nabaz-e-punjab.com

ਸਿੱਖਿਆ ਵਿਭਾਗ ਪੰਜਾਬ ਵੱਲੋਂ 7 ਜ਼ਿਲ੍ਹਿਆਂ ਦੇ 397 ਸਰਕਾਰੀ ਸਕੂਲਾਂ ਦੀ ਅਚਨਚੇਤ ਚੈਕਿੰਗ

ਸਿੱਖਿਆ ਸੁਧਾਰ ਟੀਮਾਂ ਦੇ ਨਿਰੀਖਣ ਦੌਰਾਨ 148 ਦੇਰ ਨਾਲ ਪੁੱਜੇ ਅਤੇ 36 ਅਧਿਆਪਕ ਮਿਲੇ ਗ਼ੈਰ ਹਾਜ਼ਰ, ਕਾਰਵਾਈ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਫਰਵਰੀ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਆਈਏਐਸ ਦੀ ਅਗਵਾਈ ਵਿੱਚ ਸਿੱਖਿਆ ਸੁਧਾਰ ਟੀਮਾਂ ਵੱਲੋਂ ਅੱਜ ਸੂਬੇ ਦੇ 7 ਜ਼ਿਲ੍ਹਿਆਂ ਦੇ 397 ਸਰਕਾਰੀ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 40 ਨਿਰੀਖਣ ਟੀਮਾਂ ਵੱਲੋਂ ਚੈਕਿੰਗ ਕੀਤੀ ਗਈ ਜਿਸ ਵਿੱਚ ਅੰਮ੍ਰਿਤਸਰ ਦੇ 88, ਫਰੀਦਕੋਟ ਦੇ 64, ਬਰਨਾਲਾ ਅਤੇ ਫਤਹਿਗੜ੍ਹ ਸਾਹਿਬ ਦੇ 29-29, ਪਠਾਨਕੋਟ ਦੇ 74, ਬਠਿੰਡਾ ਦੇ 62 ਰੂਪਨਗਰ ਦੇ 51 ਸਕੂਲਾਂ ਦੀ ਵਿਜ਼ਿਟ ਦੌਰਾਨ 26 ਅਧਿਆਪਕ/ਕਰਮਚਾਰੀ ਗੈਰ-ਹਾਜ਼ਰ, 148 ਅਧਿਆਪਕ/ਕਰਮਚਾਰੀ ਲੇਟ ਹਾਜ਼ਰ ਪਾਏ ਗਏ। ਇਸ ਤੋਂ ਇਲਾਵਾ ਇਹਨਾਂ ਨਿਰੀਖਣ ਕੀਤੇ ਗਏ ਸਕੂਲਾਂ ਵਿੱਚ 10 ਅਧਿਆਪਕ ਲੰਮੇ ਸਮੇਂ ਤੋਂ ਗੈਰ-ਹਾਜ਼ਰ ਪਾਏ ਗਏ।
ਨਿਰੀਖਣ ਟੀਮਾਂ ਦੀ ਰਿਪੋਰਟ ਅਨੁਸਾਰ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਨੇ ਮੁੱਖ ਦਫ਼ਤਰ ਦੇ ਸਬੰਧਤ ਅਧਿਕਾਰੀਆਂ ਨੂੰ ਲੇਟ, ਗ਼ੈਰ-ਹਾਜ਼ਰ ਅਤੇ ਲੰਮੇ ਸਮੇਂ ਤੋਂ ਗੈਂਰ ਹਾਜ਼ਰ ਪਾਏ ਗਏ ਅਧਿਆਪਕਾਂ ਦੇ ਖ਼ਿਲਾਫ਼ ਅਗਲੇਰੀ ਕਾਰਵਾਈ ਕੀਤੇ ਜਾਣ ਦੇ ਆਦੇਸ਼ ਕੀਤੇ ਗਏ ਹਨ। ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਨੇ ਕਿਹਾ ਹੈ ਕਿ ਲੇਟ ਲਤੀਫ਼ੀ ਅਤੇ ਗੈਰ ਜ਼ਿੰਮੇਵਾਰਾਨਾਂ ਰਵੱਈਆ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਮੇਂ ਸਿਰ ਸਕੂਲ ਪਹੁੰਚਣ ਸਬੰਧੀ ਵਿਭਾਗ ਵੱਲੋਂ ਪਹਿਲਾਂ ਵੀ ਪੱਤਰ ਜਾਰੀ ਕੀਤੇ ਗਏ ਹਨ ਜਿਨ੍ਹਾਂ ਉੱਤੇ ਗੰਭੀਰਤਾ ਨਾਲ ਅਮਲ ਨਹੀਂ ਹੋ ਰਿਹਾ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਸਾਰੇ ਅਧਿਆਪਕਾਂ ਅਤੇ ਕਰਮਚਾਰੀਆਂ ਦਾ ਇਹ ਨੈਤਿਕ ਫ਼ਰਜ਼ ਬਣਦਾ ਹੈ ਕਿ ਉਹ ਸਮੇਂ ਤੋਂ ਪਹਿਲਾਂ ਡਿਊਟੀ ’ਤੇ ਹਾਜ਼ਰ ਹੋਣ।

Load More Related Articles
Load More By Nabaz-e-Punjab
Load More In Education and Board

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…