Nabaz-e-punjab.com

ਵਿੱਦਿਅਕ ਮੁਕਾਬਲਿਆਂ ਦਾ ਵਿਦਿਆਰਥੀਆਂ ਦੀ ਸ਼ਖ਼ਸੀਅਤ ਨਿਖ਼ਾਰਨ ਵਿੱਚ ਅਹਿਮ ਯੋਗਦਾਨ: ਕ੍ਰਿਸ਼ਨ ਕੁਮਾਰ

ਪ੍ਰਾਇਮਰੀ ਜਮਾਤਾਂ ਦੇ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਨਵੰਬਰ:
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀ ਅਗਵਾਈ ਵਿੱਚ ਪੰਜਾਬ ਦੇ ਸਮੂਹ ਬਲਾਕਾਂ ਵਿੱਚ ਕਰਵਾਏ ਗਏ। ਜ਼ਿਕਰਯੋਗ ਹੈ ਕਿ 14 ਨਵੰਬਰ ਨੂੰ ਸਕੂਲ ਪੱਧਰ ’ਤੇ ਮੁਕਾਬਲੇ ਕਰਵਾਏ ਗਏ ਸਨ. 19 ਨਵੰਬਰ ਨੂੰ ਕਲਸਟਰ ਪੱਧਰ ’ਤੇ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬਲਾਕ ਪੱਧਰ ‘ਤੇ ਭਾਗ ਲਿਆ। ਸਬੰਧਤ ਜਿਲ੍ਹਿਆਂ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਅਤੇ ਡਾਇਟ ਪ੍ਰਿੰਸੀਪਲਾਂ ਨੇ ਜ਼ਿਲ੍ਹੇ ਅਧੀਨ ਆਉਂਦੇ ਬਲਾਕਾਂ ਵਿੱਚ ਜਾ ਕੇ ਮੁਕਾਬਲਿਆਂ ਦਾ ਜ਼ਾਇਜਾ ਵੀ ਲਿਆ।
ਮੁਕਾਬਲਿਆਂ ਦੇ ਸਫਲ ਆਯੋਜਨ ਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਵਿਦਿਆਰਥੀਆਂ ਦਾ ਉਤਸ਼ਾਹ ਵਧਾਉਂਦਿਆਂ ਕਿਹਾ ਕਿ ਸਹਿ ਵਿੱਦਿਅਕ ਮੁਕਾਬਲਿਆਂ ਦਾ ਵਿਦਿਆਰਥੀ ਜੀਵਨ ਵਿੱਚ ਬਹੁਤ ਮਹੱਤਵ ਹੈ ਇਹਨਾਂ ਸਦਕਾ ਵਿਦਿਆਰਥੀਆਂ ਦੀ ਚੰਗੀ ਸ਼ਖ਼ਸੀਅਤ ਦੀ ਉਸਾਰੀ ਹੁੰਦੀ ਹੈ। ਉਹਨਾਂ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਵੀ ਦਿੱਤੀ ਅਤੇ ਕਿਹਾ ਕਿ ਇਹਨਾਂ ਮੁਕਾਬਲਿਆਂ ਨੇ ਵਿਦਿਆਰਥੀਆਂ ਦੇ ਛੁਪੇ ਹੁਨਰਾਂ ਨੂੰ ਨਿਖ਼ਾਰ ਕੇ ਇੱਕ ਨਵੀਂ ਉਡਾਣ ਦਿੱਤੀ ਹੈ , ਜਿਸ ਨਾਲ਼ ਭਵਿੱਖ ਵਿੱਚ ਉਹਨਾਂ ਵਿੱਚ ਹੋਰ ਵੀ ਆਤਮ-ਵਿਸ਼ਵਾਸ ਪੈਦਾ ਹੋਵੇਗਾ।
ਇੰਦਰਜੀਤ ਸਿੰਘ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪੀਝਸ਼ਦ ਕਮ ਡੀਪੀਆਈ ਐਲੀਮੈਂਟਰੀ ਸਿੱਖਿਆ ਪੰਜਾਬ ਨੇ ਉਹਨਾਂ ਮੁਕਾਬਲਿਆਂ ਲਈ ਯੋਜਨਾਬੰਦੀ ਕਰਨ ਵਾਲੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਅਤੇ ਸਮੂਹ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਦੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ ਹੈ। ਮੁਕਾਬਲਿਆਂ ਸਬੰਧੀ ਡਾ. ਦਵਿੰਦਰ ਬੋਹਾ ਸਟੇਟ ਪ੍ਰੋਜੈਕਟ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸੁੰਦਰ ਲਿਖਾਈ, ਭਾਸ਼ਣ, ਮੌਲਿਕ ਲਿਖਤ , ਬੋਲ ਲਿਖਤ, ਕਵਿਤਾ ਗਾਇਨ, ਪਹਾੜੇ ਅਤੇ ਆਮ ਗਿਆਨ ਮੁਕਾਬਲੇ ਕਰਵਾਏ ਗਏ। ਉਹਨਾਂ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਅਤੇ ਅਧਿਆਪਕ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਜਿਸ ਸਬੰਧੀ ਸ਼ਡਿਊਲਡ ਵਿਭਾਗ ਵੱਲੋਂ ਪਹਿਲਾਂ ਹੀ ਜਾਰੀ ਕੀਤਾ ਹੋਇਆ ਹੈ। ਉਹਨਾਂ ਦੱਸਿਆ ਕਿ ਅਧਿਆਪਕਾਂ ਦਾ ਕਹਿਣਾ ਹੈ ਕਿ ਇਹਨਾਂ ਮੁਕਾਬਲਿਆਂ ਵਿੱਚ ਹਰ ਵਿਦਿਆਰਥੀ ਨੂੰ ਆਪਣਾ ਝਾਕਾ ਖੋਲ੍ਹ ਕੇ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ ਹੈ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…