Share on Facebook Share on Twitter Share on Google+ Share on Pinterest Share on Linkedin ਸਿੱਖਿਆ ਬੋਰਡ ਵਿੱਚ ਕੱਚੇ ਮੁਲਾਜ਼ਮਾਂ ਖਾਸ ਕਰਕੇ ਗਰਭਵਤੀ ਅੌਰਤਾਂ ਤੋਂ ਬੋਝ ਦਾ ਕੰਮ ਲੈਣ ਦਾ ਦੋਸ਼ ਆਮ ਆਦਮੀ ਪਾਰਟੀ ਦੇ ਆਗੂ ਜਗਦੇਵ ਸਿੰਘ ਮਲੋਆ ਨੇ ਦਿੱਤੀ ਸੰਘਰਸ਼ ਵਿੱਢਣ ਦੀ ਚਿਤਾਵਨੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਾਰਚ: ਆਮ ਆਦਮੀ ਪਾਰਟੀ (ਆਪ) ਜ਼ਿਲ੍ਹਾ ਮੁਹਾਲੀ ਦੇ ਮੀਤ ਪ੍ਰਧਾਨ ਜਗਦੇਵ ਸਿੰਘ ਮਲੋਆ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਨੇਜਮੈਂਟ ’ਤੇ ਸਾਜ਼ਿਸ਼ ਤਹਿਤ ਕੱਚੇ ਮੁਲਾਜ਼ਮਾਂ ਖਾਸ ਕਰਕੇ ਅੌਰਤਾਂ ਤੋਂ ਮਜ਼ਦੂਰੀ ਦਾ ਕੰਮ ਲੈ ਕੇ ਮਾਨਸਿਕ ਤੌਰ ’ਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਤੋਂ ਇਹ ਕੱਚੇ ਮੁਲਾਜ਼ਮ ਲਗਾਤਾਰ ਕੰਮ ਕਰਦੇ ਆ ਰਹੇ ਹਨ। ਜਿਨ੍ਹਾਂ ਨੂੰ ਮਜਬੂਰ ਕਰਕੇ ਲੇਬਰ ਦੇ ਕੰਮ ਬਰਾਬਰ ਪੇਪਰਾਂ ਦੇ ਭਾਰੀ ਬੰਡਲ ਚੁੱਕਣ ਲਈ ਮਜਬੂਰ ਕੀਤਾ ਜਾਂਦਾ ਹੈ। ਜਿਨ੍ਹਾਂ ਵਿੱਚ ਕਈ ਮਹਿਲਾ ਮੁਲਾਜ਼ਮ ਗਰਭਵਤੀ ਹਨ ਅਤੇ ਨਾ ਹੀ ਉਨ੍ਹਾਂ ਨੂੰ ਮੈਡੀਕਲ ਸਹੂਲਤ ਹੀ ਦਿੱਤੀ ਜਾਂਦੀ ਹੈ। ਆਗੂ ਨੇ ਕਿਹਾ ਕਿ ਵਿਭਾਗ ਵੱਲੋਂ 12 ਘੰਟੇ ਲਗਾਤਾਰ ਲੇਬਰ ਕਰਵਾਉਣ ਦੇ ਬਾਵਜੂਦ ਕੱਚੇ ਮੁਲਾਜ਼ਮਾਂ ਦਾ ਤਨਖ਼ਾਹ ਭੱਤਾ ਵੀ ਵਧਾਇਆ ਨਹੀਂ ਜਾ ਰਿਹਾ ਹੈ ਅਤੇ ਵਿਰੋਧ ਕਰਨ ਵਾਲੇ ਮੁਲਾਜ਼ਮਾਂ ਨੂੰ ਨੌਕਰੀ ਛੱਡਣ ਲਈ ਦਬਾਅ ਬਣਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 87 ਮੁਲਾਜ਼ਮਾਂ ਨੂੰ ਕੱਢਿਆਂ ਜਾ ਚੁੱਕਾ ਹੈ। ਸ੍ਰੀ ਮਲੋਆ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਤੋਂ ਕਰਵਾਈ ਜਾਂਦੀ ਜਬਰੀ ਵਗਾਰ ਖ਼ਿਲਾਫ਼ ਸਿੱਖਿਆ ਮੰਤਰੀ ਤੇ ਕਿਰਤ ਮੰਤਰੀ ਅਤੇ ਕਿਰਤ ਕਮਿਸ਼ਨ ਨੂੰ ਵੀ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ ਅਤੇ ਸਬੂਤ ਵਜੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਭੇਜੀਆਂ ਗਈਆਂ ਸਨ ਲੇਕਿਨ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਨਹੀਂ ਕੀਤਾ ਗਿਆ ਅਤੇ ਇਨ੍ਹਾਂ ਕਰਮਚਾਰੀਆਂ ਖਾਸ ਕਰਕੇ ਗਰਭਵਤੀ ਅੌਰਤਾਂ ਤੋਂ ਬੋਝ ਦਾ ਕੰਮ ਕਰਵਾਉਣਾ ਬੰਦ ਨਹੀਂ ਕੀਤਾ ਗਿਆ ਤਾਂ ਆਮ ਆਦਮੀ ਪਾਰਟੀ ਵੱਲੋਂ ਇਸ ਦੇ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ