Nabaz-e-punjab.com

ਸਿੱਖਿਆ ਵਿਭਾਗ ਨੇ ਜ਼ਲ੍ਹਿਆਂਵਾਲਾ ਬਾਗ਼ ਕਤਲੇਆਮ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਸੁਤੰਤਰਤਾ ਸੰਗਰਾਮੀਆਂ ਦੀ ਸ਼ਹੀਦੀ ਕਾਰਨ ਹੀ ਅੱਜ ਅਸੀਂ ਆਜ਼ਾਦ ਜ਼ਿੰਦਗੀ ਦਾ ਨਿੱਘ ਮਾਣ ਰਹੇ ਹਾਂ: ਕ੍ਰਿਸ਼ਨ ਕੁਮਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਪਰੈਲ:
ਸਿੱਖਿਆ ਵਿਭਾਗ ਪੰਜਾਬ ਵੱਲੋਂ 13 ਅਪਰੈਲ 1919 ਦੇ ਜ਼ਲ੍ਹਿਆਂਵਾਲਾ ਬਾਗ਼ ਦੇ 100 ਵਰ੍ਹੇ ਪੂਰੇ ਹੋਣ ’ਤੇ ਸੁਤੰਤਰਤਾ ਸੰਗਰਾਮੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਜ਼ਲ੍ਹਿਆਂਵਾਲਾ ਬਾਗ਼ ਦੇ ਕਤਲੇਆਮ ਵਿੱਚ ਸ਼ਹੀਦਾਂ ਨੂੰ ਸਮੂਹ ਸਿੱਖਿਆ ਵਿਭਾਗ ਦੇ ਅਧਿਕਾਰੀ, ਅਧਿਆਪਕ ਅਤੇ ਵਿਦਿਆਰਥੀ ਸ਼ਰਧਾ ਪੂਰਵਕ ਨਮਨ ਕਰਦੇ ਹਨ। ਇਸ ਲਈ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਅਜ਼ਾਦੀ ਦੇ ਸੰਘਰਸ਼ ਬਾਰੇ ਜਾਣਕਾਰੀ ਦੇਣ ਲਈ ਵੱਖ-ਵੱਖ ਪ੍ਰੋਗਰਾਮ ਕੀਤੇ ਗਏ। ਉਨ੍ਹਾਂ ਐਲਾਨ ਕੀਤਾ ਕਿ ਭਵਿੱਖ ਵਿੱਚ ਵੀ ਅਜਿਹੇ ਪ੍ਰੋਗਰਾਮ ਕੀਤੇ ਜਾਇਆ ਕਰਨਗੇ। ਉਨ੍ਹਾਂ ਨੇ ਅਧਿਆਪਕਾਂ ਅਤੇ ਬੱਚਿਆਂ ਵੱਲੋਂ ਤਿਆਰ ਕੀਤੀਆਂ ਜ਼ਲ੍ਹਿਆਂਵਾਲਾ ਬਾਗ਼ ਦੇ ਸਾਕੇ ਨਾਲ ਸਬੰਧਤ ਪੇਂਟਿੰਗਾਂ ਵੀ ਦੇਖੀਆਂ। ਇਸ ਮੌਕੇ ਪੰਜਾਬ ਦੇ ਸਕੂਲਾਂ ਵਿੱਚ ਵੀ ਪੇਂਟਿੰਗਾਂ ਮੁਕਾਬਲੇ, ਭਾਸ਼ਣ ਮੁਕਾਬਲੇ, ਦੇਸ਼ ਭਗਤੀ ਦੀ ਇਕਾਂਗੀ ਅਤੇ ਕਵਿਤਾ ਮੁਕਾਬਲੇ ਕਰਵਾਏ ਗਏ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…