਪੱਕੇ ਦਰਜਾ ਚਾਰ ਕਰਮਚਾਰੀ ਵੀ ਕੰਮ ਕਰ ਰਹੇ ਹਨ ਪਰ ਬੋਰਡ ਵੱਲੋਂ ਇਹਨਾਂ ਦਰਜਾ ਚਾਰ ਕਰਮਚਾਰੀਆਂ ਦੀ ਡਿਊਟੀ ਗੁਪਤ ਹਾਲ ਵਿੱਚ ਨਹੀਂ ਲਗਾਈ ਜਾਂਦੀ ਅਤੇ ਜੇਕਰ ਬੋਰਡ ਵੱਲੋਂ ਇਹਨਾਂ ਦਰਜਾ ਚਾਰ ਕਰਮਚਾਰੀਆਂ ਦੀ ਡਿਊਟੀ ਲਗਾਈ ਜਾਵੇ ਤਾਂ ਕਿਸੇ ਵੀ ਪੜ੍ਹੀ ਲਿਖੀ ਮਹਿਲਾ ਨੂੰ ਗੁਪਤ ਹਾਲ ਵਿੱਚ ਡਿਊਟੀ ਕਰਨ ਦੀ ਲੋੜ ਨਹੀਂ ਪਵੇਗੀ। ਉਹਨਾਂ ਕਿਹਾ ਕਿ ਜੇਕਰ ਬੋਰਡ ਅਧਿਕਾਰੀਆਂ ਨੇ ਇਸ ਸਾਰੇ ਕੁੱਝ ਤੇ ਰੋਕ ਨਾ ਲਗਾਈ ਤਾਂ ਆਮ ਆਦਮੀ ਪਾਰਟੀ ਵੱਲੋਂ ਇਨ੍ਹਾਂ ਮੁਲਾਜਮਾਂ ਨੂੰ ਇਸ ਧੱਕੇਸ਼ਾਹੀ ਤੋੱ ਬਚਾਉਣ ਲਈ ਸੰਘਰਸ਼ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ