Nabaz-e-punjab.com

ਸਿੱਖਿਆ ਵਿਭਾਗ ਵੱਲੋਂ ਚਾਰ ਜ਼ਿਲ੍ਹਿਆਂ ਦੇ ਸਕੂਲ ਮੁਖੀਆਂ ਦੀ ਤਿੰਨ ਰੋਜ਼ਾ ਸਿਖਲਾਈ ਵਰਕਸ਼ਾਪ ਆਯੋਜਿਤ

ਵਿਸ਼ਿਆਂ ਨੂੰ ਡੂੰਘਾਈ ਨਾਲ ਸਮਝਣ ਲਈ ਸਿੱਖਿਆ ਵਿਭਾਗ ਨੇ ਈ-ਕੰਟੈਂਟ ਬਹੁਤ ਮਿਹਨਤ ਨਾਲ ਤਿਆਰ ਕੀਤਾ: ਕ੍ਰਿਸ਼ਨ ਕੁਮਾਰ

ਐਸ.ਏ.ਐਸ. ਨਗਰ (ਮੁਹਾਲੀ), 13 ਅਕਤੂਬਰ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਐਸ.ਏ.ਐਸ. ਨਗਰ (ਮੁਹਾਲੀ) ਸਮੇਤ ਗੁਆਂਢੀ ਜ਼ਿਲ੍ਹਿਆਂ ਫਤਹਿਗੜ੍ਹ ਸਾਹਿਬ, ਰੂਪਨਗਰ ਅਤੇ ਪਟਿਆਲਾ ਦੇ ਸਕੂਲ ਮੁਖੀਆਂ ਦੀ ਤਿੰਨ ਰੋਜ਼ਾ ਸਿਖਲਾਈ ਵਰਕਸ਼ਾਪ ਲਗਾਈ ਗਈ। ਇਸ ਮੌਕੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਕੂਲ ਮੁਖੀਆਂ ਨੂੰ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਨਿਰੰਤਰ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਸ ਸਬੰਧੀ ਵਿਸ਼ਿਆਂ ਨੂੰ ਡੂੰਘਾਈ ਨਾਲ ਸਮਝਣ ਲਈ ਵਿਭਾਗ ਵੱਲੋਂ ਈ-ਕੰਟੈਂਟ ਬਹੁਤ ਮਿਹਨਤ ਨਾਲ ਤਿਆਰ ਕੀਤਾ ਗਿਆ ਹੈ। ਅਧਿਆਪਕਾਂ ਨੂੰ ਇਸ ਦੀ ਵਰਤੋਂ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਤਾਂ ਜੋ ਵਿਦਿਆਰਥੀ ਵਿਸ਼ੇ ਨੂੰ ਪ੍ਰਭਾਵਸ਼ਾਲੀ ਤੇ ਰੌਚਕ ਤਰੀਕੇ ਨਾਲ ਸਿੱਖ ਸਕਣ।
ਇਸ ਤੋਂ ਪਹਿਲਾਂ ਡਿਪਟੀ ਐਸਪੀਡੀ ਮਨੋਜ ਕੁਮਾਰ ਨੇ ਦੱਸਿਆ ਕਿ ਅਜਿਹੀਆਂ ਸਿਖਲਾਈ ਵਰਕਸ਼ਾਪਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਗਾਈਆਂ ਜਾਣਗੀਆਂ ਅਤੇ ਸਕੂਲ ਮੁਖੀਆਂ ਨੂੰ ਲੀਡਰਸ਼ਿਪ ਸਬੰਧੀ ਸਹੀ ਸੇਧ ਪ੍ਰਦਾਨ ਕੀਤੀ ਜਾਵੇਗੀ। ਇਸ ਸਿਖਲਾਈ ਵਰਕਸ਼ਾਪ ਦੌਰਾਨ ਇੰਡੀਆ ਸਕੂਲ ਲੀਡਰਸ਼ਿਪ ਇੰਸਟੀਚਿਊਟ ਵੱਲੋਂ ਮੈਡਮ ਮਾਨਵੀ, ਮੈਡਮ ਛਵੀ ਅਤੇ ਕੰਵਲਜੀਤ ਕੌਰ ਨੇ ਸਿਖਲਾਈ ਪ੍ਰਦਾਨ ਕੀਤੀ।
ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਇੰਡੀਆ ਸਕੂਲ ਲੀਡਰਸ਼ਿਪ ਇੰਸਟੀਚਿਊਟ ਦੇ ਸਹਿਯੋਗ ਨਾਲ ਸਕੂਲ ਮੁਖੀਆਂ ਨੂੰ ਲੀਡਰਸ਼ਿਪ ਸਬੰਧੀ ਤਿੰਨ ਰੋਜ਼ਾ ਸਿਖਲਾਈ ਪ੍ਰਦਾਨ ਕੀਤੀ ਗਈ। ਇਸ ਦੌਰਾਨ ਸਕੂਲ ਮੁਖੀਆਂ ਨੂੰ ਵੱਖ-ਵੱਖ ਕਿਰਿਆਵਾਂ ਕਰਵਾਈਆਂ ਗਈਆਂ ਅਤੇ ਉਨ੍ਹਾਂ ਨੂੰ ਵਿਦਿਆਰਥੀਆਂ ਨੂੰ ਹਰ ਪੱਖੋਂ ਸੇਧ ਦੇਣ ਲਈ ਸਿੱਖਿਅਤ ਕੀਤਾ ਗਿਆ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…