Share on Facebook Share on Twitter Share on Google+ Share on Pinterest Share on Linkedin ਸਿੱਖਿਆ ਵਿਭਾਗ ਵੱਲੋਂ ਇਨ ਸਰਵਿਸ ਸਿਖਲਾਈ ਕੇਂਦਰਾਂ ਦੇ 28 ਸੀਨੀਅਰ ਲੈਕਚਰਾਰਾਂ ਨੂੰ ਪ੍ਰਿੰਸੀਪਲ ਲਾਉਣ ਦਾ ਫੈਸਲਾ ਮੌਜੂਦਾ ਸਟਾਫ਼ ਦੀ ਸੁਚੱਜੀ ਵਰਤੋਂ ਕੀਤੀ ਜਾਵੇਗੀ: ਅਰੁਣਾ ਚੌਧਰੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਜੁਲਾਈ: ਸਿੱਖਿਆ ਵਿਭਾਗ ਵੱਲੋਂ ਵਾਧੂ ਪੋਸਟਾਂ ’ਤੇ ਬੈਠੇ ਅਧਿਕਾਰੀਆਂ ਨੁੂੰ ਲੋੜੀਂਦੀਆਂ ਖਾਲੀ ਪਈਆਂ ਪੋਸਟਾਂ ’ਤੇ ਤੈਨਾਤ ਕਰਨ ਦੀ ਮੁਹਿੰਮ ਤਹਿਤ 11 ਸਰਕਾਰੀ ਇਨ ਸਰਵਿਸ ਸਿਖਲਾਈ ਕੇਂਦਰਾਂ ਦੇ 28 ਸੀਨੀਅਰ ਲੈਕਚਰਾਰਾਂ ਨੁੂੰ ਸਰਕਾਰੀ ਸੀਨੀਅਰ ਸਿਖਲਾਈ ਕੇਂਦਰਾਂ ਵਿੱਚ ਖਾਲੀ ਪੋਸਟਾਂ ’ਤੇ ਤੈਨਾਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੀ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਇਨ ਸਰਵਿਸ ਸਿਖਲਾਈ ਕੇਂਦਰਾਂ ਵਿੱਚ ਸੀਨੀਅਰ ਲੈਕਚਰਾਰ ਵਜੋਂ ਕੰਮ ਕਰ ਰਹੇ ਪੀ. ਈ. ਐਸ. ਅਧਿਕਾਰੀਆਂ ਕੋਲ ਇਸ ਵੇਲੇ ਕੋਈ ਵੀ ਕੰਮ ਨਹੀਂ ਹੈ ਕਿਉਂਕਿ ਸਿਖਲਾਈ ਦਾ ਕੰਮ ਡਾਇਟਾਂ ਵਿੱਚ ਪਹਿਲਾਂ ਹੀ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲਾਂ ਤੋਂ ਸੱਖਣੇ ਪਏ ਹਨ। ਉਨ੍ਹਾਂ ਅਗਾਂਹ ਕਿਹਾ ਕਿ 28 ਸੀਨੀਅਰ ਲੈਕਚਰਾਰਾਂ ਨੂੰ ਖਾਲੀ ਸਕੂਲਾਂ ਵਿੱਚ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਵੇਰਵੇ ਦਿੰਦੇ ਦੱਸਿਆ ਕਿ ਅੰਮ੍ਰਿਤਸਰ ਵਿੱਚ 4, ਬਠਿੰਡਾ, ਜਲੰਧਰ, ਲੁਧਿਆਣਾ ਤੇ ਪਟਿਆਲਾ ਵਿੱਚ 3-3 ਅਤੇ ਫਰੀਦਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਰੋਪੜ ਤੇ ਸੰਗਰੂਰ ਵਿੱਚ 2-2 ਸੀਨੀਅਰ ਲੈਕਚਰਾਰਾਂ ਨੁੰ ਸਕੂਲਾਂ ਵਿੱਚ ਬਤੌਰ ਪ੍ਰਿੰਸੀਪਲ ਤੈਨਾਤ ਕੀਤਾ ਜਾਵੇਗਾ। ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਇਨ੍ਹਾਂ 28 ਸੀਨੀਅਰ ਲੈਕਚਰਾਰਾਂ ਨੁੂੰ ਖਾਲੀ ਪੋਸਟਾਂ ਅਧੀਨ ਇਨ੍ਹਾਂ ਦੀ ਇੱਛਾ ਅਨੁਸਾਰ ਲਗਾਇਆ ਜਾਵੇਗਾ ਤਾਂ ਜੋ ਸਕੂਲਾਂ ਦਾ ਕੰਮ ਹੋਰ ਵਧੀਆ ਤਰੀਕੇ ਨਾਲ ਚੱਲ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿੱਥੇ ਵਿਦਿਆਰਥੀਆਂ ਨੁੂੰ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹੈ ਉੱਥੇ ਮੌਜੂਦਾ ਸਟਾਫ ਦੀ ਸੁਚੱਜੀ ਵਰਤੋਂ ਕਰਦਿਆਂ ਵਾਧੂ ਪੋਸਟਾਂ ’ਤੇ ਕੰਮ ਕਰਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਲੋੜੀਂਦੀਆਂ ਖਾਲੀ ਪੋਸਟਾਂ ’ਤੇ ਲਾਉਣ ਲਈ ਵੀ ਵਚਨਬੱਧ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ