Nabaz-e-punjab.com

ਸਿੱਖਿਆ ਵਿਭਾਗ ਪੰਜਾਬ ਨੇ ਸਰਕਾਰੀ ਸਕੂਲਾਂ ਵਿੱਚ ‘ਈਚ ਵਨ ਬਰਿੰਗ ਵਨ’ ਦਾਖ਼ਲ ਮੁਹਿੰਮ ਭਖਾਈ

ਸਕੂਲ ਮੁਖੀ ਤੇ ਅਧਿਆਪਕ ਸਾਲਾਨਾ ਨਤੀਜੇ ਤੇ ਨਵੇਂ ਦਾਖ਼ਲਿਆਂ ਪ੍ਰਤੀ ਸੰਜੀਦਾ ਰਹਿਣਾ: ਕ੍ਰਿਸ਼ਨ ਕੁਮਾਰ

ਸ਼ਨੀਵਾਰ ਨੂੰ ਅਫ਼ਸਰਾਂ ਨੇ ਸਕੂਲਾਂ ਵਿੱਚ ਕੀਤੀ ਦਾਖ਼ਲਾ ਮੁਹਿੰਮ ਦੀ ਅਗਵਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜਨਵਰੀ:
ਸਿੱਖਿਆ ਵਿਭਾਗ ਵੱਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਬੀਤੀ 18 ਦਸੰਬਰ ਨੂੰ ਸ਼ੁਰੂ ਕੀਤੀ ਵੱਧ ਤੋਂ ਵੱਧ ਬੱਚਿਆਂ ਨੂੰ ਦਾਖ਼ਲ ਕਰਵਾਉਣ ਦੀ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ। ਰੋਜ਼ਾਨਾ ਸਕੂਲ ਮੁਖੀ ਅਤੇ ਅਧਿਆਪਕ ਸਕੂਲ ਸਮੇਂ ਤੋਂ ਬਾਅਦ ਸ਼ਹਿਰਾਂ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਮਾਪਿਆਂ ਨਾਲ ਮੀਟਿੰਗਾਂ ਕਰਕੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਅਤੇ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਅਤੇ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦੇ ਰਹੇ ਹਨ।
ਅੱਜ ਹਫ਼ਤਾਵਾਰੀ ਛੁੱਟੀ ਵਾਲੇ ਦਿਨ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਮੁੱਖ ਦਫ਼ਤਰ ਦੇ ਸਹਾਇਕ ਡਾਇਰੈਕਟਰ ਸਕੂਲ ਪ੍ਰਬੰਧ ਨੇ ਆਪਣੀ ਡਿਊਟੀ ਸਮਝਦੇ ਹੋਏ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਜਾ ਕੇ ਦਾਖ਼ਲਾ ਮੁਹਿੰਮ ਨੂੰ ਭਖਾ ਦਿੱਤਾ ਹੈ। ਕ੍ਰਿਸ਼ਨ ਕੁਮਾਰ ਜੋ ਕਿ ਖ਼ੁਦ ਜ਼ਿਲ੍ਹਾ ਬਠਿੰਡਾ ਵਿੱਚ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਨੂੰ ਮਿਲੇ ਅਤੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਅਧਿਆਪਕਾਂ ਨੂੰ ‘ਈਚ ਵਨ, ਬਰਿੰਗ ਵਨ’ ਤਹਿਤ ਦਾਖ਼ਲਾ ਮੁਹਿੰਮ ਵਿੱਚ ਤੇਜ਼ੀ ਲਿਆਉਣ ਲਈ ਉਤਸ਼ਾਹਿਤ ਕੀਤਾ। ਸਿੱਖਿਆ ਸਕੱਤਰ ਨੇ ਸਰਕਾਰੀ ਸਕੂਲਾਂ ਦੇ ਸਾਰੀਆਂ ਜਮਾਤਾਂ ਦੇ ਨਤੀਜਿਆਂ ਨੂੰ ਨਕਲ ਰਹਿਤ ਪ੍ਰੀਖਿਆਵਾਂ ਅਤੇ ਬਿਹਤਰ ਪ੍ਰਾਪਤੀ ਲਈ ਇਨ੍ਹਾਂ ਮਹੱਤਵਪੂਰਨ ਮਹੀਨਿਆਂ ਵਿੱਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਸਕੂਲ ਮੁਖੀਆਂ ਨੂੰ ਜ਼ੋਰ ਦੇ ਕੇ ਆਖਿਆ ਕਿ ਸਕੂਲੀ ਸਿੱਖਿਆ ਦਾ ਮਿਆਰ ਵਧਾਉਣ ਅਤੇ ਮਾਪਿਆਂ ਨਾਲ ਤਾਲਮੇਲ ਕਰਕੇ ਦੂਜੇ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਆਰਜ਼ੀ ਦਾਖ਼ਲਾ ਦੇਣ। ਉਨ੍ਹਾਂ ਕਿਹਾ ਕਿ ਕਈ ਸਕੂਲ ਮੁਖੀ ਆਪਣੇ ਐਕਸ਼ਨ ਪਲਾਨ ਤਿਆਰ ਕਰਕੇ ਅਤੇ ਬੱਚਿਆਂ ਦੀ ਜਾਂਚ ਕਰਕੇ ਨਤੀਜਿਆਂ ਨੂੰ ਬਿਹਤਰ ਬਣਾਉਣ ਲਈ ਕਾਰਜ ਕਰ ਰਹੇ ਹਨ। ਇਨ੍ਹਾਂ ਉਪਰਾਲਿਆਂ ਦੇ ਚੱਲਦਿਆਂ ਇਸ ਸਾਲ ਪੰਜਾਬ ਬੋਰਡ ਦੇ ਸਾਲਾਨਾ ਨਤੀਜਿਆਂ ਵਿੱਚ ਵਧੀਆ ਕਾਰਗੁਜ਼ਾਰੀ ਸਾਹਮਣੇ ਆਵੇਗੀ।
ਇਸ ਮੌਕੇ ਸਹਾਇਕ ਡਾਇਰੈਕਟਰ (ਟਰੇਨਿੰਗਾਂ) ਜਰਨੈਲ ਸਿੰਘ ਕਾਲੇਕੇ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਅਤੇ ਹੋਰ ਸਿੱਖਿਆ ਅਧਿਕਾਰੀ ਅਤੇ ਸਕੂਲ ਮੁਖੀ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ ’ਤੇ ਦਾਖ਼ਲਾ ਮੁਹਿੰਮ ਦੀ ਮਨਿਟਰਿੰਗ ਕਰਨ ਅਤੇ ਅਧਿਆਪਕਾਂ ਦਾ ਉਤਸ਼ਾਹ ਵਧਾਉਣ ਲਈ ਸੁਭਾਸ਼ ਮਹਾਜਨ ਡਿਪਟੀ ਐੱਸਪੀਡੀ ਲੁਧਿਆਣਾ ਵਿੱਚ, ਗੁਰਜੀਤ ਸਿੰਘ ਡਿਪਟੀ ਐੱਸਪੀਡੀ ਜ਼ਿਲ੍ਹਾ ਫਿਰੋਜ਼ਪੁਰ ਵਿੱਚ, ਹਰਵਿੰਦਰ ਕੌਰ ਸਹਾਇਕ ਡਾਇਰੈਕਟਰ ਜ਼ਿਲ੍ਹਾ ਪਟਿਆਲਾ ‘ਚ, ਮੋਨਿਕਾ ਸਹਾਇਕ ਡਾਇਰੈਕਟਰ ਜਿਲ੍ਹਾ ਐੱਸ.ਏ.ਐੱਸ. ਨਗਰ ‘ਚ, ਰੇਨੂ ਸਹਾਇਕ ਡਾਇਰੈਂਕਟਰ ਜ਼ਿਲ੍ਹਾ ਮਾਨਸਾ ‘ਚ, ਜਸਕੀਰਤ ਕੌਰ ਸਹਾਇਕ ਡਾਇਰੈਂਕਟਰ ਕੋਆਰਡੀਨੇਸ਼ਨ, ਕਮਲਜੀਤ ਕੌਰ ਸਹਾਇਕ ਡਾਇਰੈਕਟਰ ਜਿਲ੍ਹਾ ਰੂਪਨਗਰ ਵਿਖੇ ਤੇ ਹੋਰ ਅਧਿਕਾਰੀ ਵੀ ਵੱਖ-ਵੱਖ ਜ਼ਿਲਿ਼ਆਂ ਵਿੱਚ ਪਹੁੰਚੇ।

Load More Related Articles
Load More By Nabaz-e-Punjab
Load More In Education and Board

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…