Share on Facebook Share on Twitter Share on Google+ Share on Pinterest Share on Linkedin ਸਿੱਖਿਆ ਵਿਭਾਗ ਨੇ ਜ਼ਿਲ੍ਹਿਆਂ ਵਿੱਚ ਸਮਾਰਟ ਸਿਖਲਾਈ ਕੇਂਦਰ ਸਥਾਪਿਤ ਕੀਤੇ: ਕ੍ਰਿਸ਼ਨ ਕੁਮਾਰ ਸਮਾਰਟ ਤਕਨੀਕ ਨਾਲ ਮਿਆਰੀ ਸਿਖਲਾਈ ਲੈਣਗੇ ਸਰਕਾਰੀ ਸਕੂਲਾਂ ਦੇ ਅਧਿਆਪਕ 150 ਸਮਾਰਟ ਸਿਖਲਾਈ ਕੇਂਦਰਾਂ ’ਤੇ ਖਰਚੇ ਜਾ ਰਹੇ ਹਨ 13.12 ਕਰੋੜ ਰੁਪਏ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਫਰਵਰੀ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਦੂਰਅੰਦੇਸ਼ੀ ਸੋਚ ਅਤੇ ਯੋਗ ਅਗਵਾਈ ਹੇਠ ਸਿੱਖਿਆ ਵਿਭਾਗ ਲਗਾਤਾਰ ਨਿੱਤ ਨਵੀਆਂ ਪੁਲਾਂਘਾਂ ਪੁੱਟ ਰਿਹਾ ਹੈ। ਪੰਜਾਬ ਦੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਮਾਰਟ ਬਣਾਉਣ ਦੇ ਨਾਲ-ਨਾਲ ਅਧਿਆਪਕਾਂ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਮਿਆਰੀ ਅਤੇ ਸਮਾਰਟ ਤਕਨੀਕ ਨਾਲ ਸਿੱਖਣ-ਸਿਖਾਉਣ ਵਿਧੀਆਂ ਦੀ ਸਿਖਲਾਈ ਦੇਣ ਲਈ ਵਿਸ਼ੇਸ਼ ਸਮਾਰਟ ਸਿਖਲਾਈ ਕੇਂਦਰ ਤਿਆਰ ਕੀਤੇ ਜਾ ਰਹੇ ਹਨ। ਅੱਜ ਸ਼ਾਮ ਇਹ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਸੂਬੇ ਵਿੱਚ 150 ਸਮਾਰਟ ਸਿਖਲਾਈ ਕੇਂਦਰ ਤਿਆਰ ਕੀਤੇ ਜਾ ਰਹੇ ਹਨ। ਇਨ੍ਹਾਂ ਸਮਾਰਟ ਸਿਖਲਾਈ ਕੇਂਦਰਾਂ ਵਿੱਚ ਅਧਿਆਪਕਾਂ ਨੂੰ ਸਿਖਲਾਈ ਦੇਣ ਲਈ ਪ੍ਰਾਜੈਕਟਰ, ਮਿਆਰੀ ਦਰਜੇ ਦਾ ਫਰਨੀਚਰ, ਆਧੁਨਿਕ ਸਾਉਂਡ ਸਿਸਟਮ ਅਤੇ ਲੋੜੀਂਦੀ ਸਹਾਇਕ ਸਮਗਰੀ ਉਪਲਬਧ ਕਰਵਾਈ ਗਈ ਹੈ। ਅਧਿਆਪਕਾਂ ਦੇ ਸਿਖਲਾਈ ਸੈਸ਼ਨਾਂ ਦੀ ਅੱਜ ਕੱਲ੍ਹ ਮਹੱਤਤਾ ਵੀ ਵਧ ਗਈ ਹੈ ਕਿਉਂਕਿ ਵਿਦਿਆਰਥੀਆਂ ਨੂੰ ਸਮਾਰਟ ਤਕਨੀਕਾਂ ਨਾਲ ਪੜ੍ਹਾਉਣ ਲਈ ਸਕੂਲਾਂ ਵਿੱਚ ਪ੍ਰਾਜੈਕਟਰ ਅਤੇ ਈ-ਕੰਟੈਂਟ ਦੀ ਵਰਤੋਂ ਕੀਤੀ ਜਾਂਦੀ ਹੈ। ਅਧਿਆਪਕਾਂ ਵਿੱਚ ਸਿਖਲਾਈ ਸਮੇਂ ਸਮਾਰਟ ਸੁਵਿਧਾਵਾਂ ਦਾ ਹੋਣਾ ਬਹੁਤ ਜ਼ਰੂਰੀ ਹੋ ਗਿਆ ਹੈ ਤਾਂ ਜੋ ਉਹ ਬੇਝਿਜਕ ਇਨ੍ਹਾਂ ਦੀ ਵਰਤੋਂ ਕਰਨ ਲਈ ਸਿਖਲਾਈ ਲੈ ਸਕਣ। ਇਸ ਤੋਂ ਇਲਾਵਾ ਵਿਭਾਗ ਵੱਲੋਂ ਸਟੇਟ ਅਤੇ ਜ਼ਿਲ੍ਹਾ ਰਿਸੋਰਸ ਪਰਸਨ ਵੀ ਅਧਿਆਪਕ ਸਿਖਲਾਈ ਮਡਿਊਲ ਅਤੇ ਕੰਟੈਂਟ ਪਾਵਰ-ਪੁਆਇੰਟ ਪ੍ਰੈਜ਼ੈਂਟੇਸ਼ਨ ਰਾਹੀਂ ਦਰਸਾਉਂਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕ ਬਹੁਤ ਹੀ ਜ਼ਿਆਦਾ ਰੁਚੀ ਦਿਖਾ ਕੇ ਇਨ੍ਹਾਂ ਸਿਖਲਾਈ ਪ੍ਰੋਗਰਾਮਾਂ ਵਿੱਚ ਭਾਗ ਲੈ ਰਹੇ ਹਨ। ਇਹਨਾਂ ਸਮਾਰਟ ਸਿਖਲਾਈ ਕੇਂਦਰਾਂ ਦੇ ਸਾਕਾਰਾਤਮਿਕ ਪ੍ਰਭਾਵ ਭਵਿੱਖ ਵਿੱਚ ਦੇਖਣ ਲਈ ਮਿਲਣਗੇ। ਜ਼ਿਲ੍ਹਾ ਗੁਰਦਾਸਪੁਰ ਵਿੱਚ 18, ਹੁਸ਼ਿਆਰਪੁਰ ਵਿੱਚ 16, ਲੁਧਿਆਣਾ ਵਿੱਚ 13, ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਿੱਚ 10-10, ਸੰਗਰੂਰ ਵਿੱਚ 8, ਫਿਰੋਜ਼ਪੁਰ ਵਿੱਚ 7, ਕਪੂਰਥਲਾ, ਮੁਹਾਲੀ ਅਤੇ ਤਰਨਤਾਰਨ ਵਿੱਚ 6-6, ਬਠਿੰਡਾ, ਫਤਹਿਗੜ੍ਹ ਸਾਹਿਬ, ਫਾਜ਼ਿਲਕਾ ਅਤੇ ਨਵਾਂ ਸ਼ਹਿਰ ਵਿੱਚ 5-5, ਮਾਨਸਾ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ 4-4, ਫਰੀਦਕੋਟ ਅਤੇ ਰੂਪਨਗਰ ਵਿੱਚ 3-3 ਅਤੇ ਬਰਨਾਲਾ ਵਿੱਚ 2, ਸਮਾਰਟ ਸਿਖਲਾਈ ਕੇਂਦਰ ਬਣਾਏ ਜਾ ਰਹੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ