nabaz-e-punjab.com

ਸਿੱਖਿਆ ਵਿਭਾਗ ਦੀ ਘੂਰਕੀ: ਪੰਜਾਬ ਵਿੱਚ ਨਿੱਜੀ ਸਕੂਲ ਨਿਰਧਾਰਿਤ ਰਜਿਸਟਰੇਸ਼ਨ ਫੀਸ ਤੋਂ ਵੱਧ ਫੀਸ ਨਾ ਲੈਣ

ਸਿੱਖਿਆ ਵਿਭਾਗ ਅਤੇ ਬੋਰਡ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਇਆ ਜਾਵੇ ਵੱਧ ਫੀਸ ਵਸੂਲਣ ਦਾ ਮਾਮਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਸਤੰਬਰ:
ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਜੇਕਰ ਕਿਸੇ ਵੀ ਨਿੱਜੀ ਸਕੂਲ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਰਜਿਸਟਰੇਸ਼ਨ ਫੀਸ ਨਾਲੋਂ ਵੱਧ ਫੀਸ ਵਿਦਿਆਰਥੀਆਂ ਤੋਂ ਵਸੂਲੇ ਜਾਣ ਦਾ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਇਸ ਦੀ ਰਿਪੋਰਟ ਬਿਨਾਂ ਦੇਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਅਤੇ ਸਬੰਧਤ ਜ਼ਿਲ੍ਹਾ ਨੋਡਲ ਅਫ਼ਸਰ ਨੂੰ ਲਿਖਤ ਰੂਪ ਵਿੱਚ ਭੇਜ ਕੇ ਲੋੜੀਂਦੀ ਕਾਰਵਾਈ ਲਈ ਲਿਖਿਆ ਜਾਵੇ ਤਾਂ ਜੋ ਸਬੰਧਤ ਸਕੂਲਾਂ ਦੇ ਖ਼ਿਲਾਫ਼ ਸਰਕਾਰੀ ਨੇਮਾਂ ਅਨੁਸਾਰ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾ ਸਕੇ।
ਅੱਜ ਇੱਥੇ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਬਹੁਤ ਸਾਰੇ ਪ੍ਰਾਈਵੇਟ ਸਕੂਲ ਜੋ ਕਿ ਸਿੱਖਿਆ ਬੋਰਡ ਨਾਲ ਐਫੀਲੀਏਟਿਡ ਹਨ ਵਿਦਿਆਰਥੀਆਂ ਪਾਸੋਂ ਬੋਰਡ ਵੱਲੋਂ ਨਿਰਧਾਰਿਤ ਰਜਿਸਟ੍ਰੇਸ਼ਨ ਫੀਸ ਨਾਲੋਂ ਵੱਧ ਫੀਸ ਵਸੂਲ ਰਹੇ ਹਨ। ਵਿਦਿਆਰਥੀਆਂ ਪਾਸੋਂ ਲਈ ਜਾਣ ਵਾਲੀ ਰਜਿਸਟ੍ਰੇਸ਼ਨ ਫੀਸ ਦੇ ਵੇਰਵੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ ’ਤੇ ਉਪਲਬਧ ਹਨ। ਵਿਦਿਆਰਥੀਆਂ ਪਾਸੋਂ ਨਿਰਧਾਰਿਤ ਫੀਸ ਨਾਲੋਂ ਵੱਧ ਫ਼ੀਸ ਵਸੂਲਣਾ ਨਿਯਮਾਂ ਦੀ ਉਲੰਘਣਾ ਹੈ। ਜੇਕਰ ਕੋਈ ਵੀ ਵਿਅਕਤੀ ਜਾਂ ਮਾਪੇ ਅਜਿਹਾ ਮਾਮਲਾ ਸਬੰਧਤ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਧਿਆਨ ਵਿੱਚ ਲਿਆਉਂਦੇ ਹਨ ਤਾਂ ਇਸ ਦੀ ਸੂਚਨਾ ਲਿਖਤੀ ਰੂਪ ਵਿੱਚ ਸਿੱਖਿਆ ਬੋਰਡ ਦੇ ਚੇਅਰਮੈਨ ਨੂੰ ਭੇਜੀ ਜਾਵੇ ਅਤੇ ਉਸ ਦਾ ਉਤਾਰਾ ਦਫ਼ਤਰ ਸਕੱਤਰ ਸਕੂਲ ਸਿੱਖਿਆ ਵਿਭਾਗ ਨੂੰ ਵੀ ਕੀਤਾ ਜਾਵੇ। ਇਸ ਸਬੰਧੀ ਸੂਚਨਾ ਆਪਣੇ ਜ਼ਿਲ੍ਹੇ ਦੇ ਸਬੰਧਤ ਨੋਡਲ ਅਫ਼ਸਰ ਨੂੰ ਵੀ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੱਤਰ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਵੱਲੋਂ ਪੰਜਾਬ ਬੋਰਡ ਨਾਲ ਐਫੀਲੀਏਟਿਡ ਸਕੂਲਾਂ ਨੂੰ ਭੇਜਿਆ ਜਾ ਚੁੱਕਾ ਹੈ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…