nabaz-e-punjab.com

ਸਿੱਖਿਆ ਵਿਭਾਗ ਵੱਲੋਂ ਰਾਜਨੀਤੀ ਸ਼ਾਸਤਰ ਵਿਸ਼ੇ ਦੀ ਦੋ ਰੋਜ਼ਾ ਆਨਲਾਈਨ ਸਿਖਲਾਈ ਸਮਾਪਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਈ:
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਅਧੀਨ ਪੰਜਾਬ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਅਧਿਆਪਕਾਂ ਦੇ ਲਗਾਏ ਜਾ ਰਹੇ ਸਿਖਲਾਈ ਪ੍ਰੋਗਰਾਮਾਂ ਦੀ ਲੜੀ ਵਿੱਚ ਰਾਜਨੀਤੀ ਸ਼ਾਸਤਰ ਵਿਸ਼ੇ ਦੇ ਲਗਪਗ 800 ਲੈਕਚਰਾਰਾਂ ਅਤੇ ਰਾਜਨੀਤੀ ਸ਼ਾਸਤਰ ਵਿਸ਼ਾ ਪੜ੍ਹਾਉਣ ਵਾਲੇ ਅਧਿਆਪਕਾਂ ਦੇ ਦੋ ਰੋਜ਼ਾ ਵਰਚੂਅਲ ਕਪੈਸਟੀ ਬਿਲਡਿੰਗ ਪ੍ਰੋਗਰਾਮ ਦਾ ਸਫ਼ਲ ਆਯੋਜਨ ਕੀਤਾ ਗਿਆ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਵਰਚੂਅਲ ਸਿਖਲਾਈ ਦਾ ਮੁੱਖ ਉਦੇਸ਼ ਜਿੱਥੇ ਅਧਿਆਪਕਾਂ ਨੂੰ ਸਮੇਂ ਦਾ ਹਾਣੀ ਬਣਾਉਣਾ ਹੈ, ਉੱਥੇ ਵੱਖ-ਵੱਖ ਵਿਸ਼ਿਆਂ ਦੀਆਂ ਰੋਚਕ ਪੜ੍ਹਨ-ਪੜ੍ਹਾਉਣ ਵਿਧੀਆਂ ਨੂੰ ਵੀ ਵਿਕਸਤ ਕਰਨਾ ਹੈ।
ਇਸ ਮੌਕੇ ਸਟੇਟ ਪ੍ਰਾਜੈਕਟ ਟਰੇਨਿੰਗ ਕੋਆਰਡੀਨੇਟਰ ਬਲਦੇਵ ਸਿੰਘ ਅਤੇ ਵਿਸ਼ਾ ਕੋਆਰਡੀਨੇਟਰ ਹਰਮੀਤ ਸਿੰਘ ਨੇ ਦੱਸਿਆ ਕਿ ਇਸ ਆਨਲਾਈਨ ਸਿਖਲਾਈ ਦੌਰਾਨ ਰਾਜਨੀਤੀ ਸ਼ਾਸਤਰ ਵਿਸ਼ੇ ਨੂੰ ਪੜ੍ਹਾਉਣ ਦੀਆਂ ਬਾਰੀਕੀਆਂ ਤੋਂ ਇਲਾਵਾ ਪ੍ਰਸ਼ਨ ਪੱਤਰ ਦੇ ਨਮੂਨੇ, ਪ੍ਰਾਜੈਕਟ ਵਰਕ, ਵਿਸ਼ੇ ਨੂੰ ਰੋਚਿਕ ਢੰਗ ਨਾਲ ਪੜ੍ਹਾਉਣ ਵਿੱਚ ਸੂਚਨਾ ਤਕਨੀਕੀ ਦੀ ਵਰਤੋਂ ਆਦਿ ਮਹੱਤਵਪੂਰਨ ਨੁਕਤਿਆਂ ਬਾਰੇ ਸਿਖਲਾਈ ਪ੍ਰਦਾਨ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਨੂੰ ਆਯੋਜਿਤ ਕਰਵਾਉਣ ਵਿੱਚ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਦੀ ਸਮੁੱਚੀ ਟੀਮ ਜਿਸ ਵਿੱਚ ਸਟੇਟ ਰਿਸੋਰਸ ਪਰਸਨ ਗੁਰਮੀਤ ਸਿੰਘ ਭੋਮਾ, ਹਰਮਿੰਦਰ ਕੌਰ, ਡਾ. ਮਦਨ ਲਾਲ, ਸ਼ਿਵਰਾਜ ਸਿੰਘ ਢਿੱਲੋਂ, ਸ਼ਿਵ ਸਿੰਘ,ਪਰਮਿੰਦਰ ਸਿੰਘ, ਜਗਤਾਰ ਰਾਮ, ਲਖਵੀਰ ਸਿੰਘ ਅਤੇ ਸ੍ਰੀਮਤੀ ਜਸਪ੍ਰੀਤ ਕੌਰ ਤੋਂ ਇਲਾਵਾ ਜ਼ਿਲ੍ਹਿਆਂ ਦੇ ਰਿਸੋਰਸ ਪਰਸਨਾ ਨੇ ਸਹਿਯੋਗ ਦਿੱਤਾ। ਸਿਖਲਾਈ ਦੀ ਸਮਾਪਤੀ ਮੌਕੇ ਟਰੇਨਿੰਗ ਕੋਆਰਡੀਨੇਟਰ ਬਲਦੇਵ ਸਿੰਘ ਅਤੇ ਵਿਸ਼ਾ ਕੋਆਰਡੀਨੇਟਰ ਹਰਮੀਤ ਸਿੰਘ ਨੇ ਟਰੇਨਿੰਗ ਵਿੱਚ ਭਾਗ ਲੈਣ ਵਾਲੇ ਸਾਰੇ ਲੈਕਚਰਾਰਾਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਅਜਿਹੇ ਆਯੋਜਨ ਕਰਵਾਉਣ ਦਾ ਭਰੋਸਾ ਦਿੱਤਾ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…