nabaz-e-punjab.com

ਸਿੱਖਿਆ ਵਿਭਾਗ ਵੱਲੋਂ 2282 ਈਟੀਟੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ

ਤਰੱਕੀ ਵਾਲੇ ਅਧਿਆਪਕਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਮੈਰਿਟ ਦੇ ਆਧਾਰ ’ਤੇ ਮਨਪਸੰਦ ਸਟੇਸ਼ਨ ਅਲਾਟ ਕਰਨ ਦਾ ਫੈਸਲਾ
23 ਤੇ 24 ਜੁਲਾਈ ਨੂੰ ਮੁੱਖ ਦਫ਼ਤਰ ਮੁਹਾਲੀ ਵਿੱਚ ਅਲਾਟ ਕੀਤੇ ਜਾਣਗੇ ਮਨਪਸੰਦ ਸਟੇਸ਼ਨ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 21 ਜੁਲਾਈ:
ਸਿੱਖਿਆ ਵਿਭਾਗ ਨੇ 2282 ਈਟੀਟੀ ਕਾਡਰ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਕੀਤੀਆਂ ਗਈਆਂ ਹਨ। ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਅਿਾ ਕਿ ਸਿੱਖਿਆ ਮੰਤਰੀ ਓਪੀ ਸੋਨੀ ਦੀਆਂ ਕੋਸ਼ਿਸ਼ਾਂ ਸਦਕਾ ਪਿਛਲੇ ਲੰਮੇ ਸਮੇਂ ਤੋਂ ਵੱਡੇ ਪੱਧਰ ’ਤੇ ਈਟੀਟੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਦੇ ਲਟਕਦੇ ਕੇਸਾਂ ਦਾ ਨਿਬੇੜਾ ਕਰ ਦਿੱਤਾ ਗਿਆ ਹੈ। ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਸਰਕਾਰੀ ਸਕੂਲਾਂ ਵਿੱਚ ਖਾਲੀ ਪਈਆਂ ਅਸਾਮੀਆਂ ਭਰਨ ਲਈ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ’ਤੇ ਈਟੀਟੀ ਕਾਡਰ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜਿਸ ਵਿੱਚ 895 ਸਾਇੰਸ , 478 ਗਣਿਤ, 625 ਅੰਗਰੇਜ਼ੀ, 274 ਸਮਾਜਿਕ ਸਿੱਖਿਆ ਅਤੇ 10 ਹਿੰਦੀ ਵਿਸ਼ਿਆਂ ਦੀਆਂ ਅਸਾਮੀਆਂ ਤਰੱਕੀ ਰਾਹੀਂ ਭਰੀਆਂ ਗਈਆਂ ਹਨ। ਬਾਕੀ ਵਿਸ਼ਿਆਂ ਵਿੱਚ ਤਰੱਕੀ ਕੋਟੇ ਦੀਆਂ ਅਸਾਮੀਆਂ ਖਾਲੀ ਨਾ ਹੋਣ ਕਰਕੇ ਹਾਲ ਦੀ ਘੜੀ ਤਰੱਕੀਆਂ ਨਹੀਂ ਕੀਤੀਆਂ ਗਈਆਂ ਹਨ।
ਸ੍ਰੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਸਿੱਖਿਆ ਮੰਤਰੀ ਦੀ ਪਹਿਲਕਦਮੀ ਸਦਕਾ ਵਿਭਾਗ ਵੱਲੋਂ ਖਜਾਸ ਤੌਰ ’ਤੇ ਅੰਗਰੇਜ਼ੀ ਵਿਸ਼ੇ ਵਿੱਚ ਅਧਿਆਪਕਾਂ ਨੂੰ ਪਹਿਲੀ ਵਾਰੀ ਤਰੱਕੀ ਲਈ ਵਿਚਾਰਿਆ ਗਿਆ ਹੈ, ਜਦੋਂਕਿ ਬਾਕੀ ਵਿਸ਼ਿਆਂ ਦੇ ਅਧਿਆਪਕਾਂ ਨੂੰ ਤਰੱਕੀਆਂ ਪਹਿਲਾਂ ਤੋਂ ਹੀ ਦਿੱਤੀਆਂ ਜਾਂਦੀਆਂ ਰਹੀਆਂ ਸਨ। ਇਸ ਦੇ ਨਾਲ ਹੀ ਗਣਿਤ ਅਤੇ ਸਾਇੰਸ ਵਿਸ਼ਿਆਂ ਨੂੰ ਵੀ ਜ਼ਿਆਦਾ ਮਹੱਤਤਾ ਦਿੱਤੀ ਗਈ ਹੈ ਅਤੇ ਤਰੱਕੀ ਕੋਟੇ ਦੇ ਬੈਕਲਾਗ ਨੂੰ ਪੂਰਾ ਕੀਤਾ ਗਿਆ ਹੈ। ਤਰੱਕੀ ਪ੍ਰਾਪਤ ਅਧਿਆਪਕਾਂ ਨੂੰ ਵਿਭਾਗ ਵੱਲੋਂ ਸਬੰਧਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਕੋਲ ਹਾਜ਼ਰ ਹੋਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਧਿਆਪਕਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਮੈਰਿਟ ਦੇ ਆਧਾਰ ’ਤੇ ਮਨਪਸੰਦ ਸਟੇਸ਼ਨ ਅਲਾਟ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਨ੍ਹਾਂ ਸਾਰੇ ਅਧਿਆਪਕਾਂ ਨੂੰ 23 ਅਤੇ 24 ਜੁਲਾਈ ਨੂੰ ਮੁੱਖ ਦਫ਼ਤਰ ਮੁਹਾਲੀ ਵਿੱਚ ਸਟੇਸ਼ਨ ਅਲਾਟ ਕੀਤੇ ਜਾਣਗੇ।
ਉਧਰ, ਸਿੱਖਿਆ ਮੰਤਰੀ ਓ.ਪੀ ਸੋਨੀ ਨੇ ਕਿਹਾ ਕਿ ਜੇਕਰ ਕੋਈ ਅਧਿਆਪਕ ਤਰੱਕੀ ਤੋਂ ਵਾਂਝਾ ਰਹਿ ਗਿਆ ਹੈ ਜਾਂ ਕਿਸੇ ਕਾਰਨ ਉਸ ਦੀ ਤਰੱਕੀ ਦਾ ਕੇਸ ਨਹੀਂ ਵਿਚਾਰਿਆ ਜਾ ਸਕਿਆ ਹੈ ਤਾਂ ਉਹ ਆਪਣੀ ਤਰੱਕੀ ਲਈ 15 ਦਿਨਾਂ ਦੇ ਅੰਦਰ ਅੰਦਰ ਵਿੱਚ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਵਿੱਚ ਦਰਖਾਸਤ ਦੇ ਸਕਦਾ ਹੈ ਅਤੇ ਅਜਿਹੇ ਕੇਸਾਂ ਦਾ ਨਿਬੇੜਾ ਵੀ ਵਿਭਾਗ ਵੱਲੋਂ ਇਕ ਮਹੀਨੇ ਵਿੱਚ ਕਰ ਦਿੱਤਾ ਜਾਵੇਗਾ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…