Share on Facebook Share on Twitter Share on Google+ Share on Pinterest Share on Linkedin ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਗਿਆਨ ਪ੍ਰਦਰਸ਼ਨੀ ਲਈ 21.79 ਲੱਖ ਰੁਪਏ ਦੀ ਰਾਸ਼ੀ ਜਾਰੀ ਸਿੱਖਿਆ ਵਿਭਾਗ ਵੱਲੋਂ 23 ਨਵੰਬਰ ਤੋਂ 28 ਨਵੰਬਰ ਤੱਕ ਕੀਤਾ ਜਾਵੇਗਾ ਵਿਗਿਆਨ ਪ੍ਰਦਰਸ਼ਨੀ ਦਾ ਆਯੋਜਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਨਵੰਬਰ: ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਵਿਦਿਆਰਥੀਆਂ ਅੰਦਰ ਵਿਗਿਆਨਕ ਦ੍ਰਿਸ਼ਟੀਕੋਣ ਪੈਦਾ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਨਿਵੇਕਲਾ ਉਪਰਾਲਾ ਕਰਦਿਆਂ ‘ਰਾਸ਼ਟਰੀ ਅਵਿਸ਼ਕਾਰ ਅਭਿਆਨ’ ਤਹਿਤ ਮਿਤੀ 23 ਨਵੰਬਰ ਤੋਂ 28 ਨਵੰਬਰ ਤੱਕ ਸਾਇੰਸ ਪ੍ਰਦਰਸ਼ਨੀ ਦਾ ਬਲਾਕ, ਜ਼ਿਲ੍ਹਾ ਅਤੇ ਸਟੇਟ ਪੱਧਰ ਤੇ ਆਨ-ਲਾਈਨ/ਆਫ਼-ਲਾਈਨ ਆਯੋਜਨ ਕੀਤਾ ਜਾ ਰਿਹਾ ਹੈ। ਇਸ ਵਿਗਿਆਨ ਪ੍ਰਦਰਸ਼ਨੀ ਲਈ ਸਿੱਖਿਆ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਨੂੰ 21 ਲੱਖ 79 ਹਜ਼ਾਰ 400 ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਬਾਰੇ ਸਟੇਟ ਕੋਆਰਡੀਨੇਟਰ (ਸਾਇੰਸ) ਸੁਸ਼ੀਲ ਭਾਰਦਵਾਜ ਨੇ ਦੱਸਿਆ ਕਿ ਇਹ ਵਿਗਿਆਨ ਪ੍ਰਦਰਸ਼ਨੀ ਬਲਾਕ ਪੱਧਰ ਤੇ ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਮਿਤੀ 23 ਨਵੰਬਰ ਨੂੰ ਅਤੇ ਨੌਵੀਂ ਜਮਾਤ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ 24 ਨਵੰਬਰ ਨੂੰ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ਤੇ ਪਹਿਲੀ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 1500 ਰੁਪਏ, ਦੂਜੀ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 1 ਹਜ਼ਾਰ ਰੁਪਏ ਅਤੇ ਤੀਜੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 500 ਰੁਪਏ ਦੀ ਇਨਾਮੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਇਹ ਪ੍ਰਦਰਸ਼ਨੀ ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੀ 25 ਨਵੰਬਰ ਨੂੰ ਅਤੇ ਨੌਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ 26 ਨਵੰਬਰ ਨੂੰ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 2100 ਰੁਪਏ, ਦੂਜੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 1500 ਰੁਪਏ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 1000 ਰੁਪਏ ਦੀ ਇਨਾਮੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਟੇਟ ਪੱਧਰ ਤੇ ਇਸ ਪ੍ਰਦਰਸ਼ਨੀ ਦਾ ਆਯੋਜਨ ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ 27 ਨਵੰਬਰ ਨੂੰ ਅਤੇ ਨੌਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ 28 ਨਵੰਬਰ ਨੂੰ ਕੀਤਾ ਜਾਵੇਗਾ। ਸਟੇਟ ਪੱਧਰ ’ਤੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 5100 ਰੁਪਏ, ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 3100 ਰੁਪਏ ਅਤੇ ਤੀਜੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 2100 ਰੁਪਏ ਦੀ ਇਨਾਮੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਇਸ ਵਿਗਿਆਨ ਪ੍ਰਦਰਸ਼ਨੀ ਨੂੰ ਆਯੋਜਿਤ ਕਰਨ ਦਾ ਪ੍ਰਬੰਧਕੀ ਖਰਚਾ ਬਲਾਕ ਪੱਧਰ ’ਤੇ ਪ੍ਰਤੀ ਬਲਾਕ 1000 ਰੁਪਏ, ਜ਼ਿਲ੍ਹੇ ਪੱਧਰ ਤੇ ਪ੍ਰਦਰਸ਼ਨੀ ਦਾ ਆਯੋਜਨ ਕਰਨ ਲਈ 2900 ਰੁਪਏ ਅਤੇ ਸਟੇਟ ਪੱਧਰ ਤੇ ਪ੍ਰਦਰਸ਼ਨੀ ਦਾ ਆਯੋਜਨ ਕਰਨ ਲਈ 12,700 ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਵਿਗਿਆਨ ਪ੍ਰਦਰਸ਼ਨੀ ਵਿੱਚ ਭਾਗ ਲੈਣ ਲਈ ਸਕੂਲ ਪੱਧਰ ਤੇ ਵਿਦਿਆਰਥੀ ਮਾਡਲ ਤਿਆਰ ਕਰਕੇ ਉਸਦੀ ਵੀਡੀਓ ਬਣਾ ਕੇ ਆਪਣੇ ਅਧਿਆਪਕ ਸਾਹਿਬਾਨ ਰਾਹੀਂ ਸਬੰਧਤ ਬੀਐੱਮ ਵਿਗਿਆਨ ਨੂੰ ਭੇਜਣਗੇ। ਬੀਐੱਮ ਵਿਗਿਆਨ ਅਤੇ ਜੱਜ ਸਾਰੀਆਂ ਵੀਡੀਓਜ਼ ਨੂੰ ਦੇਖ ਕੇ ਬਲਾਕ ਪੱਧਰ ’ਤੇ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਕੱਢਣਗੇ। ਬਲਾਕ ਪੱਧਰ ਤੇ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੀ ਟੀਮ ਦੇ ਵਿਦਿਆਰਥੀ ਮਾਡਲ ਤਿਆਰ ਕਰਕੇ ਉਸ ਦੀ ਵੀਡੀਓ ਬਣਾ ਕੇ ਆਪਣੇ ਅਧਿਆਪਕ ਸਾਹਿਬਾਨ ਰਾਹੀਂ ਸਬੰਧਤ ਬੀਐੱਮ ਵਿਗਿਆਨ ਨੂੰ ਭੇਜਣਗੇ। ਡੀਐੱਮ/ਬੀਐੱਮ ਵਿਗਿਆਨ ਅਤੇ ਜੱਜ ਸਾਰੀਆਂ ਵੀਡੀਓਜ਼ ਨੂੰ ਦੇਖ ਕੇ ਜ਼ਿਲ੍ਹੇ ’ਚੋਂ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਕੱਢਣਗੇ। ਜ਼ਿਲ੍ਹਾ ਪੱਧਰੀ ਪ੍ਰਦਰਸ਼ਨੀ ਵਿੱਚ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀ ਮਾਡਲ ਤਿਆਰ ਕਰਕੇ ਉਸਦੀ ਵੀਡੀਓ ਬਣਾ ਕੇ ਆਪਣੇ ਅਧਿਆਪਕ ਸਾਹਿਬਾਨ ਰਾਹੀਂ ਸਬੰਧਤ ਡੀਐੱਮ ਵਿਗਿਆਨ ਨੂੰ ਭੇਜਣਗੇ। ਡੀਐੱਮ ਵਿਗਿਆਨ ਅਤੇ ਜੱਜਮੈਂਟ ਟੀਮ ਸਾਰੀਆਂ ਵੀਡੀਓਜ਼ ਨੂੰ ਦੇਖ ਕੇ ਸਟੇਟ ’ਚੋਂ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਕੱਢਣਗੇ। ਸਾਰੇ ਮੁਕਾਬਲਿਆਂ ਵਿੱਚ ਲੋੜ ਪੈਣ ’ਤੇ ਸਬੰਧਤ ਸਕੂਲ ਦੇ ਅਧਿਆਪਕ ਰਾਹੀਂ ਜ਼ੂਮ ਐਪ ਰਾਹੀਂ ਵਿਦਿਆਰਥੀਆਂ ਨਾਲ ਰਾਬਤਾ ਕੀਤਾ ਜਾ ਸਕਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ