Share on Facebook Share on Twitter Share on Google+ Share on Pinterest Share on Linkedin ਖ਼ਾਸ ਖ਼ਬਰ: ਸਿੱਖਿਆ ਵਿਭਾਗ ਹੁਣ ਦਫ਼ਤਰ ਦਾਖ਼ਲ ਕਰੇਗਾ ਸਾਰੀਆਂ ਬੇਨਾਮੀ ਤੇ ਝੂਠੀਆਂ ਸ਼ਿਕਾਇਤਾਂ ਨਿੱਜੀ ਕਿੜਾਂ ਕੱਢਣ ਲਈ ਸਿੱਖਿਆ ਵਿਭਾਗ ਦੇ ਦਫ਼ਤਰ ਵਿੱਚ ਪੁੱਜੀਆਂ ਸਨ ਸੈਂਕੜੇ ਝੂਠੀਆਂ ਸ਼ਿਕਾਇਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਪਰੈਲ: ਪੰਜਾਬ ਦੇ ਸਿੱਖਿਆ ਵਿਭਾਗ ਨੇ ਬੇਨਾਮੀ ਸ਼ਿਕਾਇਤਾਂ ਹੁਣ ਦਫ਼ਤਰ ਦਾਖ਼ਲ ਕੀਤੀਆਂ ਜਾਣਗੀਆਂ। ਇਸ ਸਬੰਧੀ ਪ੍ਰਾਪਤ ਝੂਠੀਆਂ ਸ਼ਿਕਾਇਤਾਂ ਵਾਲੀਆਂ ਸਾਰੀਆਂ ਫਾਈਲਾਂ ਨੂੰ ਤੁਰੰਤ ਬੰਦ ਕਰਨ ਲਈ ਸਿੱਖਿਆ ਵਿਭਾਗ ਦੇ ਸੁਪਰਡੈਂਟ ਅਸ਼ੋਕ ਕੁਮਾਰ ਵੱਲੋਂ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੇ ਹਵਾਲੇ ਨਾਲ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਸਾਫ਼ ਕਿਹਾ ਗਿਆ ਹੈ ਕਿ ਸਕੱਤਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਜਿਹੀਆਂ ਸ਼ਿਕਾਇਤਾਂ ਜਿਨ੍ਹਾਂ ਵਿੱਚ ਨਿੱਜੀ ਕਿੜਾਂ ਕੱਢਣ ਦੀ ਬੋਅ ਆਉਂਦੀ ਹੋਵੇ, ਉਹ ਸਾਰੀਆਂ ਬੇਨਾਮੀ ਸ਼ਿਕਾਇਤਾਂ ਤੁਰੰਤ ਪ੍ਰਭਾਵ ਨਾਲ ਦਫ਼ਤਰ ਦਾਖ਼ਲ ਕੀਤੀਆਂ ਜਾਣ। ਉਂਜ ਵੀ ਆਖਿਆ ਗਿਆ ਹੈ ਕਿ ਜਿਹੜੀਆਂ ਸ਼ਿਕਾਇਤਾਂ ਜਾਇਜ਼ ਜਾਪਦੀਆਂ ਹਨ, ਉਨ੍ਹਾਂ ਦੇ ਤੁਰੰਤ ਨਿਬੇੜੇ ਲਈ ਪ੍ਰਿੰਸੀਪਲਾਂ ਦੀਆਂ ਡਿਊਟੀ ਲਗਾਈ ਗਈ ਹੈ। ਇਸ ਪੱਤਰ ਦਾ ਉਤਾਰਾ ਡੀਜੀਐਸਈ, ਡੀਪੀਆਈ ਅਤੇ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਭੇਜਿਆ ਗਿਆ ਹੈ। ਜਾਣਕਾਰੀ ਅਨੁਸਾਰ ਮੌਜੂਦਾ ਸਮੇਂ ਵਿੱਚ ਵੱਖ ਵੱਖ ਐਸੋਸੀਏਸ਼ਨਾਂ, ਅਧਿਆਪਕ ਅਤੇ ਹੋਰ ਆਮ ਲੋਕਾਂ ਵੱਲੋਂ ਕਿਸੇ ਕਰਮਚਾਰੀ\ਅਧਿਕਾਰੀ ਜਾਂ ਕਿਸੇ ਹੋਰ ਮੁੱਦੇ ਬਾਰੇ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਰਹਿੰਦੀਆਂ ਹਨ, ਜਿਨ੍ਹਾਂ ’ਚੋਂ ਕੁਝ ਸ਼ਿਕਾਇਤਾਂ ਉੱਤੇ ਸਬੰਧਤ ਸ਼ਿਕਾਇਤ ਕਰਤਾਵਾਂ ਵੱਲੋਂ ਆਪਣਾ ਕੋਈ ਅਤਾ ਪਤਾ ਨਹੀਂ ਲਿਖਿਆ ਹੁੰਦਾ ਹੈ। ਕੁਝ ਅਜਿਹੀਆਂ ਸ਼ਿਕਾਇਤਾਂ ਵੀ ਹੁੰਦੀਆਂ ਹਨ, ਜਿਨ੍ਹਾਂ ’ਤੇ ਸ਼ਿਕਾਇਤ ਕਰਤਾ ਨੇ ਭਾਵੇਂ ਆਪਣਾ ਪਤਾ ਤਾਂ ਦਰਜ ਕੀਤਾ ਹੁੰਦਾ ਹੈ, ਪ੍ਰੰਤੂ ਸ਼ਿਕਾਇਤ ਵਿੱਚ ਦਰਜ ਤੱਥਾਂ ਦੀ ਕੋਈ ਬਹੁਤੀ ਮਹੱਤਤਾ ਨਹੀਂ ਹੁੰਦੀ। ਜਿਸ ਕਾਰਨ ਕੁਝ ਬੇਨਾਮੀ ਸ਼ਿਕਾਇਤਾਂ ਲਮਕ ਰਹੀਆਂ ਹਨ। ਇਨ੍ਹਾਂ ਸ਼ਿਕਾਇਤਾਂ ਵਿੱਚ ਜਿੱਥੇ ਤੱਥ ਆਧਾਰਹੀਣ ਹੋਣ ਕਰ ਕੇ ਵਿਭਾਗ ਦੇ ਅਧਿਕਾਰੀਆਂ ਦਾ ਕੀਮਤੀ ਸਮਾ ਨਸ਼ਟ ਹੁੰਦਾ ਹੈ, ਉੱਥੇ ਮੁੱਢਲੀ ਜਾਂਚ ਪੜਤਾਲ ਕਰਨ ਤੋਂ ਬਾਅਦ ਪੜਤਾਲੀਆਂ ਅਫ਼ਸਰ ਵੱਲੋਂ ਜ਼ਿਆਦਾਤਰ ਬੇਨਾਮੀ ਸ਼ਿਕਾਇਤਾਂ ਨੂੰ ਦਫ਼ਤਰ ਦਾਖ਼ਲ ਕਰਨ ਦੀ ਸਿਫਾਰਸ਼ ਕੀਤੀ ਜਾਂਦੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਸਿੱਖਿਆ ਵਿਭਾਗ ਵਿੱਚ ਇਸ ਸਮੇਂ ਅਧਿਆਪਕਾਂ ਅਤੇ ਦਫ਼ਤਰੀ ਸਟਾਫ਼ ਦੇ ਖ਼ਿਲਾਫ਼ ਸੈਂਕੜੇ ਬੇਨਾਮੀ ਸ਼ਿਕਾਇਤਾਂ ਪਈਆਂ ਹਨ। ਜਿਨ੍ਹਾਂ ਲਈ ਅਧਿਆਪਕਾਂ ਅਤੇ ਹੋਰ ਅਧਿਕਾਰੀਆਂ ਨੂੰ ਨਿੱਜੀ ਤੌਰ ’ਤੇ ਸਰਕਾਰੀ ਦਫ਼ਤਰਾਂ ਵਿੱਚ ਆਉਣਾ ਜਾਣਾ ਪੈਂਦਾ ਹੈ। ਇਸ ਨਾਲ ਸਕੂਲਾਂ ਵਿੱਚ ਪੜ੍ਹਾਈ ਪ੍ਰਭਾਵਿਤ ਹੁੰਦੀ ਹੈ। ਵਿਭਾਗ ਦੇ ਉੱਚ ਅਧਿਕਾਰੀਆਂ ਦਾ ਮੰਨਣਾ ਹੈ ਕਿ ਇਨ੍ਹਾਂ ’ਚੋਂ ਜ਼ਿਆਦਾਤਰ ਸ਼ਿਕਾਇਤਾਂ ਅਜਿਹੀਆਂ ਹਨ ਜਿਨ੍ਹਾਂ ਦਾ ਕੋਈ ਆਧਾਰ ਹੀ ਨਹੀਂ ਹੁੰਦਾ ਜਾਂ ਨਿੱਜੀ ਕਿੜਾਂ ਕੱਢਣ ਲਈ ਝੂਠੀਆਂ ਸ਼ਿਕਾਇਤਾਂ ਦਿੱਤੀਆਂ ਜਾਂਦੀਆਂ ਹਨ। ਇਸ ਲਈ ਅਜਿਹੀਆਂ ਸ਼ਿਕਾਇਤਾਂ ਨੂੰ ਦਾਖ਼ਲ ਦਫ਼ਤਰ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ। ਇਹ ਕਮੇਟੀ ਹੁਣ ਆਪਣੀ ਰਾਏ ਪੇਸ਼ ਕਰੇਗੀ। ਆਪਣੇ ਪੱਤਰ ਵਿੱਚ ਸਿੱਖਿਆ ਵਿਭਾਗ ਦੇ ਅਧਿਕਾਰੀ ਨੇ ਇਹ ਵੀ ਜ਼ਿਕਰ ਕੀਤਾ ਹੈ ਕਿ ਸਿੱਖਿਆ ਵਿਭਾਗ ਪੰਜਾਬ ਦੇ ਡਾਇਰੈਕਟੋਰੇਟ ਵਿੱਚ ਵੱਖ-ਵੱਖ ਐਸੋਸੀਏਸ਼ਨਾਂ, ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਖ਼ਿਲਾਫ਼ ਸ਼ਿਕਾਇਤਾਂ ਮਿਲਣੀਆਂ ਆਮ ਗੱਲ ਹੈ। ਜਿਨ੍ਹਾਂ ਵਿੱਚ ਦਰਜ ਤੱਥ ਆਧਾਰਹੀਣ ਹੁੰਦੇ ਹਨ। ਹੁਣ ਵਿਭਾਗ ਨੇ ਇੱਕ ਪੱਤਰ ਜਾਰੀ ਕਰ ਕੇ ਹਦਾਇਤ ਕੀਤੀ ਹੈ ਕਿ ਅਜਿਹੀਆਂ ਝੂਠੀਆਂ ਸ਼ਿਕਾਇਤਾਂ ’ਤੇ ਕੋਈ ਕਾਰਵਾਈ ਨਾ ਕੀਤੀ ਜਾਵੇ। ਕਿਉਂਕਿ ਇਹ ਪਾਣ ਵਿੱਚ ਮਧਾਣੀ ਪਾਉਣ ਵਾਲੀ ਗੱਲ ਹੈ। ਸਿੱਖਿਆ ਸਕੱਤਰ ਨੇ ਇਹ ਵੀ ਹੁਕਮ ਜਾਰੀ ਕੀਤੇ ਹਨ ਕਿ ਸ਼ਿਕਾਇਤ ਵਿੱਚ ਦਰਜ ਤੱਥ ਸਰਕਾਰੀ ਦਸਤਾਵੇਜ਼ਾਂ ਨਾਲ ਵੀ ਮਿਲਾਨ ਕਰ ਲਿਆ ਜਾਵੇ। ਇਸ ਤੋਂ ਇਲਾਵਾ ਅਜਿਹੀਆਂ ਸ਼ਿਕਾਇਤਾਂ ਜਿਨ੍ਹਾਂ ਵਿੱਚ ਸ਼ਿਕਾਇਤਕਰਤਾ ਵੱਲੋਂ ਬਕਾਇਦਾ ਆਪਣਾ ਮੁਕੰਮਲ ਪਤਾ ਦਿੱਤਾ ਗਿਆ ਹੋਵੇ, ਉਸ ਕੋਲੋਂ ਸਵੈ-ਘੋਸ਼ਣਾ ਪੱਤਰ ਲੈਣ ਤੋਂ ਬਾਅਦ ਹੀ ਸਬੰਧਤ ਸ਼ਿਕਾਇਤ ਦੀ ਪੜਤਾਲ ਕੀਤੀ ਜਾਵੇ ਤਾਂ ਜੋ ਬੇਨਾਮੀ ਸ਼ਿਕਾਇਤਾਂ ਦੀ ਪੜਤਾਲ ਕਰਨ ਤੋਂ ਅਧਿਕਾਰੀਆਂ ਨੂੰ ਨਿਜਾਤ ਮਿਲ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ