Nabaz-e-punjab.com

ਸਿੱਖਿਆ ਵਿਭਾਗ ਨੇ ਬਲਾਕ ਪ੍ਰਾਇਮਰੀ ਅਫ਼ਸਰਾਂ ਨਾਲ 7 ਗੇੜਾਂ ਵਿੱਚ ਕੀਤੀਆਂ ਮੀਟਿੰਗਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਨਵੰਬਰ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਅੱਜ ਸਿੱਖਿਆ ਭਵਨ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ (ਬੀਪੀਈਓਜ਼) ਨਾਲ ਰਿਵਿਊ ਮੀਟਿੰਗਾਂ ਕੀਤੀਆਂ ਗਈਆਂ। ਪ੍ਰਾਇਮਰੀ ਅਤੇ ਪ੍ਰੀ-ਪ੍ਰਾਇਮਰੀ ਸਿੱਖਿਆ ਦੀ ਗੁਣਾਤਮਕਤਾ ਬਾਰੇ ਸਿੱਖਿਆ ਵਿਭਾਗ ਵੱਲੋਂ 7 ਗੇੜਾਂ ਵਿੱਚ ਰੋਜ਼ਾਨਾ 30 ਬਲਾਕ ਸਿੱਖਿਆ ਅਫ਼ਸਰਾਂ ਨਾਲ ਕੀਤੀਆਂ ਗਈਆਂ ਰਿਵਿਊ ਮੀਟਿੰਗਾਂ ਕੀਤੀਆਂ ਗਈਆਂ। ਅੱਜ ਰਿਵਿਊ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਸਿੱਖਿਆ ਦੇ ਵਿਕਾਸ ਲਈ ਬੀਪੀਈਓਜ਼ ਦਾ ਅਹਿਮ ਰੋਲ ਹੈ। ਇਸ ਲਈ ਸਕੂਲੀ ਸਿੱਖਿਆ ਦੇ ਵਿਕਾਸ ਲਈ ਉਨ੍ਹਾਂ ਨੂੰ ਸਾਂਝੇ ਯਤਨ ਕਰਨੇ ਚਾਹੀਦੇ ਹਨ ਅਤੇ ਗੁਣਾਤਮਿਕ ਸਿੱਖਿਆ ਦੇ ਹਰ ਪੱਖ ਵੱਲ ਧਿਆਨ ਦੇਣਾ ਚਾਹੀਦਾ ਹੈ।
ਸਿੱਖਿਆ ਸਕੱਤਰ ਨੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਵਾਲੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪ੍ਰੀ ਪ੍ਰਾਇਮਰੀ ਦਾਖ਼ਲਾ ਮੁਹਿੰਮ ਵਿੱਚ ਭਰਵੀਂ ਸ਼ਮੂਲੀਅਤ ਕਰਨ, ਆਪੋ ਆਪਣੇ ਬਲਾਕਾਂ ਨੂੰ ਸਮਾਰਟ ਬਣਾਉਣ ਅਤੇ ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਸਫਲ ਬਣਾਉਣ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਜ਼ਿੰਮੇਵਾਰ ਨਿਭਾਉਣ ਲਈ ਪ੍ਰੇਰਿਆ।
ਇਸ ਤੋਂ ਪਹਿਲਾਂ ਡੀਪੀਆਈ (ਅ) ਇੰਦਰਜੀਤ ਸਿੰਘ ਨੇ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਕਿਹਾ ਕਿ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਸਿੱਖਿਆ ਦੀ ਬਿਹਤਰੀ ਲਈ ਸਾਰਿਆਂ ਨੂੰ ਵਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਸਿੱਖਿਆ ਦੀਆਂ ਨੀਂਹਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਨ੍ਹਾਂ ਮੀਟਿੰਗਾਂ ਵਿੱਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਸਿੱਖਿਆ ਦੇ ਵਿਕਾਸ ਲਈ ਸਮੂਹ ਬੀਪੀਈਓਜ਼ ਵੱਲੋਂ ਆਪੋ-ਆਪਣੇ ਬਲਾਕਾਂ ਅਧੀਨ ਆਉਂਦੇ ਸਕੂਲਾਂ ਵਿੱਚ ਕੀਤੇ ਜਾ ਰਹੇ ਆਪਣੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵੱਲੋਂ ਅੰਗਰੇਜ਼ੀ ਮਾਧਿਅਮ ਕਲਾਸਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਰੂਪਰੇਖਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਦਾਖ਼ਲਿਆਂ ਲਈ ਮਾਪਿਆਂ ਨੂੰ ਪ੍ਰੇਰਿਤ ਕਰਨ ’ਤੇ ਜ਼ੋਰ ਦਿੱਤਾ।
ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਸਟੇਟ ਕੋਆਰਡੀਨੇਟਰ ਡਾ. ਦਵਿੰਦਰ ਬੋਹਾ ਨੇ ਵੀ ਗੁਣਾਤਮਿਕ ਸਿੱਖਿਆ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਪੜ੍ਹੋ ਪੰਜਾਬ ਤੇ ਪੜ੍ਹਾਓ ਪੰਜਾਬ ਦੀ ਪੂਰੀ ਟੀਮ ਨਾਲ ਸਹਿਯੋਗ ਕਰਕੇ ਸਕੂਲੀ ਸਿੱਖਿਆ ਦੇ ਵਿਕਾਸ ਲਈ ਪੁਰਜ਼ੋਰ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਸਿੱਖਿਆ ਨੂੰ ਹੋਰ ਬੁਲੰਦੀਆਂ ’ਤੇ ਪਹੁੰਚਾਇਆ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ ਸਰਕਾਰ ’ਤੇ ਵਾਰ-ਵਾਰ ਮ…