Share on Facebook Share on Twitter Share on Google+ Share on Pinterest Share on Linkedin ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਨਵੇਂ ਦਾਖ਼ਲਿਆਂ ਬਾਰੇ ਤਾਜ਼ਾ ਹਦਾਇਤਾਂ ਜਾਰੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਲਿਖਿਆ ਪੱਤਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਸਤੰਬਰ: ਮੌਜੂਦਾ ਸਿੱਖਿਆ ਸੈਸ਼ਨ ਵਿੱਚ ਸਰਕਾਰੀ ਸਕੂਲਾਂ ਦੀਆਂ ਵਿਲੱਖਣ ਪ੍ਰਾਪਤੀਆਂ ਅਤੇ ਮਿਆਰੀ ਸਿੱਖਿਆ ਕਰਕੇ ਨਵੇਂ ਦਾਖ਼ਲਿਆਂ ਵਿੱਚ ਰਿਕਾਰਡ ਵਾਧਾ ਹੋਇਆ ਹੈ। ਇਸ ਸਮੇਂ ਸਰਕਾਰੀ ਸਕੂਲਾਂ ਵਿੱਚ ਬਹੁਗਿਣਤੀ ਪ੍ਰਾਈਵੇਟ ਸਕੂਲਾਂ ਤੋਂ ਹਟ ਕੇ ਆਏ ਵਿਦਿਆਰਥੀਆਂ ਦੇ ਦਾਖ਼ਲੇ ਜਾਰੀ ਹੈ। ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਇੱਕ ਪੱਤਰ ਜਾਰੀ ਕਰਕੇ ਦਾਖ਼ਲੇ ਦੀ ਪ੍ਰਕਿਰਿਆ ਨੂੰ ਸੁਖਾਲਾ ਕਰਨ ਲਈ ਹਦਾਇਤਾਂ ਦਿੱਤੀਆਂ ਹਨ ਕਿ ਜੇਕਰ ਕੋਈ ਵਿਦਿਆਰਥੀ ਪ੍ਰਾਈਵੇਟ ਸਕੂਲ ਤੋਂ ਹਟ ਕੇ ਸਰਕਾਰੀ ਸਕੂਲ ਵਿੱਚ ਦਾਖ਼ਲ ਹੁੰਦਾ ਹੈ ਤਾਂ ਉਸ ਤੋਂ ਟਰਾਂਸਫ਼ਰ ਸਰਟੀਫਿਕੇਟ ਲੈਣ ਦੀ ਕੋਈ ਜ਼ਰੂਰਤ ਨਹੀਂ ਹੈ। ਸਕੂਲ ਮੁਖੀ ਅਜਿਹੇ ਵਿਦਿਆਰਥੀਆਂ ਨੂੰ ਆਪਣੀ ਤਸੱਲੀ ਦੇ ਅਧਾਰ ’ਤੇ ਦਾਖ਼ਲਾ ਦੇ ਸਕਦੇ ਹਨ ਅਤੇ ਅਜਿਹੇ ਕੇਸਾਂ ਵਿੱਚ ਮਾਪਿਆਂ ਕੋਲੋਂ ਬੱਚੇ ਦੀ ਸਰਕਾਰੀ ਸਕੂਲ ਵਿੱਚ ਪੜ੍ਹਾਈ ਸਬੰਧੀ ਲਿਖਤੀ ਰੂਪ ਸਹਿਮਤੀ ਲੈ ਲਈ ਜਾਵੇ। ਇਸ ਤੋਂ ਇਲਾਵਾ ਅਜਿਹੇ ਕਿਸੇ ਵੀ ਵਿਦਿਆਰਥੀ ਕੋਲ ਟਰਾਂਸਫ਼ਰ ਸਰਟੀਫਿਕੇਟ ਨਾ ਹੋਣ ਕਰਕੇ ਉਸਦੇ ਇਮਤਿਹਾਨ ਦੇਣ ਵਿੱਚ ਕੋਈ ਵੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ ਅਤੇ ਦਾਖ਼ਲਾ ਹੋਣ ਤੋਂ ਬਾਅਦ ਹੀ ਟਰਾਂਸਫ਼ਰ ਸਰਟੀਫਿਕੇਟ ਦੀ ਮੰਗ ਕੀਤੀ ਜਾਵੇ। ਅਜਿਹੇ ਕੇਸਾਂ ਵਿੱਚ ਜੇਕਰ ਪ੍ਰਾਈਵੇਟ ਸਕੂਲ ਵਿਦਿਆਰਥੀ ਦਾ ਟਰਾਂਸਫ਼ਰ ਸਰਟੀਫ਼ਿਕੇਟ ਦੇਣ ਲਈ ਮਨ੍ਹਾ ਕਰਦੇ ਹਨ ਤਾਂ ਇਸ ਸਬੰਧੀ ਸ਼ਿਕਾਇਤ ਦੇ ਰੂਪ ਵਿੱਚ ਸਕੂਲ ਦਾ ਵੇਰਵਾ ਮੁੱਖ ਦਫ਼ਤਰ ਵਿਖੇ ਸਹਾਇਕ ਡਾਇਰੈਕਟਰ ਸੰਜੀਵ ਸ਼ਰਮਾ ਜਾਂ ਸਬੰਧਤ ਜ਼ਿਲ੍ਹੇ ਦੇ ਨੋਡਲ ਅਫ਼ਸਰ ਨੂੰ ਭੇਜਿਆ ਜਾਵੇ। ਕੁੱਝ ਕੇਸਾਂ ਵਿੱਚ ਵਿਦਿਆਰਥੀਆਂ ਕੋਲ ਜਨਮ ਸਰਟੀਫਿਕੇਟ ਨਹੀਂ ਹੁੰਦਾ ਹੈ, ਉਸ ਬਾਰੇ ਵਿਭਾਗੀ ਪੱਤਰ ਵਿੱਚ ਅਜਿਹੀ ਸਥਿਤੀ ਨੂੰ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਉਨ੍ਹਾਂ ਵਿਦਿਆਰਥੀਆਂ ਨੂੰ ਵੀ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਨ ਤੋਂ ਮਨ੍ਹਾ ਨਾ ਕੀਤਾ ਜਾਵੇ ਸਗੋਂ ਅਜਿਹੇ ਵਿਦਿਆਰਥੀਆਂ ਦਾ ਦਾਖ਼ਲਾ ਪ੍ਰੋਵੀਜ਼ਨਲ ਅਧਾਰ ’ਤੇ ਕਰ ਲਿਆ ਜਾਵੇ। ਇਸ ਸਬੰਧੀ ਜਾਰੀ ਹਦਾਇਤਾਂ ਅਨੁਸਾਰ ਕੁੱਝ ਵਿਦਿਆਰਥੀਆਂ ਦੇ ਜਨਮ ਸਰਟੀਫਿਕੇਟ ਡਿਜੀ-ਲਾਕਰ ’ਤੇ ਉਪਲਬਧ ਹੁੰਦੇ ਹਨ। ਲਿਹਾਜ਼ਾ ਅਜਿਹੇ ਵਿਦਿਆਰਥੀਆਂ ਨੂੰ ਵੀ ਪਿੰ੍ਰਟਿਡ ਜਨਮ ਸਰਟੀਫਿਕੇਟ ਦੇਣ ਲਈ ਮਜਬੂਰ ਨਾ ਕੀਤਾ ਜਾਵੇ ਅਤੇ ਬਿਨਾਂ ਕਿਸੇ ਦੇਰੀ ਸਬੰਧਤ ਵਿਦਿਆਰਥੀ ਦਾ ਸਕੂਲ ਵਿੱਚ ਦਾਖ਼ਲਾ ਕਰ ਲਿਆ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ