nabaz-e-punjab.com

ਸਿੱਖਿਆ ਵਿਭਾਗ ਨੇ ਰਜਿੰਦਰ ਸਿੰਘ ਚਾਨੀ ਨੂੰ ਸੌਂਪੀ ਬੁਲਾਰੇ ਦੀ ਨਵੀਂ ਜ਼ਿੰਮੇਵਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਕਤੂਬਰ:
ਰਾਜਿੰਦਰ ਸਿੰਘ ਚਾਨੀ ਨੂੰ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਬੁਲਾਰੇ ਵਜੋਂ ਅਧਿਕਾਰਤ ਕੀਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਪ੍ਰੈੱਸ ਨੂੰ ਭੇਜੀ ਗਈ ਜਾਣਕਾਰੀ ਵਿੱਚ ਦੱਸਿਆ ਗਿਆ ਹੈ ਕਿ ਸਕੂਲ ਸਿੱਖਿਆ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਰਾਜਿੰਦਰ ਸਿੰਘ ਚਾਨੀ ਨੂੰ ਸਕੂਲ ਸਿੱਖਿਆ ਵਿਭਾਗ ਦਾ ਬੁਲਾਰਾ ਅਧਿਕਾਰਤ ਕਰਦਿਆਂ ਉਹਨਾਂ ਨੂੰ ਵਿਭਾਗ ਅਤੇ ਮੀਡੀਆ ਨਾਲ ਤਾਲਮੇਲ ਰੱਖਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਰਾਜਿੰਦਰ ਸਿੰਘ ਚਾਨੀ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਜ਼ਿਲ੍ਹਾ ਪਟਿਆਲਾ ਵਿੱਚ ਐੱਸ.ਐੱਸ. ਮਾਸਟਰ ਵਜੋਂ ਤਾਇਨਾਤ ਹਨ ਅਤੇ ਪਿਛਲੇ ਅਰਸੇ ਤੋਂ ਸਿੱਖਿਆ ਵਿਭਾਗ ਵਿੱਚ ਮੁੱਖ ਦਫ਼ਤਰ ਵਿੱਚ ਡੈਪੂਟੇਸ਼ਨ ’ਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਰਾਜਿੰਦਰ ਸਿੰਘ ਚਾਨੀ ਪੱਤਰਕਾਰਤਾ ਖੇਤਰ ਨਾਲ ਲੰਮੇ ਸਮੇਂ ਤੋਂ ਜੁੜੇ ਹੋਏ ਹਨ ਅਤੇ ਅਖ਼ਬਾਰੀ ਮਸੌਦਾ ਤਿਆਰ ਕਰਨ ਵਿੱਚ ਉਹਨਾਂ ਨੂੰ ਵਿਸ਼ੇਸ਼ ਮੁਹਾਰਤ ਹਾਸਲ ਹੈ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …