Share on Facebook Share on Twitter Share on Google+ Share on Pinterest Share on Linkedin ਸਿੱਖਿਆ ਵਿਭਾਗ ਵੱਲੋਂ ਡਿਊਟੀ ’ਚ ਕੁਤਾਹੀ ਦੇ ਦੋਸ਼ ਵਿੱਚ 163 ਸਰਕਾਰੀ ਪ੍ਰਾਇਮਰੀ ਅਧਿਆਪਕਾਂ ਨੂੰ ਚਾਰਜਸ਼ੀਟ ਫਿਰਜ਼ੋਪੁਰ ਵਿੱਚ ਸਕੂਲਾਂ ਦੀ ਚੈਕਿੰਗ ਕਰਨ ਪੁੱਜੀ ਅਧਿਕਾਰੀਆਂ ਟੀਮ ਦਾ ਵਿਰੋਧ, ਵਿਦਿਆਰਥੀਆਂ ਨੂੰ ਰਾਹ ਵਿੱਚ ਬਿਠਾ ਕੇ ਰੋਕਿਆ ਲਾਂਘਾ ਨਿਰੀਖਣ ਕਰਨ ਪੁੱਜੇ ਡੀਪੀਆਈ ਨੂੰ ਸਕੂਲ ਵਿੱਚ ਬੰਦੀ ਬਣਾਉਣ ਦੀ ਕੋਸ਼ਿਸ਼ ਡੀਪੀਆਈ ਵੱਲੋਂ ਡੀਸੀ ਫਿਰੋਜ਼ਪੁਰ ਨਾਲ ਮੁਲਾਕਾਤ ਕਰਕੇ ਸਕੂਲ ਸਟਾਫ਼ ਵਿਰੁੱਧ ਕਾਰਵਾਈ ਦੀ ਸਿਫਾਰਸ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਪਰੈਲ: ਸਿੱਖਿਆ ਵਿਭਾਗ ਪੰਜਾਬ ਵੱਲੋਂ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਵਿੱਚ 163 ਸਰਕਾਰੀ ਪ੍ਰਾਇਮਰੀ ਅਧਿਆਪਕਾਂ ਨੂੰ ਚਾਰਜਸ਼ੀਟ ਕੀਤਾ ਗਿਆ ਹੈ। ਇਹ ਕਾਰਵਾਈ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਉਚਿੱਤ ਪਾਲਣਾ ਨਾ ਕਰਨ ਦੇ ਦੋਸ਼ ਵਿੱਚ ਕੀਤੀ ਗਈ ਹੈ। ਜਦੋਂਕਿ ਕਈ ਅਧਿਆਪਕਾਂ ’ਤੇ ਗੈਰ ਹਾਜ਼ਰ ਰਹਿਣ ਦਾ ਦੋਸ਼ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬੱਚਿਆਂ ਦਾ ਸਿੱਖਣ ਪੱਧਰ ਉੱਚਾ ਚੁੱਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਸਰਕਾਰੀ ਸਕੂਲਾਂ ਵਿੱਚ ਗੁਣਾਤਮਿਕ ਅਤੇ ਗਿਣਾਤਮਿਕ ਸੁਧਾਰ ਲਈ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰਾਜੈਕਟ ਚਲਾਏ ਜਾ ਰਹੇ ਹਨ। ਜ਼ਿਆਦਾਤਰ ਅਧਿਆਪਕ ਇਸ ਨੂੰ ਆਪਣੇ ’ਤੇ ਬੋਝ ਸਮਝ ਕੇ ਵਿਰੋਧ ਕਰ ਰਹੇ ਹਨ। ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਡੀਜੀਐਸਈ, ਡੀਪੀਆਈ (ਐਲੀਮੈਂਟਰੀ), ਸਹਾਇਕ ਡਾਇਰੈਕਟਰ, ਡਿਪਟੀ ਡਾਇਰਕੈਟਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ) ਦੀ ਸਿਫਾਰਸ਼ਾਂ ਅਤੇ ਸਿੱਖਿਆ ਸੁਧਾਰ ਵਾਲੀਆਂ ਟੀਮਾਂ ਦੀਆਂ ਰਿਪੋਰਟਾਂ ਅਨੁਸਾਰ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਸਬੰਧੀ ਹਦਾਇਤਾਂ ਨੂੰ ਉਚਿੱਤ ਢੰਗ ਨਾਲ ਲਾਗੂ ਨਾ ਕਰਨ ਸਬੰਧੀ 163 ਪ੍ਰਾਇਮਰੀ ਅਧਿਆਪਕਾਂ ਨੂੰ ਦੋਸ਼ ਸੂਚੀਆਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਅਧਿਆਪਕਾਂ ਵਿਰੁੱਧ ਬਿਨਾਂ ਕਿਸੇ ਦੇਰੀ ਤੋਂ ਵਿਭਾਗੀ ਅਨੁਸ਼ਾਸਨੀ ਕਾਰਵਾਈ ਵੀ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਸਿੱਖਿਆ ਵਿਭਾਗ ਦੇ ਸਕੱਤਰ ਨੂੰ 50 ਹਜ਼ਾਰ ਪ੍ਰਾਇਮਰੀ ਅਧਿਆਪਕਾਂ ਦੇ ਹਦਾਇਤਾਂ ਨਾ ਮੰਨਣ ਦੇ ਸਬੰਧੀ ਸੋਸ਼ਲ ਮੀਡੀਆ ਰਾਹੀਂ ਸੁਨੇਹੇ ਭੇਜੇ ਜਾਣ ਦੀ ਚਰਚਾ ਸੀ ਪਰ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ) ਦੀ ਅਗਵਾਈ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪ੍ਰਾਇਮਰੀ ਸਕੂਲਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ 150 ਤੋਂ ਵੱਧ ਅਧਿਆਪਕਾਂ ਨੂੰ ਵਿਭਾਗ ਦੀਆਂ ਹਦਾਇਤਾਂ ਨਾ ਮੰਨਣ ਦਾ ਦੋਸ਼ ਪਾਇਆ ਗਿਆ ਅਤੇ ਉਨ੍ਹਾਂ ਦੇ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਗਈ। ਉਧਰ, ਬੁੱਧਵਾਰ ਨੂੰ ਫਿਰ ਤੋਂ ਡੀਜੀਐਸਈ ਪ੍ਰਸ਼ਾਂਤ ਗੋਇਲ, ਡੀਪੀਆਈ (ਐਲੀਮੈਂਟਰੀ) ਇੰਦਰਜੀਤ ਸਿੰਘ, ਸਹਾਇਕ ਡਾਇਰੈਕਟਰ ਜਰਨੈਲ ਸਿੰਘ ਕਾਲਕੇ, ਡਿਪਟੀ ਡਾਇਰਕੈਟਰ ਦਵਿੰਦਰ ਸਿੰਘ ਬੋਹਾ ਦੀ ਅਗਵਾਈ ਵਾਲੀਆਂ ਟੀਮਾਂ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਅਤੇ ਹੋਰਨਾਂ ਨੇੜਲੇ ਸਕੂਲਾਂ ਦਾ ਤੂਫ਼ਾਨੀ ਦੌਰਾ ਕਰਕੇ ਚੈਕਿੰਗ ਕਰਨ ਦੀ ਕੋਸ਼ਿਸ਼ ਕੀਤੀ ਗਈ। ਸੂਤਰ ਦੱਸਦੇ ਹਨ ਕਿ ਕਿਸੇ ਵੀ ਸਕੂਲ ਵਿੱਚ ਅਧਿਕਾਰੀਆਂ ਨੂੰ ਵਿਜ਼ਿਟ ਨਹੀਂ ਪਾਉਣ ਦਿੱਤੀ ਗਈ ਅਤੇ ਇੱਕ ਸਕੂਲ ਦੇ ਐਂਟਰੀ ਪੁਆਇੰਟ ’ਤੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸੜਕ ’ਤੇ ਬਿਠਾ ਕੇ ਡੀਪੀਆਈ ਦਾ ਰਾਹ ਰੋਕ ਕੇ ਉਨ੍ਹਾਂ ਨੂੰ ਬੰਦੀ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਸਬੰਧੀ ਡੀਪੀਆਈ (ਐਲੀਮੈਂਟਰੀ) ਇੰਦਰਜੀਤ ਸਿੰਘ ਨੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ ਅਤੇ ਸਬੰਧਤ ਸਕੂਲ ਸਟਾਫ਼ ਦੇ ਖ਼ਿਲਾਫ਼ ਕਾਰਵਾਈ ਦੀ ਸਿਫਾਰਸ਼ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ