ਸਿੱਖਿਆ ਬੋਰਡ ਵੱਲੋਂ ਪੰਜਾਬੀ ਰਸਾਲਿਆਂ ਨੂੰ ਬੰਦ ਕਰਨ ਦਾ ਫੈਸਲਾ ਪੰਜਾਬੀ ਵਿਰੋਧੀ: ਸਤਵੀਰ ਧਨੋਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਦਸੰਬਰ:
ਪੰਜਾਬੀ ਵਿਰਸਾ ਸਭਿਆਚਾਰਕ ਮੰਚ ਦੇ ਪ੍ਰਧਾਨ ਸਤਵੀਰ ਸਿੰਘ ਧਨੋਆ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਅਤੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪਿਛਲੇ 48 ਸਾਲਾਂ ਤੋੱ ਸੈਕੰਡਰੀ ਵਰਗ ਲਈ ਮਾਸਿਕ ਰਸਾਲਾ ‘ਪੰਖੜੀਆਂ’ ਅਤੇ ਪਿਛਲੇ 38 ਸਾਲਾਂ ਤੋੱ ਪ੍ਰਾਇਮਰੀ ਵਰਗ ਦੇ ਬੱਚਿਆਂ ਲਈ ਮਾਸਿਕ ਰਸਾਲਾ ‘ਪ੍ਰਾਇਮਰੀ ਸਿੱਖਿਆ’ ਛਾਪੇ ਜਾਣ ਦੀ ਪ੍ਰਕ੍ਰਿਆ ਰੋਕਣ ਦੀ ਨਿਖੇਧੀ ਕੀਤੀ ਹੈ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਸ੍ਰੀ ਧਨੋਆ ਨੇ ਕਿਹਾ ਕਿ ਇਨ੍ਹਾਂ ਰਸਾਲਿਆਂ ਦੇ ਅੰਕ ਬਹੁਤ ਮਿਆਰੀ ਅਤੇ ਸਾਭਣਯੋਗ ਸਨ ਪ੍ਰੰਤੂ ਮਈ 2017 ਤੋੱ ਇਹ ਦੋਵੇੱ ਰਸਾਲੇ ਛਪਣੇ ਬੰਦ ਹੋ ਗਏ ਹਨ ਜੋ ਕਿ ਪੰਜਾਬੀ ਪ੍ਰੇਮੀਆਂ ਲਈ ਮੰਦਭਾਗੀ ਗੱਲ ਹੈ। ਉਹਨਾਂ ਕਿਹਾ ਕਿ ਇਨ੍ਹਾਂ ਰਸਾਲਿਆਂ ਦੇ ਪਾਠਕਾਂ ਅਤੇ ਸਕੂਲ ਮੁਖੀਆਂ ਵੱਲੋੱ ਅਗਲੇ ਅੰਕਾਂ ਲਈ ਚੰਦੇ ਵੀ ਅਦਾ ਕੀਤੇ ਹੋਏ ਹਨ। ਉਹਨਾਂ ਕਿਹਾ ਕਿ ਇਨ੍ਹਾਂ ਰਸਾਲਿਆਂ ਵਿੱਚ ਜਿੱਥੇ ਪੰਜਾਬੀ ਦੇ ਨਾਮਵਰ ਲੇਖਕਾਂ ਅਤੇ ਵਿਦਵਾਨਾਂ ਦੀਆਂ ਰਚਨਾਵਾਂ ਛਪਦੀਆਂ ਸਨ ਉੱਥੇ ਵਿਦਿਆਰਥੀਆਂ ਦੀਆਂ ਰਚਨਾਵਾਂ ਵੀ ਛਾਪੀਆਂ ਜਾਂਦੀਆਂ ਸਨ। ਇਨ੍ਹਾਂ ਰਸਾਲਿਆਂ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਰਗਰਮੀਆਂ, ਵਿਦਿਆਰਥੀਆਂ ਦੇ ਵਿਦਿਅਕ ਮੁਕਾਬਲਿਆਂ ਦੇ ਨਤੀਜੇ ਅਤੇ ਪ੍ਰੀਖਿਆਵਾਂ ਸਬੰਧੀ ਲੋੜੀਂਦੀ ਜਾਣਕਾਰੀ ਵੀ ਵਿਦਿਆਰਥੀਆਂ ਨੂੰ ਮਿਲਦੀ ਸੀ। ਉਹਨਾਂ ਮੰਗ ਕੀਤੀ ਹੈ ਕਿ ਇਹਨਾਂ ਰਸਾਲਿਆਂ ਦੀ ਪ੍ਰਕਾਸ਼ਨਾ ਮੁੜ ਆਰੰਭ ਕੀਤੀ ਜਾਵੇ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…