Nabaz-e-punjab.com

ਸਿੱਖਿਆ ਵਿਭਾਗ ਵੱਲੋਂ ਵਧੀਆ ਕੰਮਾਂ ਬਦਲੇ 16 ਪ੍ਰਾਇਮਰੀ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਫਰਵਰੀ:
ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾ ਰਹੇ 16 ਅਧਿਆਪਕਾਂ ਨੂੰ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਮੁੱਖ ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦੇ ਕਾਨਫਰੰਸ ਹਾਲ ਵਿੱਚ ਪ੍ਰਸ਼ੰਸ਼ਾ-ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਡਾਇਰੈਕਟਰ ਸਿੱਖਿਆ ਵਿਭਾਗ ਐਲੀਮੈਟਰੀ ਸਿੱਖਿਆ ਇੰਦਰਜੀਤ ਸਿੰਘ ਵੀ ਉਚੇਚੇ ਤੌਰ ’ਤੇ ਹਾਜ਼ਰ ਰਹੇ। ਇਨ੍ਹਾਂ ਪ੍ਰਾਇਮਰੀ ਅਧਿਆਪਕਾਂ ਵਿੱਚ ਸੰਗਰੂਰ ਤੋਂ ਜਸਵੰਤ ਸਿੰਘ ਸਪਸ ਕੜਿਆਲ ਤੇ ਭੁਪਿੰਦਰ ਸਿੰਘ ਸਪਸ ਬੱਲੋ ਪੱਤੀ ਚੀਮਾ, ਬਠਿੰਡਾ ਤੋੱ ਕਸ਼ਮੀਰ ਸਿੰਘ ਸਪਸ ਬੁਰਜ ਸੇਮਾ, ਪਠਾਨਕੋਟ ਤੋਂ ਸੁਨੀਤਾ ਦੇਵੀ ਹੈੱਡ ਟੀਚਰ ਸਪਸ ਮੱਟੀ ਤੇ ਬਬੀਤਾ ਸ਼ਰਮਾ ਹੈੱਡ ਟੀਚਰ ਸਪਸ ਨਵਾਂ ਗੁਗਰਾਂ, ਸਭਸ ਨਗਰ ਤੋਂ ਇੰਦਰਜੀਤ ਕੌਰ ਹੈੱਡ ਟੀਚਰ ਸਪਸ ਸੁੱਧਾ ਮਾਜਰਾ ਤੇ ਨੀਤੂ ਪੁਰੀ ਸਪਸ ਕਾਠਗੜ੍ਹ, ਬਰਨਾਲਾ ਤੋਂ ਹਿਮਾਨੀ ਸ਼ਰਮਾ ਸਪਸ ਮਹਿਲ ਕਲਾਂ, ਫਾਜ਼ਿਲਕਾ ਤੋਂ ਮਮਤਾ ਸਚਦੇਵਾ ਸਪਸ ਢਾਣੀ ਅਮਰਪੁਰਾ, ਗੁਰਦਾਸਪੁਰ ਤੋਂ ਕਮਲ ਕੁਮਾਰ ਸਪਸ ਤਲਵੰਡੀ, ਅੰਮ੍ਰਿਤਸਰ ਤੋਂ ਭੁਪਿੰਦਰ ਕੌਰ ਹੈੱਡ ਟੀਚਰ ਸਪਸ ਭੋਏਵਾਲ ਤੇ ਅਰਜਿੰਦਰ ਸਿੰਘ ਸਪਸ ਨਿੱਜਰਪੁਰਾ ਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਤੋਂ ਚੰਚਲ ਸਪਸ ਲੇਬਰ ਕਲੋਨੀ ਮੰਡੀ ਗੋਬਿੰਦਗੜ੍ਹ ਤੇ ਜੀਵਨ ਦੇਵੀ ਹੈੱਡ ਟੀਚਰ ਸਪਸ ਫਤਿਹਪੁਰ ਜੱਟਾਂ ਸ਼ਾਮਲ ਹਨ।
ਇਸ ਮੌਕੇ ਸਿੱਖਿਆ ਸਕੱਤਰ ਨੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਜਿਹੜੇ ਅਧਿਆਪਕ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਵਿਭਾਗ ਦਾ ਮਾਣ ਵਧਾ ਰਹੇ ਹਨ ਅਤੇ ਸਕੂਲਾਂ ਵਿੱਚ ਗੁਣਾਤਮਿਕ ਤੇ ਗਿਣਾਤਮਿਕ ਵਿਕਾਸ ਕਰ ਰਹੇ ਹਨ ਵਿਭਾਗ ਉਨ੍ਹਾਂ ਨੂੰ ਸਨਮਾਨਿਤ ਕਰ ਰਿਹਾ ਹੈ। ਇਸ ਨਾਲ ਅਧਿਆਪਕਾਂ ਦਾ ਮਨੋਬਲ ਵਧਦਾ ਹੈ ਅਤੇ ਹੋਰ ਅਧਿਆਪਕ ਵੀ ਪ੍ਰੇਰਿਤ ਹੁੰਦੇ ਹਨ। ਇਸ ਮੌਕੇ ਸਨਮਾਨਿਤ ਅਧਿਆਪਕਾਂ ਨੇ ਕਿਹਾ ਕਿ ਉਹ ਪਹਿਲੀ ਵਾਰ ਦੇਖ ਰਹੇ ਹਨ ਕਿ ਸਿੱਖਿਆ ਵਿਭਾਗ ਵੱਲੋਂ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿੱਚ ਅਧਿਆਪਕਾਂ ਨੂੰ ਵੱਡੀ ਗਿਣਤੀ ਵਿੱਚ ਸਨਮਾਨਿਤ ਕੀਤਾ ਜਾ ਰਿਹਾ ਹੈ। ਇਹ ਕਾਬਿਲ-ਏ-ਤਾਰੀਫ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਸੇਵਾਮੁਕਤ ਹੋ ਰਹੇ ਅਧਿਆਪਕਾਂ ਨੂੰ ਵੀ ਮੁੱਖ ਦਫ਼ਤਰ ਵਿੱਚ ਬੁਲਾ ਕੇ ਸਨਮਾਨਿਤ ਕੀਤਾ ਗਿਆ ਹੈ। ਇਸ ਨਾਲ ਅਧਿਆਪਕਾਂ ਦੇ ਪਰਿਵਾਰਾਂ ਨੂੰ ਵੀ ਮਾਣ ਮਹਿਸੂਸ ਹੋਇਆ ਹੈ। ਇਸ ਮੌਕੇ ਸਹਾਇਕ ਡਾਇਰੈਕਟਰ (ਟਰੇਨਿੰਗਾਂ) ਜਰਨੈਲ ਸਿੰਘ ਕਾਲੇਕੇ ਅਤੇ ਸਟੇਟ ਕੋਆਰਡੀਨੇਟਰ ਡਾ. ਦਵਿੰਦਰ ਸਿੰਘ ਬੋਹਾ, ਬੁਲਾਰਾ ਰਜਿੰਦਰ ਸਿੰਘ ਚਾਨੀ ਅਤੇ ਸਿੱਖਿਆ ਵਿਭਾਗ ਦੇ ਹੋਰ ਆਲ੍ਹਾ ਅਧਿਕਾਰੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…