Share on Facebook Share on Twitter Share on Google+ Share on Pinterest Share on Linkedin ਵਿਦਿਆਰਥੀਆਂ ਨੂੰ ਸਿਹਤ ਸਬੰਧੀ ਜਾਗਰੂਕ ਕਰ ਰਿਹੈ ਸਿੱਖਿਆ ਵਿਭਾਗ ਮੁਹਿੰਮ ਦੌਰਾਨ ਵਾਤਾਵਰਣ ਅਤੇ ਪਾਣੀ ਦੀ ਮਹਤੱਤਾ ਤੋਂ ਵੀ ਕਰਵਾਇਆ ਜਾਵੇਗਾ ਜਾਣੂੰ ਚੰਡੀਗੜ•, 22 ਜੁਲਾਈ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ•ਦੇ ਬੱਚਿਆਂ ਨੂੰ ਸਿਹਤ ਸਬੰਧੀ ਜਾਗਰੂਕ ਕਰਨ ਲਈ ਸਿੱਖਿਆ ਵਿਭਾਗ ਵਿਸ਼ੇਸ਼ ਮੁਹਿੰਮ ਚਲਾ ਰਿਹਾ ਹੈ। ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਨੂੰ ਪੜ•ਾਈ ਦੇ ਨਾਲ ਨਾਲ ਸਿਹਤ ਸਬੰਧੀ ਜਾਗਰੂਕ ਕਰਨਾ ਵੀ ਜ਼ਰੂਰੀ ਹੈ ਕਿਉਂਕਿ ਜੇ ਬੱਚੇ ਤੰਦਰੁਸਤ ਹੋਣਗੇ ਤਾਂ ਹੀ ਸਹੀ ਤਰੀਕੇ ਨਾਲ ਪੜ•ਾਈ ਕਰ ਸਕਣਗੇ ਅਤੇ ਰੋਜ਼ਾਨਾ ਸਕੂਲ ਵਿੱਚ ਹਾਜ਼ਰ ਹੋ ਸਕਣਗੇ। ਇਸ ਲਈ ਸਿੱਖਿਆ ਵਿਭਾਗ ਵੱਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਇਸ ਮੁਹਿੰਮ ਤਹਿਤ ਸਕੂਲਾਂ ਵਿੱਚ ਸਵੇਰ ਦੀ ਸਭਾ ਮਗਰੋਂ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਛੋਟੇ ਛੋਟੇ ਭਾਸ਼ਣਾਂ ਰਾਹੀਂ ਸਿਹਤ ਨਾਲ ਜੁੜੇ ਵੱਖ ਵੱਖ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਆਮ ਤੌਰ ‘ਤੇ ਹੋਣ ਵਾਲੀਆਂ ਬੀਮਾਰੀਆਂ ਦੇ ਕਾਰਨਾਂ ਅਤੇ ਇਨ•ਾਂ ਤੋਂ ਬਚਣ ਦੇ ਘਰੇਲ਼ੂ ਨੁਸਖੇ ਵੀ ਸਿਖਾਏ ਜਾਂਦੇ ਹਨ। ਕਵਿਤਾ ਪਾਠ ਅਤੇ ਲੇਖ ਮੁਕਾਬਲਿਆਂ ਰਾਹੀਂ ਵੀ ਜਾਗਰੂਕ ਕੀਤਾ ਜਾਂਦਾ ਹੈ। ਬੁਲਾਰੇ ਨੇ ਦੱਸਿਆ ਕਿ ਸਿਹਤ ਸਬੰਧੀ ਜਾਗਰੂਕ ਕਰਨ ਤੋਂ ਇਲਾਵਾ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਬੱਚਿਆਂ ਨੂੰ ਜਾਣੂ ਕਰਵਾਇਆ ਜਾਂਦਾ ਹੈ। ਨੌਵੀਂ ਤੋਂ ਬਾਰ•ਵੀਂ ਜਮਾਤ ਵਿੱਚ ਪੜ•ਦੇ ਵਿਦਿਆਰਥੀਆਂ ਨੂੰ ਨਸ਼ਿਆਂ ਨਾਲ ਹੋਣ ਵਾਲੇ ਨੁਕਸਾਨ ਤੋਂ ਜਾਣੂੰ ਕਰਵਾਉਣ ਲਈ ਵਿਸ਼ੇਸ਼ ਤਵੱਜੋਂ ਦਿੱਤੀ ਜਾਂਦੀ ਹੈ। ਕਿਸ਼ੋਰ ਅਵਸਥਾ ਵਿੱਚ ਸਰੀਰ ਵਿੱਚ ਆਉੁਣ ਵਾਲੀਆਂ ਤਬਦੀਲੀਆਂ ਸਬੰਧੀ ਵੀ ਲੜਕੀਆਂ ਨੂੰ ਜਾਣੂੰ ਕਰਵਾਇਆ ਜਾਂਦਾ ਹੈ ਅਤੇ ਮਾਹਵਾਰੀ ਦੌਰਾਨ ਸਰੀਰ ਦੀ ਰੱਖੀ ਜਾਣ ਵਾਲੀ ਸਾਫ਼ ਸਫ਼ਾਈ ਬਾਰੇ ਵੀ ਦੱਸਿਆ ਜਾਂਦਾ ਹੈ। ਬੁਲਾਰੇ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਿਹਤ ਬਾਰੇ ਦੱਸਣ ਦੇ ਨਾਲ ਨਾਲ ਉਨ•ਾਂ ਦੀ ਕਰੀਅਰ ਕੌਂਸਲਿੰਗ ਵੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਪੌਣ-ਪਾਣੀ ਨੂੰ ਬਚਾਉਣ ਲਈ ਵੀ ਜਾਗਰੂਕ ਕੀਤਾ ਜਾਂਦਾ ਹੈ। ਸਕੂਲੀ ਪਾਠਕ੍ਰਮ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਬਚਾਉਣ ਲਈ ਪਾਠ ਵੀ ਸ਼ਾਮਲ ਕੀਤਾ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ